ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਹਾਰਾ ਦੇਣ ਵਾਲੇ ਪੁਰਾਣੇ ਸ਼ਾਸਕ ਜਲਦ ਕਾਨੂੰਨ ਦੇ ਘੇਰੇ ਵਿੱਚ ਆਉਣਗੇ: CM ਭਗਵੰਤ ਸਿੰਘ ਮਾਨ
ਚੰਡੀਗੜ੍ਹ / ਰੋਪੜ, 6 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਹਾਰਾ ਦੇਣ ਵਾਲਿਆਂ ਨੂੰ ਜਲਦੀ ਹੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ ਅਤੇ ਉਹ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026” ਰਾਹੀਂ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਇਆ ਹੈ।
ਸ਼ੁਕਰਾਨਾ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਮਜ਼ਬੂਤ ਰੋਕ ਵਜੋਂ ਕੰਮ ਕਰੇਗਾ ਅਤੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖੇਗਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲਾਗੂ ਕਰਨਾ ਮਨੁੱਖਤਾ ਦੀ ਸੇਵਾ ਹੈ ਅਤੇ ਇਹ ਮੌਕਾ ਮਿਲਣ ਲਈ ਉਨ੍ਹਾਂ ਨੇ ਪਰਮਾਤਮਾ ਦਾ ਧੰਨਵਾਦ ਕੀਤਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਪੱਧਰ ‘ਤੇ ਇਸ ਕਾਨੂੰਨ ਬਾਰੇ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਹਰ ਕੋਈ ਜਾਣ ਸਕੇ ਕਿ ਬੇਅਦਬੀ ਕਰਨ ...









