‘ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਛਾਪੇਮਾਰੀ ਕਰਕੇ 232 ਲੋਕ ਕੀਤੇ ਕਾਬੂ
ਚੰਡੀਗੜ੍ਹ, 14 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਛਾਣੇ ਗਏ ਅਤੇ ਮੈਪ ਕੀਤੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ 702 ਛਾਪੇਮਾਰੀਆਂ ਕੀਤੀਆਂ।
ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” ਮੁਹਿੰਮ – ਜੋ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁਨ ਜੰਗ ਹੈ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਮੁਹਿੰਮ ਦੇ 25ਵੇਂ ਦਿਨ ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਤਰ੍ਹਾਂ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,244 ਹੋ ਗਈ ਹੈ।ਇਸ ਦੇ ਨਾਲ-ਨਾਲ, 89 ਵਿ...








