ਇਥੋਪੀਆ ‘ਚ ਫਸੇ ਪੰਜਾਬ-ਹਰਿਆਣਾ ਦੇ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਤੁਰੰਤ ਦਖ਼ਲ
ਚੰਡੀਗੜ੍ਹ, 15 ਜੁਲਾਈ 2026: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਥੋਪੀਆ ਵਿੱਚ ਮੁਸ਼ਕਲ ਹਾਲਾਤਾਂ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰਾਲੇ ਕੋਲ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਭਾਰਤੀ ਦੂਤਾਵਾਸ ਰਾਹੀਂ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਵਤਨ ਵਾਪਸ ਲਿਆਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਸੰਧੂ ਨੇ ਦੱਸਿਆ ਕਿ ਇਹ ਚਾਰੇ ਨੌਜਵਾਨ ਟੂਰਿਸਟ ਵੀਜ਼ੇ 'ਤੇ ਇਥੋਪੀਆ ਪਹੁੰਚੇ ਸਨ। ਦੋਸ਼ ਹੈ ਕਿ ਹਵਾਈ ਅੱਡੇ ਤੋਂ ਬਾਹਰ ਨਿਕਲਦੇ ਹੀ ਕੁਝ ਵਿਅਕਤੀਆਂ ਨੇ ਹੋਟਲ ਤੱਕ ਛੱਡਣ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਇੱਕ ਹੋਰ ਥਾਂ 'ਤੇ ਲਿਜਾ ਕੇ ਕਥਿਤ ਤੌਰ 'ਤੇ ਅਗਵਾ ਕੀਤਾ ਗਿਆ, ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਤੇਜ਼ਧਾਰ ਹਥਿਆਰਾਂ ਨਾਲ ਹਮਲੇ ਕੀਤੇ ਗਏ ਅਤੇ ਉਨ੍ਹਾਂ ਕੋਲੋਂ ਨਕਦੀ ਤੇ ਹੋਰ ਕੀਮਤੀ ਸਮਾਨ ਵੀ ਖੋਹ ਲਿਆ ਗਿਆ। ਸੰਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਹੁੰਚੀਆਂ ਤਸਵ...









