ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪੱਖਾਂ ਦਾ ਜਾਇਜ਼ਾ
ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਬੀਤੀ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਨਾਲ ਸੰਬੰਧਤ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਤਫ਼ਸੀਲ ਨਾਲ ਸਮੀਖਿਆ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਚੋਣੀ ਪ੍ਰਕਿਰਿਆ ਨੂੰ ਹੋਰ ਸੁਚੱਜਾ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਸੀ।
ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰ ਮੈਪਿੰਗ ਗਤੀਵਿਧੀਆਂ ਦੀ ਜ਼ਿਲ੍ਹਾ-ਵਾਰ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਚੋਣ ਡਾਟਾ ਦੀ ਯੋਜਨਾਬੱਧ ਕਵਰੇਜ, ਸ਼ੁੱਧਤਾ ਅਤੇ ਸਮੇਂ-ਸਿਰ ਅਪਡੇਸ਼ਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੱਤਾ ਕਿ ਵੋਟਰ ਸੂਚੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਲੋਕਤੰਤਰ ਦੀ ਮਜ਼ਬੂਤੀ ‘ਤੇ ਅਸਰ ਪਾ ਸਕਦੀ ਹੈ, ਇਸ ਲਈ ਹਰ ਪੱਧਰ ‘ਤੇ ਸਾਵਧਾਨੀ ਅਤੇ ਜਵਾਬਦੇਹੀ ਬਰਕਰਾਰ ਰਹੇ।
ਇਸ ਮੌਕੇ ਗਲਤ ਜਾਂ ਸਪਸ਼ਟ ਤੌਰ ‘ਤੇ ਪਛਾਣਯੋਗ ਨਾ ਹੋਣ ਵਾਲੀਆਂ ਫੋਟੋਆਂ, ਅਧੂਰੀ ਜਾਂ ਗਲਤ ਐਂਟਰੀਆਂ ਨਾਲ ਜੁੜ...









