ਹਾਈ ਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਮਾਣਹਾਨੀ ਪਟੀਸ਼ਨ ਖਾਰਜ, 6 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ
ਚੰਡੀਗੜ੍ਹ, 21 ਮਈ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਮਾਣਹਾਨੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਇਸਨੂੰ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਕਰਾਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਨ੍ਹਾਂ ‘ਤੇ 6 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਮਾਮਲਾ ਸੁਖਪਾਲ ਖਹਿਰਾ ਦੇ ਜੱਦੀ ਪਿੰਡ ਨਾਲ ਜੁੜੀ ਉਸ ਜ਼ਮੀਨ ਸੰਬੰਧੀ ਹੈ, ਜਿੱਥੇ ਪੰਚਾਇਤ ਵੱਲੋਂ ਕਥਿਤ ਤੌਰ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਕੀਤੀ ਗਈ ਸੀ। ਇਸ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਖਹਿਰਾ ਵੱਲੋਂ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ।
ਹਾਈ ਕੋਰਟ ਨੇ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਕਿ ਵਿਵਾਦਤ ਜ਼ਮੀਨ ਪੰਚਾਇਤੀ ਸੜਕ ਦਾ ਹਿੱਸਾ ਸੀ ਅਤੇ ਇਸ ‘ਤੇ ਹੋਇਆ ਕਬਜ਼ਾ ਗੈਰਕਾਨੂੰਨੀ ਸੀ। ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਕਿ ਕਬਜ਼ਾ ਹਟਾਉਣ ਦੀ ਸਰਕਾਰੀ ਕਾਰਵਾਈ ਨੂੰ ਮਾਣਹਾਨੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਕਾਨੂੰਨੀ ਤੌਰ ‘ਤੇ ਸਹੀ ਨਹੀਂ ਹੈ।
ਅਦਾਲਤ ਨੇ ਪਟੀਸ਼ਨ ਨੂੰ ਬੇਬੁਨਿਆਦ ਅਤੇ ਨਿਆਂ ਪ੍ਰਕਿਰਿਆ ਦ...








