10 ਲੱਖ ਰੁਪਏ ਤੱਕ ਮੁਫ਼ਤ ਕੈਸ਼ਲੈੱਸ ਇਲਾਜ ਦੀ ਸਹੂਲਤ: ਮੁੱਖ ਮੰਤਰੀ ਮਾਨ ਨੇ ਕਿਹਾ—ਇਸ ਯੋਜਨਾ ਦਾ ਲਾਭ ਕਾਂਗਰਸੀਆਂ ਅਤੇ ਅਕਾਲੀਆਂ ਨੂੰ ਵੀ ਮਿਲੇਗਾ
ਚੰਡੀਗੜ੍ਹ, 22 ਜਨਵਰੀ 2026: ਪੰਜਾਬ ਸਰਕਾਰ ਨੇ ਅੱਜ ਸਿਹਤ ਖੇਤਰ ਵਿੱਚ ਇੱਕ ਅਹਿਮ ਅਤੇ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ। ਇਸ ਲੋਕ-ਹਿਤੈਸ਼ੀ ਯੋਜਨਾ ਦਾ ਉਦਘਾਟਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਹਾਜ਼ਰ ਰਹੇ।
ਇਸ ਯੋਜਨਾ ਤਹਿਤ ਸੂਬੇ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਪੂਰੀ ਤਰ੍ਹਾਂ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਮਹਿੰਗੇ ਇਲਾਜ ਕਾਰਨ ਆਮ ਪਰਿਵਾਰਾਂ ’ਤੇ ਪੈਂਦਾ ਵਿੱਤੀ ਬੋਝ ਦੂਰ ਹੋਵੇਗਾ। ਸੂਬੇ ਭਰ ਵਿੱਚ 800 ਤੋਂ ਵੱਧ ਨਿੱਜੀ ਹਸਪਤਾਲਾਂ ਨੂੰ ਇਸ ਯੋਜਨਾ ਅਧੀਨ ਸੂਚੀਬੱਧ ਕੀਤਾ ਗਿਆ ਹੈ, ਜਦਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਰਹੇਗਾ।
ਸਿਹਤ ਵਿਭਾਗ ਵੱਲੋਂ ਦੱਸਿਆ ਗਿਆ ਕਿ ਯੋਜਨਾ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਯੂਥ ਕਲੱਬਾਂ ਦੇ ਵਲੰਟੀਅਰ ਘਰ-ਘਰ ਜਾ ਕੇ ਲੋਕਾਂ ਨੂੰ ਜਾਣਕਾਰੀ ਦੇਣ ਦੇ ਨਾਲ-ਨਾਲ ਟੋਕਨ ਵ...





