ਜਲੰਧਰ ਬੀਐਸਐਫ ਧਮਾਕਾ ਮਾਮਲਾ: ਖੁਫੀਆ ਏਜੰਸੀਆਂ ਨੂੰ ਵੱਡੀ ਕਾਮਯਾਬੀ, ਜਾਂਚ ਵਿੱਚ ਅਹਿਮ ਖੁਲਾਸੇ
ਜਲੰਧਰ, 14 ਮਈ 2026: ਜਲੰਧਰ ਵਿੱਚ ਬੀਐਸਐਫ ਪੰਜਾਬ ਫਰੰਟੀਅਰ ਹੈੱਡਕੁਆਰਟਰ ਦੇ ਬਾਹਰ 5 ਮਈ ਦੀ ਰਾਤ ਹੋਏ ਆਈਈਡੀ ਧਮਾਕੇ ਮਾਮਲੇ ਵਿੱਚ ਪੰਜਾਬ ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਸੂਤਰਾਂ ਅਨੁਸਾਰ ਇਸ ਅੱਤਵਾਦੀ ਸਾਜ਼ਿਸ਼ ਨਾਲ ਜੁੜੇ ਮੁੱਖ ਸ਼ੱਕੀ ਨੂੰ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਕਾਰਵਾਈ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ, ਕੇਂਦਰੀ ਖੁਫੀਆ ਏਜੰਸੀਆਂ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕੀਤੀ ਗਈ।
ਜਾਂਚ ਏਜੰਸੀਆਂ ਨੂੰ ਇਸ ਮਾਮਲੇ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ਅਤੇ ਖਾਲਿਸਤਾਨੀ ਨੈੱਟਵਰਕ ਨਾਲ ਜੁੜੇ ਮਹੱਤਵਪੂਰਨ ਸਬੂਤ ਮਿਲਣ ਦੇ ਸੰਕੇਤ ਮਿਲੇ ਹਨ। ਸੂਤਰਾਂ ਮੁਤਾਬਕ ਇਸ ਧਮਾਕੇ ਦੇ ਮਾਸਟਰਮਾਈਂਡ ਵਜੋਂ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦਾ ਨਾਮ ਸਾਹਮਣੇ ਆ ਰਿਹਾ ਹੈ, ਜੋ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਨੌਜਵਾਨਾਂ ਨਾਲ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਰਿਪੋਰਟਾਂ ਅਨੁਸਾਰ ਸੁਰੱਖਿਆ ਏਜੰਸੀਆਂ ਨੇ ਸ਼ੱਕੀ ਮੁਲਜ਼ਮ ਦੀ ਹਰਕਤਾਂ ‘ਤੇ ਨਜ਼ਰ ਰੱਖਦਿਆਂ ਉਸਦਾ ਜਲੰਧਰ ਬੱਸ ਸਟੈਂਡ ਤੋਂ ਦ...









