ਮਾਨ ਸਰਕਾਰ ਵੱਲੋਂ 0 ਤੋਂ 6 ਸਾਲ ਦੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੱਡੀ ਪਹਿਲ, 6110 ਆਂਗਨਵਾੜੀ ਅਸਾਮੀਆਂ ਭਰਨ ਦਾ ਐਲਾਨ
ਚੰਡੀਗੜ੍ਹ, 25 ਫਰਵਰੀ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਮੁੱਚੇ ਵਿਕਾਸ ਅਤੇ ਬੁਨਿਆਦੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਢੁਕਵੇਂ ਅਤੇ ਦੂਰਦਰਸ਼ੀ ਕਦਮ ਚੁੱਕ ਰਹੀ ਹੈ। ਇਸ ਮਕਸਦ ਨੂੰ ਸਾਕਾਰ ਕਰਨ ਲਈ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ।
ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਲਈ ਹਨ। ਯੋਗ ਉਮੀਦਵਾਰ 11 ਮਾਰਚ 2026 ਰਾਤ 11:59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਹਿਲਾਂ ਅਰਜ਼ੀਆਂ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਸੀ, ਜਿਸ ਨੂੰ ਹੁਣ ਵਧਾ ਦਿੱਤਾ ਗਿਆ ਹੈ। ਹੁਣ ਪੰਜਾਬ ਰਾਜ ਦੀਆਂ ਯੋਗ (ਕੇਵਲ ਇਸਤਰੀਆਂ) ਉਮੀਦਵਾਰਾਂ 25 ਫਰਵਰੀ ਤੋਂ 11 ਮਾਰਚ 2026 ਰਾਤ 11:59 ...









