‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ; 80% ਸਫਲਤਾ ਦਰ ਨਾਲ ਲੋਕਾਂ ਅਤੇ ਪੁਲਿਸ ਦੇ ਮਿਲੇ-ਜੁਲੇ ਯਤਨਾਂ ਨੇ ਤਸਕਰਾਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ: ਬਲਤੇਜ ਪੰਨੂ
ਚੰਡੀਗੜ੍ਹ, 18 ਅਪ੍ਰੈਲ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੌਂਸਲਾ ਅਫਜ਼ਾਈ ਕਰਨ ਵਾਲੇ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਮਿਲ ਰਹੀ ਕਾਮਯਾਬੀ ਇਹ ਦਰਸਾਉਂਦੀ ਹੈ ਕਿ ਸੂਬਾ ਤੇਜ਼ੀ ਨਾਲ ਨਸ਼ਾ-ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਬਣੇ ਇਸ ਮਜ਼ਬੂਤ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।
ਮੁਹਿੰਮ ਨਾਲ ਜੁੜੇ ਅੰਕੜੇ ਸਾਂਝੇ ਕਰਦਿਆਂ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹੁਣ ਤੱਕ 41,850 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਲਗਭਗ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ।
ਬਰਾਮਦਗੀਆਂ ਦੇ ਅੰਕੜੇ ਵੀ ਮੁਹਿੰਮ ਦੀ ਗੰਭੀਰਤਾ ਨੂੰ ਦਰਸਾਉਂਦੇ ਹਨ—ਪੁਲਿਸ ਨੇ 2569 ਕਿਲੋ ਹੈਰੋਇਨ, 0.37 ਕਿਲੋ ਸਮੈਕ, 748 ਕਿਲੋ ਅਫੀਮ, 35,058 ਕਿਲੋ ਭੁੱਕੀ, 898 ਕਿਲ...









