ਲੋਕ ਨਿਰਮਾਣ ਵਿਭਾਗ ਨੇ ਪਿਛਲੇ ਚਾਰ ਸਾਲਾਂ ਦੌਰਾਨ 1464 ਕਰੋੜ ਰੁਪਏ ਦੀ ਕੀਤੀ ਬਚਤ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 5 ਮਾਰਚ 2026: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਨੇ ਪਾਰਦਰਸ਼ੀ ਟੈਂਡਰਿੰਗ ਪ੍ਰਣਾਲੀ ਅਪਣਾਉਂਦਿਆਂ ਪਿਛਲੇ ਚਾਰ ਸਾਲਾਂ ਦੌਰਾਨ ਲਗਭਗ 1464 ਕਰੋੜ ਰੁਪਏ ਦੀ ਬਚਤ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਵਿਭਾਗ ਨੇ ਟੈਂਡਰ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਵਿਗਿਆਨਕ ਅਤੇ ਤਰਕਸੰਗਤ ਬਣਾਇਆ ਹੈ, ਜਿਸ ਕਾਰਨ ਇਹ ਵੱਡੀ ਬਚਤ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 30 ਜੂਨ 2026 ਤੱਕ ਸੂਬੇ ਦੀਆਂ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਦਾ ਟੀਚਾ ਨਿਰਧਾਰਤ ਕੀਤਾ ਹੈ।
ਇਸ ਯੋਜਨਾ ਤਹਿਤ 4700 ਕਿਲੋਮੀਟਰ ਨਵੀਆਂ ਸੜਕਾਂ ਬਣਾਉਣ, ਨਾਲ ਹੀ ਮੌਜੂਦਾ ਸੜਕਾਂ ਦੀ ਮੁਰੰਮਤ, ਸੰਭਾਲ ਅਤੇ ਚੌੜਾਈ ਵਧਾਉਣ ਦੇ ਕੰਮ ਵੀ ਸ਼ਾਮਲ ਹਨ। ਉਨ੍ਹਾਂ ਮੁਤਾਬਕ ਇਸ ਪੂਰੇ ਪ੍ਰਾਜੈਕਟ ਉੱਤੇ ਕਰੀਬ 16,209 ਕਰੋੜ ਰੁਪਏ ਖਰਚ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਮਿਆਰ ਨੂੰ ਬਰਕਰਾਰ ਰੱਖਣ ਲਈ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਲਗ...








