ਸੀਐਮ ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨਾਲ ਕੀਤੀ ਅਹਿਮ ਮੀਟਿੰਗ, ਕਈ ਮੁੱਦਿਆਂ ’ਤੇ ਹੋਈ ਚਰਚਾ
ਜਲੰਧਰ / ਚੰਡੀਗੜ੍ਹ, 29 ਅਪ੍ਰੈਲ 2026: ਪੰਜਾਬ ਵਿੱਚ ਆਮ ਆਦਮੀ ਪਾਰਟੀ ਅੰਦਰ ਚੱਲ ਰਹੀ ਸਿਆਸੀ ਹਲਚਲ ਅਤੇ ਅੰਦਰੂਨੀ ਖਿੱਚੋਤਾਣ ਦਰਮਿਆਨ ਜਲੰਧਰ ਵਿੱਚ ਪਾਰਟੀ ਵੱਲੋਂ ਇੱਕ ਅਹਿਮ ਬੈਠਕ ਕੀਤੀ ਗਈ। ਇਹ ਮੀਟਿੰਗ ਉਸ ਵੇਲੇ ਬੁਲਾਈ ਗਈ ਜਦੋਂ ਪਾਰਟੀ ਦੇ 6 ਰਾਜ ਸਭਾ ਮੈਂਬਰਾਂ ਦੇ ਛੱਡ ਜਾਣ ਤੋਂ ਬਾਅਦ ਸੰਗਠਨ ਵਿੱਚ ਏਕਤਾ ਬਣਾਈ ਰੱਖਣ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਸਨ।
ਜਲੰਧਰ ਵਿੱਚ ਹੋਈ ਇਹ ਬੈਠਕ ਦੋ ਪੜਾਵਾਂ ਵਿੱਚ ਆਯੋਜਿਤ ਕੀਤੀ ਗਈ। ਪਹਿਲੇ ਪੜਾਅ ਵਿੱਚ ਸ਼ਾਹਪੁਰ ਸਿਟੀ ਕੈਂਪਸ ਵਿਖੇ ਮੀਟਿੰਗ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ। ਇਸ ਦੌਰਾਨ ਪਾਰਟੀ ਦੇ ਵਿਧਾਇਕਾਂ ਦੇ ਨਾਲ ਕਰੀਬ 1000 ਬਲਾਕ ਆਬਜ਼ਰਵਰ ਵੀ ਮੌਜੂਦ ਰਹੇ, ਜਦਕਿ ਕੁਝ ਕੈਬਨਿਟ ਮੰਤਰੀਆਂ ਨੇ ਵੀ ਹਾਜ਼ਰੀ ਲਗਵਾਈ।
ਬੈਠਕ ਤੋਂ ਪਹਿਲਾਂ ਵਿਧਾਇਕਾਂ ਅਤੇ ਆਬਜ਼ਰਵਰਾਂ ਲਈ ਖੇਡ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿੱਥੇ ਆਗੂ ਆਪਸੀ ਗੱਲਬਾਤ ਅਤੇ ਹਾਸੇ-ਮਜ਼ਾਕ ਕਰਦੇ ਨਜ਼ਰ ਆਏ। ਪਾਰਟੀ ਵੱਲੋਂ ਇਸ ਰਾਹੀਂ ਵਰਕਰਾਂ ਅਤੇ ਆਗੂਆਂ ਵਿੱਚ ਸਾਂਝ ਅਤੇ ਉਤਸ਼ਾਹ ਬਣਾਈ ਰੱਖਣ ਦੀ ਕੋਸ਼ਿਸ਼ ਕੀ...









