ਨੀਤੀ ਆਯੋਗ ਦੀ ਸਿੱਖਿਆ ਰਿਪੋਰਟ ਵਿੱਚ ਪੰਜਾਬ ਨੰਬਰ-1, ਕਈ ਪੈਮਾਨਿਆਂ ‘ਤੇ ਕੇਰਲਾ ਨੂੰ ਪਿੱਛੇ ਛੱਡਿਆ
ਚੰਡੀਗੜ੍ਹ, 10 ਮਈ 2026: ਸਕੂਲੀ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਉਪਲਬਧੀ ਦਰਜ ਕਰਦਿਆਂ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਘੋਸ਼ਿਤ ਕੀਤਾ ਗਿਆ ਹੈ। ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਬੁਨਿਆਦੀ ਸਿੱਖਿਆ ਦੇ ਕਈ ਅਹਿਮ ਮਾਪਦੰਡਾਂ ਵਿੱਚ ਲੰਬੇ ਸਮੇਂ ਤੋਂ ਅੱਗੇ ਰਹਿੰਦੇ ਕੇਰਲਾ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ ਸਰਕਾਰ ਦੀ ਨਹੀਂ, ਸਗੋਂ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਸਰਕਾਰੀ ਸਕੂਲਾਂ ‘ਤੇ ਭਰੋਸਾ ਬਣਾਈ ਰੱਖਿਆ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਬਿਹਤਰ ਨੀਤੀਆਂ, ਮਜ਼ਬੂਤ ਇਰਾਦਿਆਂ ਅਤੇ ਪ੍ਰਭਾਵਸ਼ਾਲੀ ਅਮਲ ਦਾ ਨਤੀਜਾ ਹੈ।
ਰਿਪੋਰਟ ਅਨੁਸਾਰ, ਤੀਜੀ ਜਮਾਤ ਵਿੱਚ ਭਾਸ਼ਾ ਵਿਸ਼ੇ ਵਿੱਚ ਪੰਜਾਬ ਨੇ 82 ਫੀਸਦੀ ਅਤੇ ਗਣਿਤ ਵਿੱਚ 78 ਫੀਸਦੀ ਅੰਕ ਹਾਸਲ ਕੀਤੇ, ਜੋ ਕੇਰਲਾ ਦੇ 75 ਅਤੇ 70 ਫੀਸਦੀ ਤੋਂ ਵੱਧ ਹਨ। 9ਵੀਂ ਜਮਾਤ ਦੇ ਗਣਿਤ ਵਿੱਚ ਵੀ ਪੰਜਾਬ ਨੇ 52 ਫੀਸਦੀ ਮੁਹਾਰਤ ਦਰਜ ਕੀਤੀ, ਜਦਕਿ ...









