ਬੇਅਦਬੀ ਦੇ ਦੋਸ਼ੀ ਹੁਣ ਕਾਨੂੰਨ ਤੋਂ ਨਹੀਂ ਬਚ ਸਕਣਗੇ, ਸ਼ੁਕਰਾਨਾ ਯਾਤਰਾ ਦੌਰਾਨ ਸੀਐਮ ਮਾਨ ਦਾ ਵੱਡਾ ਐਲਾਨ
ਜਲੰਧਰ, 7 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ’ ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀ ਹੁਣ ਕਾਨੂੰਨ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵੇਂ ਬੇਅਦਬੀ ਵਿਰੋਧੀ ਕਾਨੂੰਨ ਤਹਿਤ ਐਫਆਈਆਰ ਦਰਜ ਹੋਣ ਤੋਂ ਬਾਅਦ ਸਖ਼ਤ ਸਜ਼ਾਵਾਂ, ਜ਼ਮਾਨਤ ‘ਤੇ ਰੋਕ, ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀ ਅਕਸਰ ਕਾਨੂੰਨੀ ਕਮਜ਼ੋਰੀਆਂ ਕਾਰਨ ਬਚ ਨਿਕਲਦੇ ਸਨ, ਪਰ ਹੁਣ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਅਤੇ ਸਮਾਜਿਕ ਸਾਂਝ ਕਾਇਮ ਰੱਖਣ ਲਈ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਹੈ।
ਭਾਜਪਾ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੁਝ ਸਿਆਸੀ ਤਾਕਤਾਂ ਲੋਕਾਂ ਨੂੰ ਧਰਮ ਦੇ ਆਧਾਰ ‘ਤੇ ਵੰਡਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਕੋਈ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਪਿਆਰ, ਭਰਾਤਰੀਭਾਵ ਅਤੇ ਸਾਂਝੀਵਾਲਤਾ ਦ...









