ਮੰਤਰੀ ਅਮਨ ਅਰੋੜਾ ਨਾਲ ਚਰਚਾ ਮਗਰੋਂ ਸੁਵਿਧਾ ਕੇਂਦਰ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ
ਚੰਡੀਗੜ੍ਹ, 9 ਜੂਨ 2026: ਪੰਜਾਬ ਭਰ ਦੇ ਸੁਵਿਧਾ ਕੇਂਦਰਾਂ ਵਿੱਚ ਚੱਲ ਰਹੀ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਹੈ। ਸਰਕਾਰੀ ਬੁਲਾਰੇ ਅਨੁਸਾਰ ਸੁਵਿਧਾ ਕੇਂਦਰ ਕਰਮਚਾਰੀਆਂ ਦੇ ਪ੍ਰਤੀਨਿਧੀਆਂ ਅਤੇ Aman Arora ਵਿਚਾਲੇ ਹੋਈ ਮਹੱਤਵਪੂਰਨ ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ‘ਤੇ ਸਕਾਰਾਤਮਕ ਰਵੱਈਆ ਅਪਣਾਇਆ ਗਿਆ, ਜਿਸ ਤੋਂ ਬਾਅਦ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਇਸ ਫੈਸਲੇ ਨਾਲ ਰਾਜ ਭਰ ਦੇ ਸੁਵਿਧਾ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਮੁੜ ਸ਼ੁਰੂ ਹੋਣ ਦਾ ਰਾਹ ਸਾਫ ਹੋ ਗਿਆ ਹੈ।
ਯੂਨੀਅਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਸਾਰੇ ਸੁਵਿਧਾ ਕੇਂਦਰ ਕਰਮਚਾਰੀ ਕੱਲ੍ਹ ਤੋਂ ਆਪਣੀਆਂ ਡਿਊਟੀਆਂ ਸੰਭਾਲਣਗੇ ਅਤੇ ਨਾਗਰਿਕਾਂ ਨੂੰ ਪਹਿਲਾਂ ਵਾਂਗ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਹੜਤਾਲ ਖਤਮ ਹੋਣ ਨਾਲ ਲੋਕਾਂ ਨੂੰ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਹੋਰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ...









