ਨੰਗਲ ਦੀ ਸੁੰਦਰਤਾ ਵਧਾਉਣ ਲਈ ਨੰਗਲ ਬਾਈਸਾਈਕਲ ਟਰੱਸਟ ਦਾ ਸਰਾਹਣਯੋਗ ਯਤਨ: ਹਰਜੋਤ ਸਿੰਘ ਬੈਂਸ
ਨੰਗਲ, 08 ਫਰਵਰੀ2026: ਅੱਜ ਨੰਗਲ ਵਿੱਚ ਨੰਗਲ ਵਾਈ ਸਾਈਕਲ ਟਰੱਸਟ ਵੱਲੋਂ ਕਾਈਟ ਫੈਸਟੀਵਲ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਨੇ ਸ਼ਿਰਕਤ ਕੀਤੀ।
ਇਸ ਮੌਕੇ ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ, ਨੇ ਨੰਗਲ ਬਾਈਸਾਈਕਲ ਟੀਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਟੀਮ ਆਪਣੇ ਲਗਾਤਾਰ ਉਪਰਾਲਿਆਂ ਰਾਹੀਂ ਨੰਗਲ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੰਗਲ ਦੀ ਕੁਦਰਤੀ ਸੁੰਦਰਤਾ ਅਤੇ ਸੈਰ-ਸਪਾਟੇ ਨੂੰ ਮੁੜ ਉਭਾਰਨ ਲਈ ਟੀਮ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ‘ਰਨ ਫੋਰ ਯੂਨਿਟੀ’ ਮੈਰਾਥਨ ਅਤੇ ਸਾਈਕਲਿੰਗ ਇਵੈਂਟ ਦਾ ਆਯੋਜਨ ਕੀਤਾ ਗਿਆ ਸੀ ਅਤੇ ਹੁਣ ‘ਕਾਈਟ ਫੈਸਟੀਵਲ ਨੰਗਲ’ ਰਾਹੀਂ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ। ਇਸ ਫੈਸਟੀਵਲ ਵਿੱਚ ਚੰਡੀਗੜ੍ਹ, ਊਨਾ, ਮਹਿਤਪੁਰ ਅਤੇ ਹਿਮਾਚਲ ਪ੍ਰਦੇਸ਼ ਸਮੇਤ ਆਸ-ਪਾਸ ਦੇ ਪਿੰਡਾਂ ਤੋਂ ਬੱਚੇ ...









