Thursday, June 11Punjabi People

Tag: punjabi khabarnama

ਪੰਜਾਬ ਸਰਕਾਰ ਨੇ ਈਦ-ਉੱਲ-ਜੂਹਾ ਦੀ ਗਜ਼ਟਿਡ ਛੁੱਟੀ 27 ਤੋਂ ਬਦਲ ਕੇ 28 ਮਈ ਕੀਤੀ

ਪੰਜਾਬ ਸਰਕਾਰ ਨੇ ਈਦ-ਉੱਲ-ਜੂਹਾ ਦੀ ਗਜ਼ਟਿਡ ਛੁੱਟੀ 27 ਤੋਂ ਬਦਲ ਕੇ 28 ਮਈ ਕੀਤੀ

Punjab News
ਚੰਡੀਗੜ੍ਹ, 25 ਮਈ 2026: ਪੰਜਾਬ ਸਰਕਾਰ ਨੇ ਨੈਗੋਸੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਤਹਿਤ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ 28 ਮਈ 2026 (ਵੀਰਵਾਰ) ਨੂੰ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਇਹ ਗਜ਼ਟਿਡ ਛੁੱਟੀ 27 ਮਈ 2026 ਲਈ ਐਲਾਨੀ ਗਈ ਸੀ, ਪਰ ਹੁਣ ਸੋਧ ਕਰਦੇ ਹੋਏ ਛੁੱਟੀ ਦੀ ਤਾਰੀਖ 28 ਮਈ 2026 ਕਰ ਦਿੱਤੀ ਗਈ ਹੈ। ਬੁਲਾਰੇ ਮੁਤਾਬਕ, ਇਸ ਸਬੰਧੀ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਅੱਜ ਨਵਾਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

Breaking News, Punjab News
ਚੰਡੀਗੜ੍ਹ, 25 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਮਹੱਤਵਪੂਰਨ ਕਮੇਟੀਆਂ ਦੇ ਚੇਅਰਪਰਸਨਾਂ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਵਿਧਾਨ ਸਭਾ ਸਕੱਤਰਾਲੇ ਵੱਲੋਂ ਅਧਿਕਾਰਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਸੂਚੀ ਅਨੁਸਾਰ ਵੱਖ-ਵੱਖ ਵਿਧਾਇਕਾਂ ਨੂੰ ਸਦਨ ਦੀਆਂ ਅਹਿਮ ਕਮੇਟੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਨ੍ਹਾਂ ਵਿੱਚ ਲੋਕ ਲੇਖਾ ਕਮੇਟੀ, ਸਰਕਾਰੀ ਕਾਰੋਬਾਰ ਕਮੇਟੀ, ਅਨੁਮਾਨ ਕਮੇਟੀ, ਪੰਚਾਇਤੀ ਰਾਜ ਕਮੇਟੀ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਸਮੇਤ ਕਈ ਅਹਿਮ ਕਮੇਟੀਆਂ ਸ਼ਾਮਲ ਹਨ। ਕਮੇਟੀ ਦਾ ਨਾਮ ਮੈਂਬਰ ਦਾ ਨਾਮ 1. ਲੋਕ ਲੇਖਾ ਕਮੇਟੀ : ਡਾ. ਇੰਦਰਬੀਰ ਸਿੰਘ ਨਿੱਝਰ2. ਸਰਕਾਰੀ ਕਾਰੋਬਾਰ ਕਮੇਟੀ ...
ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3 ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3 ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

Punjab News, Uncategorized
ਹੁਸ਼ਿਆਰਪੁਰ, 25 ਮਈ 2026 : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ Aashika Jain ਦੀ ਅਗਵਾਈ ਹੇਠ 21 ਤੋਂ 23 ਮਈ ਤੱਕ GNA Gears Ltd, ਮੇਹਟੀਆਣਾ ਵਿਖੇ ਤਿੰਨ ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਸਹਾਇਤਾ ਦੇ ਕੇ ਕੀਮਤੀ ਜਾਨਾਂ ਨੂੰ ਬਚਾਉਣ ਸਬੰਧੀ ਜਾਗਰੂਕਤਾ ਫੈਲਾਉਣਾ ਸੀ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ Mangesh Sood ਨੇ ਦੱਸਿਆ ਕਿ ਕੈਂਪ ਦੌਰਾਨ ਟ੍ਰੇਨਰ Anu Sharma ਵੱਲੋਂ ਕੰਪਨੀ ਦੇ 30 ਕਰਮਚਾਰੀਆਂ ਨੂੰ ਫਸਟ ਏਡ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਟ੍ਰੇਨਿੰਗ ਦੌਰਾਨ ਕਰਮਚਾਰੀਆਂ ਨੂੰ ਹਾਦਸੇ ਜਾਂ ਅਚਾਨਕ ਬਿਮਾਰੀ ਦੀ ਸਥਿਤੀ ਵਿੱਚ ਸੀ.ਪੀ.ਆਰ. ਦੇਣਾ, ਖੂਨ ਵਗਣ ਤੋਂ ਰੋਕਣਾ, ਹੱਡੀ ਟੁੱਟਣ ਦੀ ਸਥਿਤੀ ਵਿੱਚ ਪੱਟੀ ਬੰਨ੍ਹਣਾ ਅਤੇ ਬੇਹੋਸ਼ ਮਰੀਜ਼ ਦੀ ਸੰਭਾਲ ਕਰਨ ਦੇ ਪ੍ਰਯੋਗਿਕ ਤਰੀਕੇ ਸਿਖਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ ਫਸਟ ਏਡ ਅਤੇ ਹੋਮ ਨਰਸਿੰਗ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵ...
ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

Breaking News, Punjab News
ਚੰਡੀਗੜ੍ਹ, 25 ਮਈ 2026: ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਿਆਪਕ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਬਿਜਲੀ ਮੰਤਰੀ Tarunpreet Singh Sond ਨੇ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਕਿਸਾਨਾਂ ਲਈ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਬਿਜਲੀ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹਾਵਾਰ ਤਹਿ ਕੀਤੇ ਗਏ ਸ਼ਡਿਊਲ ਅਨੁਸਾਰ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਸ਼ੁਰੂ ਹੋਵੇਗੀ। ਇਸੇ ਤਰ੍ਹਾਂ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਇਹ ਸਹੂਲਤ ਲਾਗੂ ਕੀਤੀ ਜਾਵੇਗੀ। ਜਦਕਿ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ...
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਲਈ ਫੈਕਟਰੀ ਕਾਮਿਆਂ ਨੂੰ ਵੋਟਿੰਗ ਦੀ ਛੁੱਟੀ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਲਈ ਫੈਕਟਰੀ ਕਾਮਿਆਂ ਨੂੰ ਵੋਟਿੰਗ ਦੀ ਛੁੱਟੀ

Punjab News
ਚੰਡੀਗੜ੍ਹ, 25 ਮਈ 2026: ਪੰਜਾਬ ਸਰਕਾਰ ਵੱਲੋਂ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਆਮ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਫੈਕਟਰੀਆਂ ਅਤੇ ਹੋਰ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਦਾ ਮਕਸਦ ਵੱਧ ਤੋਂ ਵੱਧ ਵੋਟਿੰਗ ਯਕੀਨੀ ਬਣਾਉਣਾ ਅਤੇ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਕਰਨਾ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਫੈਕਟਰੀਆਂ ਸਮੇਤ ਸਾਰੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਉਹ ਕਰਮਚਾਰੀ ਜੋ ਨਗਰ ਨਿਗਮ ਚੋਣਾਂ ਲਈ ਯੋਗ ਵੋਟਰ ਹਨ, ਉਨ੍ਹਾਂ ਨੂੰ ਆਪਣੀ ਵੋਟ ਪਾਉਣ ਲਈ ਡਿਊਟੀ ਤੋਂ ਛੋਟ ਦਿੱਤੀ ਜਾਵੇਗੀ। ਇਹ ਫੈਸਲਾ ਖਾਸ ਤੌਰ ‘ਤੇ ਉਨ੍ਹਾਂ ਇਲਾਕਿਆਂ ਵਿੱਚ ਲਾਗੂ ਹੋਵੇਗਾ ਜਿੱਥੇ 26 ਮਈ 2026 ਨੂੰ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋਣੀ ਹੈ। ਕਿਰਤ ਵਿਭਾਗ ਪੰਜਾਬ ਵੱਲੋਂ ਇਸ ਸਬੰਧੀ ਇੱਕ ਅਧਿਕਾਰਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਸਾਰੇ ਨਿਯੋਗਕਰਤਾ ਆਪਣੇ ਕਰਮਚਾਰੀਆਂ ਨੂੰ ਵੋਟ ਪਾਉਣ ਦਾ ਮੌਕਾ ਦ...
ਲਖਨਊ ਸੁਪਰ ਜਾਇੰਟਸ ਦੀ ਕਪਤਾਨੀ ਰਿਸ਼ਭ ਪੰਤ ਤੋਂ ਖੋਹੀ ਜਾ ਸਕਦੀ ਹੈ

ਲਖਨਊ ਸੁਪਰ ਜਾਇੰਟਸ ਦੀ ਕਪਤਾਨੀ ਰਿਸ਼ਭ ਪੰਤ ਤੋਂ ਖੋਹੀ ਜਾ ਸਕਦੀ ਹੈ

Sports
ਨਵੀਂ ਦਿੱਲੀ, 24 ਮਈ 2026: ਆਈਪੀਐਲ ਵਿੱਚ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਰਿਸ਼ਭ ਪੰਤ ਦੀ ਕਪਤਾਨੀ ‘ਤੇ ਸਵਾਲ ਖੜ੍ਹੇ ਹੋ ਗਏ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਨ੍ਹਾਂ ਤੋਂ ਇਹ ਜ਼ਿੰਮੇਵਾਰੀ ਵਾਪਸ ਲਈ ਜਾ ਸਕਦੀ ਹੈ। ਲਖਨਊ ਟੀਮ ਦੇ ਕ੍ਰਿਕਟ ਡਾਇਰੈਕਟਰ ਟੌਮ ਮੂਡੀ ਨੇ ਸ਼ਨੀਵਾਰ ਨੂੰ ਮੰਨਿਆ ਕਿ ਪੰਤ ਦਬਾਅ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਕਾਮਯਾਬ ਨਹੀਂ ਰਹੇ ਹਨ। ਉਨ੍ਹਾਂ ਕਿਹਾ ਕਿ ਕਪਤਾਨੀ ਦਾ ਦਬਾਅ ਪੰਤ ਦੀ ਬੱਲੇਬਾਜ਼ੀ ਅਤੇ ਕੁੱਲ ਪ੍ਰਦਰਸ਼ਨ ਨੂੰ ਪ੍ਰਭਾਵਿਤ ਕਰ ਰਿਹਾ ਹੈ ਜਾਂ ਨਹੀਂ, ਇਸ ‘ਤੇ ਗੰਭੀਰ ਵਿਚਾਰ ਕਰਨ ਦੀ ਲੋੜ ਹੈ। ਮੂਡੀ ਦੇ ਅਨੁਸਾਰ ਫਰੈਂਚਾਈਜ਼ੀ ਨੂੰ ਇਹ ਵੇਖਣਾ ਪਵੇਗਾ ਕਿ ਕੀ ਟੀਮ ਦੇ ਹਿੱਤ ਵਿੱਚ ਨੇਤ੍ਰਿਤਵ ਵਿੱਚ ਬਦਲਾਅ ਜ਼ਰੂਰੀ ਹੈ ਜਾਂ ਨਹੀਂ। ਤਾਜ਼ਾ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੂੰ ਪੰਜਾਬ ਕਿੰਗਜ਼ ਤੋਂ 7 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਪਿਛਲੇ ਦੋ ਸੀਜ਼ਨਾਂ ਵਿੱਚ ਪੰਤ ਦੀ ਕਪਤਾਨੀ ਹੇਠ ਟੀਮ ਨੇ ਕੁੱਲ 28 ਵਿੱਚੋਂ ਸਿਰਫ਼ 10 ਮੈਚ ਹੀ ਜਿੱਤੇ ਹਨ, ਜਿਸ ਕਾਰਨ ਟੀਮ ਦਾ ਪ੍ਰਦਰਸ਼ਨ ਲਗਾਤਾਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮੌਜੂਦਾ ਸੀਜ਼ਨ ...
ਪੰਜਾਬ ਸਰਕਾਰ ਵੱਲੋਂ 26 ਮਈ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ 26 ਮਈ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

Punjab News
ਚੰਡੀਗੜ੍ਹ, 24 ਮਈ 2026:   ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ 26 ਮਈ 2026 ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫਤਰ ਅਤੇ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ, ਤਾਂ ਜੋ ਵੋਟਰ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਵੋਟ ਦਾ ਅਧਿਕਾਰ ਵਰਤ ਸਕਣ। ਇਹ ਚੋਣਾਂ ਪੰਜਾਬ ਦੀਆਂ ਸਥਾਨਕ ਸਿਆਸਤ ਲਈ ਬਹੁਤ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ। ਕੁੱਲ 7,555 ਉਮੀਦਵਾਰ ਮੈਦਾਨ ਵਿੱਚ ਹਨ, ਜੋ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਸੀਟਾਂ ਲਈ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਹ ਚੋਣਾਂ ਸੂਬੇ ਦੀ ਸ਼ਹਿਰੀ ਪ੍ਰਸ਼ਾਸਨਿਕ ਬਣਤਰ ਅਤੇ ਆਉਣ ਵਾਲੇ ਰਾਜਨੀਤਿਕ ਰੁਝਾਨਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਮੰਨੀਆਂ ਜਾ ਰਹੀਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਆਮ ਆਦਮੀ ਪਾਰਟੀ (AAP) ਵੱਲੋਂ ਸਭ ਤੋਂ ਵੱਧ 1,801 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ ਇੰਡੀਅਨ ਨੈਸ਼ਨਲ ਕਾਂਗਰਸ (INC) ਦੇ 1,550 ਉਮੀਦਵਾਰ, ਭਾਰਤੀ ਜਨਤਾ ਪਾਰਟੀ (BJP) ਦੇ 1,316 ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ 1,251 ਉਮੀਦਵਾਰ ਸ਼ਾਮਲ ਹਨ...
ਬਦਰੀਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਆ ਰਹੀਆਂ ਮੁਸ਼ਕਲਾਂ

ਬਦਰੀਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਆ ਰਹੀਆਂ ਮੁਸ਼ਕਲਾਂ

National News
ਚੰਡੀਗੜ੍ਹ, 24 ਮਈ 2026: ਬਦਰੀਨਾਥ ਧਾਮ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਇਸ ਸਮੇਂ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚਮੋਲੀ ਜ਼ਿਲ੍ਹੇ ਦੇ ਜੋਸ਼ੀਮੱਠ ਤੋਂ ਬਦਰੀਨਾਥ ਵੱਲ ਜਾਣ ਵਾਲੀ ਮੁੱਖ ਸੜਕ ਦਾ ਹਿੱਸਾ ਧੱਸ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਗਈ ਹੈ ਅਤੇ ਯਾਤਰੀਆਂ ਲਈ ਸਫ਼ਰ ਹੋਰ ਵੀ ਔਖਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਜੋਸ਼ੀਮੱਠ ਤੋਂ ਬਦਰੀਨਾਥ ਜਾਣ ਵਾਲਾ ਰਾਸ਼ਟਰੀ ਰਾਜਮਾਰਗ NH-7 ਦੇ ਜ਼ੀਰੋ ਬੈਂਡ ਅਤੇ ਮਾਰਵਾੜੀ ਵਿਚਕਾਰ ਦਾ ਹਿੱਸਾ ਬਹੁਤ ਹੀ ਸੰਵੇਦਨਸ਼ੀਲ ਅਤੇ ਤੰਗ ਹੋ ਗਿਆ ਹੈ। ਸੜਕ ਦੇ ਧੱਸਣ ਅਤੇ ਢੰਗ ਨਾਲ ਮੁਰੰਮਤ ਨਾ ਹੋਣ ਕਾਰਨ ਇੱਥੇ ਵਾਹਨਾਂ ਦੀ ਆਵਾਜਾਈ ਬਾਰ-ਬਾਰ ਰੁਕ ਰਹੀ ਹੈ, ਜਿਸ ਨਾਲ ਲੰਬੇ-ਲੰਬੇ ਟ੍ਰੈਫਿਕ ਜਾਮ ਲੱਗ ਰਹੇ ਹਨ। ਖਾਸ ਕਰਕੇ ਭਾਰੀ ਵਾਹਨਾਂ ਲਈ ਇਹ ਰਸਤਾ ਹੋਰ ਵੀ ਖਤਰਨਾਕ ਅਤੇ ਚੁਣੌਤੀਪੂਰਨ ਬਣ ਗਿਆ ਹੈ। ਇਸ ਸਥਿਤੀ ਕਾਰਨ ਬਦਰੀਨਾਥ ਜਾਣ ਵਾਲੇ ਤੀਰਥਯਾਤਰੀਆਂ ਨੂੰ ਘੰਟਿਆਂ ਤੱਕ ਰਸਤੇ ਵਿੱਚ ਰੁਕਣਾ ਪੈ ਰਿਹਾ ਹੈ। ਕਈ ਯਾਤਰੀਆਂ ਨੂੰ ਮੌਸਮ ਅਤੇ ਖਰਾਬ ਸੜਕ ਹਾਲਾਤਾਂ ਕਰਕੇ ਆਪਣੀ ਯਾਤਰਾ ਦੇ ਸਮੇਂ ਵਿੱਚ ਵੀ ਦੇਰੀ ਦਾ ਸਾਹਮਣਾ ਕਰਨਾ ਪੈ ...
ਝੋਨੇ ਦੇ ਸੀਜ਼ਨ ਲਈ ਪੰਜਾਬ ਭਰ ਵਿੱਚ 24 ਘੰਟੇ ਨਿਗਰਾਨੀ ਵਾਲੀਆਂ ਸਮਰਪਿਤ ਟੀਮਾਂ ਤਾਇਨਾਤ: ਤਰੁਣਪ੍ਰੀਤ ਸਿੰਘ ਸੌਂਦ

ਝੋਨੇ ਦੇ ਸੀਜ਼ਨ ਲਈ ਪੰਜਾਬ ਭਰ ਵਿੱਚ 24 ਘੰਟੇ ਨਿਗਰਾਨੀ ਵਾਲੀਆਂ ਸਮਰਪਿਤ ਟੀਮਾਂ ਤਾਇਨਾਤ: ਤਰੁਣਪ੍ਰੀਤ ਸਿੰਘ ਸੌਂਦ

Breaking News, Punjab News
ਚੰਡੀਗੜ੍ਹ, 24 ਮਈ 2026: ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਕਿਸਾਨ ਹਿਤੈਸ਼ੀ ਨੀਤੀਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਇਸ ਸਬੰਧ ਵਿੱਚ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਆਉਣ ਵਾਲੇ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਨਾਂ ਰੁਕਾਵਟ ਘੱਟੋ-ਘੱਟ 8 ਘੰਟੇ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ ਜਾਰੀ ਨਵਾਂ ਬਿਜਲੀ ਸ਼ਡਿਊਲ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੜਾਅਵਾਰ ਲਾਗੂ ਕੀਤਾ ਜਾਵੇਗਾ। 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਇਹ ਪ੍ਰਬੰਧ ਲਾਗੂ ਹੋਵੇਗਾ। 9 ਜੂਨ ਤੋਂ ਲੁ...
ਅਮਰੀਕੀ ਵਿਦੇਸ਼ ਮੰਤਰੀ ਦੀ ਡਾ. ਐਸ. ਜੈਸ਼ੰਕਰ ਵਿਚਾਲੇ ਕਈ ਮੁੱਦਿਆਂ ‘ਤੇ ਚਰਚਾ

ਅਮਰੀਕੀ ਵਿਦੇਸ਼ ਮੰਤਰੀ ਦੀ ਡਾ. ਐਸ. ਜੈਸ਼ੰਕਰ ਵਿਚਾਲੇ ਕਈ ਮੁੱਦਿਆਂ ‘ਤੇ ਚਰਚਾ

Breaking News, Global News
ਨਵੀਂ ਦਿੱਲੀ, 24 ਮਈ 2026: ਭਾਰਤ ਅਤੇ ਅਮਰੀਕਾ ਵਿਚਕਾਰ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਤਹਿਤ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਐਤਵਾਰ ਨੂੰ Hyderabad House ਵਿੱਚ ਵਫ਼ਦ ਪੱਧਰੀ ਗੱਲਬਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ-ਅਮਰੀਕਾ ਸੰਬੰਧਾਂ, ਗਲੋਬਲ ਸੁਰੱਖਿਆ, ਖੇਤਰੀ ਸਥਿਤੀਆਂ ਅਤੇ ਆਰਥਿਕ ਸਹਿਯੋਗ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਹੋਈ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਦੋਵਾਂ ਦੇਸ਼ਾਂ ਨੇ ਆਪਣੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਜਤਾਈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਸਿਰਫ਼ ਕੂਟਨੀਤਿਕ ਨਹੀਂ, ਸਗੋਂ ਡੂੰਘੇ ਰਣਨੀਤਕ ਹਿੱਤਾਂ ‘ਤੇ ਆਧਾਰਿਤ ਹਨ। ਉਨ੍ਹਾਂ ਕਿਹਾ ਕਿ ਇੱਕ ਮਜ਼ਬੂਤ ਰਣਨੀਤਕ ਭਾਈਵਾਲੀ ਉਹ ਹੁੰਦੀ ਹੈ ਜਿੱਥੇ ਦੋਵੇਂ ਦੇਸ਼ ਸਾਂਝੀਆਂ ਚੁਣੌਤੀਆਂ ਦਾ ਮਿਲ ਕੇ ਹੱਲ ਲੱਭਣ ਲਈ ਇਕੱਠੇ ਕੰਮ ਕਰਦੇ ਹਨ। ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਵੀ ਕ...