ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਕਦਮ, ਹਾਈ ਪਾਵਰ ਕਮੇਟੀ ਗਠਿਤ
ਚੰਡੀਗੜ੍ਹ, 12 ਮਈ 2026: ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਆਪਣਾ ਸੇਵਾਕਾਲ ਪੂਰਾ ਕਰਨ ਵਾਲੇ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪੰਜਾਬ ਸਰਕਾਰ ਨੇ ਮਹੱਤਵਪੂਰਨ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਨੀਤੀ ਤਿਆਰ ਕਰਨ ਵਾਸਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ।
ਅੱਜ ਹੋਈ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਮਨਜ਼ੂਰੀ ਵੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਨਿਰਧਾਰਤ ਸਮੇਂ ਵਿੱਚ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਸਿਖਲਾਈ ਪ੍ਰਾਪਤ ਅਤੇ ਅਨੁਸ਼ਾਸਿਤ ਨੌਜਵਾਨ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਰਾਖਵਾਂਕਰਨ ਨੀਤੀ ਨੂੰ ਵਿਆਪਕ ਢੰਗ ਨਾਲ ਤਿਆਰ ਕਰਨ ਦੀ ਲੋੜ ਹੈ, ਤਾਂ ਜੋ ਦੇਸ਼ ਦੀ ਸੇਵਾ ਤੋਂ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਸੁਚੱਜੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ...








