ਪੰਜਾਬ ਵਿੱਚ 2 ਦਿਨਾਂ ਲਈ ਅਲਰਟ! 15 ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ, ਮੌਸਮ ਵਿਭਾਗ ਵੱਲੋਂ 6 ਫਰਵਰੀ ਤੱਕ ਵੱਡੀ ਭਵਿੱਖਬਾਣੀ
ਚੰਡੀਗੜ੍ਹ, 2 ਫਰਵਰੀ 2026 : ਪੰਜਾਬ ਵਿੱਚ ਇਕ ਵਾਰ ਫਿਰ ਮੌਸਮ ਦੇ ਮਿਜ਼ਾਜ ਵਿੱਚ ਤਬਦੀਲੀ ਦੇ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਲਈ ਵੱਡੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਵਿਭਾਗ ਨੇ ਅੱਜ ਤੋਂ ਲੈ ਕੇ 6 ਫਰਵਰੀ ਤੱਕ ਦੇ ਮੌਸਮੀ ਹਾਲਾਤਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ।
ਤਾਜ਼ਾ ਅਪਡੇਟ ਮੁਤਾਬਕ, ਪੰਜਾਬ ਵਿੱਚ ਦੋ ਦਿਨਾਂ ਲਈ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ 15 ਜ਼ਿਲ੍ਹਿਆਂ ਵਿੱਚ ਧੁੰਦ ਦੇ ਚਲਦੇ ‘ਯੈਲੋ ਅਲਰਟ’ ਲਗਾਇਆ ਗਿਆ ਹੈ। ਧੁੰਦ ਦੀ ਸਥਿਤੀ ਖ਼ਾਸ ਕਰਕੇ ਸਵੇਰੇ ਅਤੇ ਸ਼ਾਮ ਦੇ ਸਮੇਂ ਵੱਧ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੇ ਆਸਾਰ ਜਤਾਏ ਗਏ ਹਨ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਵੇਰ ਤੋਂ ਹੀ ਵਿਜ਼ੀਬਿਲਟੀ ਲਗਭਗ ਸ਼ੂਨ੍ਹ ਰਹੀ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਦਰਜੇ ਦੇ ਨੇ...




