‘ਗੈਂਗਸਟਰਾਂ ‘ਤੇ ਵਾਰ’ ਦੇ 136ਵੇਂ ਦਿਨ ਪੰਜਾਬ ਭਰ ਵਿੱਚ 548 ਥਾਵਾਂ ‘ਤੇ ਛਾਪੇ, 295 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 5 ਜੂਨ 2026: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਤੋਂ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਇਸੇ ਤਹਿਤ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 136ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਇੱਕ ਵਿਆਪਕ ਅਤੇ ਸੁਚੱਜੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਗੈਂਗਸਟਰਾਂ ਦੇ ਸਾਥੀਆਂ ਅਤੇ ਸ਼ੱਕੀ ਅਪਰਾਧਿਕ ਤੱਤਾਂ ਨਾਲ ਜੁੜੇ 548 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਮੁੱਖ ਉਦੇਸ਼ ਸੂਬੇ ਵਿੱਚ ਗੈਂਗਸਟਰ ਨੈੱਟਵਰਕ ਨੂੰ ਤੋੜਨਾ, ਅਪਰਾਧਿਕ ਗਤੀਵਿਧੀਆਂ ‘ਤੇ ਰੋਕ ਲਗਾਉਣਾ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਹੇਠ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਇਹ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।
136ਵੇਂ ਦਿਨ ਦੌਰਾਨ ਕੀਤੀ ਗਈ ਕਾਰਵਾਈ ਵਿੱਚ ਪੁਲਿਸ ਨੇ ...









