ਛੋਟੇ ਅਤੇ ਮੱਧਮ ਦਰਜੇ ਦੇ ਕਿਸਾਨਾਂ ਲਈ ਏਆਈਐਫ ਸਕੀਮ ਬਹੁਤ ਹੀ ਫਾਇਦੇਮੰਦ ਸਾਬਤ ਹੋ ਰਹੀ ਹੈ : ਮੋਹਿੰਦਰ ਭਗਤ
ਚੰਡੀਗੜ੍ਹ, 25 ਅਪ੍ਰੈਲ 2026: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (AIF) ਸਕੀਮ ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਲਈ ਕਾਫ਼ੀ ਫਾਇਦੇਮੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਕਿਸਾਨਾਂ ਨੂੰ ਆਪਣੇ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਮਦਦ ਪ੍ਰਾਪਤ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਖੇਤੀਬਾੜੀ ਨੂੰ ਲਾਭਕਾਰੀ ਧੰਦਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਨੁਸਾਰ AIF ਸਕੀਮ ਇਸ ਮਕਸਦ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਸਕੀਮ ਦੇ ਤਹਿਤ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਸਮੇਤ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦਾ ਵਧੀਆ ਭਾਅ ਮਿਲ ਰਿਹਾ ਹੈ ਅਤੇ ਨੁਕਸਾਨ ਵੀ ਘੱਟ ਹੋ ਰਿਹਾ ਹੈ।
ਉਨ੍ਹਾਂ ਹੋਰ ਦੱਸਿਆ ਕਿ 31 ਮ...









