ਪੰਚਕੂਲਾ ਨੂੰ ਦੇਸ਼ ਦਾ ਮੋਹਰੀ ਸ਼ਹਿਰ ਬਣਾਉਣ ਦਾ ਟੀਚਾ: ਸੀਐਮ ਨਾਇਬ ਸੈਣੀ ਨੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਚੰਡੀਗੜ੍ਹ, 11 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ (ਪੀਐਮਡੀਏ) ਦੀ ਕਰੀਬ ਤਿੰਨ ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਚਕੂਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਮੌਜੂਦਾ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਭਵਿੱਖ ਦੀਆਂ ਵਿਕਾਸ ਯੋਜਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਅਧਿਕਾਰੀਆਂ ਨੂੰ ਕਈ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਪੰਚਕੂਲਾ ਨੂੰ ਦੇਸ਼ ਦੇ ਸਭ ਤੋਂ ਸੁੰਦਰ, ਸੁਵਿਧਾਜਨਕ ਅਤੇ ਯੋਜਨਾਬੱਧ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਹੈ। ਇਸ ਲਈ ਇੱਕ ਵਿਆਪਕ ਅਤੇ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਕੇ ਉਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਲਾਜ਼ਮੀ ਹੈ।
ਬਰਸਾਤੀ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਹਰ ਪਾਰਕ ਵਿੱਚ ਰੇਨ ਵਾਟਰ ਰੀਚਾਰਜ ਵੈੱਲ (Recharge Wells) ਬਣਾਏ ਜਾਣ...









