ਭਾਰਤ ਬੰਦ: 12 ਫਰਵਰੀ ਨੂੰ ਟ੍ਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ ਦਾ ਐਲਾਨ, ਬੈਂਕਾਂ, ਆਵਾਜਾਈ ਅਤੇ ਦਫ਼ਤਰਾਂ ਸਮੇਤ ਕੀ-ਕੀ ਸੇਵਾਵਾਂ ਰਹਿਣਗੀਆਂ ਬੰਦ?
ਨਵੀਂ ਦਿੱਲੀ, 11 ਫਰਬਰੀ 2026: ਦੇਸ਼ ਦੀਆਂ ਵੱਖ-ਵੱਖ ਟ੍ਰੇਡ ਯੂਨੀਅਨਾਂ ਅਤੇ ਕਿਸਾਨ ਸੰਘਠਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ 12 ਫਰਵਰੀ ਨੂੰ ਰਾਸ਼ਟਰਵਿਆਪੀ ਬੰਦ ਦਾ ਐਲਾਨ ਕੀਤਾ ਹੈ। ਇਸ ਹੜਤਾਲ ਕਾਰਨ ਬੈਂਕਾਂ, ਆਵਾਜਾਈ ਸੇਵਾਵਾਂ ਅਤੇ ਕੁਝ ਸਰਕਾਰੀ ਦਫ਼ਤਰਾਂ ਦੇ ਕੰਮਕਾਜ 'ਤੇ ਅਸਰ ਪੈ ਸਕਦਾ ਹੈ। ਦਸ ਕੇਂਦਰੀ ਟ੍ਰੇਡ ਯੂਨੀਅਨਾਂ ਦੇ ਸਾਂਝੇ ਮੰਚ ਦਾ ਕਹਿਣਾ ਹੈ ਕਿ ਲਗਭਗ 30 ਕਰੋੜ ਮਜ਼ਦੂਰ ਇਸ ਹੜਤਾਲ ਵਿੱਚ ਸ਼ਾਮਲ ਹੋਣਗੇ।
ਟ੍ਰੇਡ ਯੂਨੀਅਨਾਂ ਅਤੇ ਕਿਸਾਨ ਸੰਘਠਨਾਂ ਵੱਲੋਂ ਭਾਰਤ ਬੰਦ ਦਾ ਸੱਦਾ
ਆਲ ਇੰਡੀਆ ਟ੍ਰੇਡ ਯੂਨੀਅਨ ਕਾਂਗਰਸ (AITUC) ਦੀ ਜਨਰਲ ਸਕੱਤਰ ਅਮਰਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਵਾਰ ਹੜਤਾਲ ਵਿੱਚ ਭਾਗੀਦਾਰੀ ਪਹਿਲਾਂ ਨਾਲੋਂ ਵੱਧ ਰਹੇਗੀ। ਉਨ੍ਹਾਂ ਦੱਸਿਆ ਕਿ 12 ਫਰਵਰੀ ਦੀ ਹੜਤਾਲ ਵਿੱਚ ਘੱਟੋ-ਘੱਟ 30 ਕਰੋੜ ਮਜ਼ਦੂਰ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਦਕਿ 9 ਜੁਲਾਈ 2025 ਦੇ ਪ੍ਰਦਰਸ਼ਨ ਵਿੱਚ ਲਗਭਗ 25 ਕਰੋੜ ਲੋਕ ਸ਼ਾਮਲ ਹੋਏ ਸਨ। ਯੂਨੀਅਨਾਂ ਮੁਤਾਬਕ, ਇਸ ਵਾਰ 600 ਤੋਂ ਵੱਧ ਜ਼ਿਲ੍ਹਿਆਂ ਵਿੱਚ ਅਸਰ ਵੇਖਣ ਨੂੰ ਮਿਲੇਗਾ, ਜਦਕਿ ਪਿਛਲੀ...









