ਮੇਰੇ ਵਿਰੁੱਧ ਫੈਲਾਇਆ ਜਾ ਰਿਹਾ ਭੰਡੀ ਪ੍ਰਚਾਰ ਗਲਤ – ਚਰਨਜੀਤ ਚੰਨੀ ਨੇ ਕਿਹਾ; ਮੈਂ ਚਮਕੌਰ ਸਾਹਿਬ ਦੀ ਧਰਤੀ ਦਾ ਪੁੱਤਰ ਹਾਂ
ਜਨਵਰੀ 19, 2026: ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ, ਜਿਨ੍ਹਾਂ ‘ਤੇ ਰਹਿੰਦੇ ਹੋਏ ਉਨ੍ਹਾਂ ਨੇ ਲੋਕਾਂ ਦੀ ਆਵਾਜ਼ ਮਜ਼ਬੂਤੀ ਨਾਲ ਉਠਾਈ। ਉਨ੍ਹਾਂ ਨੇ ਦੱਸਿਆ ਕਿ ਪਾਰਲੀਮੈਂਟ ਵਿੱਚ ਵੀ ਉਹ ਸਿੱਖਾਂ, ਪੰਜਾਬ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਮਸਲੇ ਪੂਰੇ ਜ਼ੋਰ ਨਾਲ ਰੱਖਦੇ ਰਹੇ ਹਨ।
ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਗੁਰੂ ਸਾਹਿਬਾਨਾਂ ਦੇ “ਮਾਨਸ ਕੀ ਜਾਤਿ ਸਬੈ ਏਕੈ ਪਹਿਚਾਨਬੋ” ਵਾਲੇ ਫ਼ਲਸਫ਼ੇ ‘ਤੇ ਚੱਲਦੇ ਹਨ ਅਤੇ ਕਿਸੇ ਵੀ ਮੀਟਿੰਗ ਵਿੱਚ ਕਦੇ ਵੀ ਜਾਤ-ਪਾਤ ਜਾਂ ਬਿਰਾਦਰੀ ਬਾਰੇ ਗੱਲ ਨਹੀਂ ਕੀਤੀ। ਉਨ੍ਹਾਂ ਨੇ ਦੋਹਰਾਇਆ ਕਿ ਉਨ੍ਹਾਂ ਦੇ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਉਹ ਚਮਕੌਰ ਸਾਹਿਬ ਦੀ ਧਰਤੀ ਦੇ ਪੁੱਤਰ ਹਨ ਅਤੇ ਕਿਸੇ ਵੀ ਜਾਤ ਜਾਂ ਬਿਰਾਦਰੀ ਵਿਰੁੱਧ ਬੋਲਣ ਦਾ ਸਵਾਲ ਹੀ ਨਹੀਂ ਉਠਦਾ।
ਉਨ੍ਹਾਂ ਨੇ ਕਿਹਾ ਕਿ ਉਹ ਹਰ ਵਰਗ ਦੀ ਗੱਲ ਕਰਦੇ ਆਏ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਉਂਦਿਆਂ ਪ੍ਰਧਾਨ ਮੰਤਰੀ ਦੇ ਰੋਸ ਦ...





