Saturday, August 1Punjabi People

Tag: punjabi khabarnama

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਨਾਰਾਇਣਗੜ੍ਹ ਨੂੰ 337 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਵੱਡੀ ਸੌਗਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਨਾਰਾਇਣਗੜ੍ਹ ਨੂੰ 337 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਵੱਡੀ ਸੌਗਾਤ

Breaking News, Haryana news
ਹਰਿਆਣਾ, 1 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਾਰਾਇਣਗੜ੍ਹ ਵਿਖੇ ਆਯੋਜਿਤ ਇੱਕ ਵੱਡੇ ਸਮਾਗਮ ਦੌਰਾਨ ਸੂਬੇ ਨੂੰ ਵਿਕਾਸ ਦੀ ਵੱਡੀ ਸੌਗਾਤ ਦਿੱਤੀ। ਇਸ ਮੌਕੇ ਉਨ੍ਹਾਂ ਨੇ ₹337 ਕਰੋੜ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਲੋਕਾਂ ਨੂੰ ਸਮਰਪਿਤ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਿਹਤ, ਬੁਨਿਆਦੀ ਢਾਂਚੇ ਅਤੇ ਜਲ ਸੰਭਾਲ ਨਾਲ ਜੁੜੀਆਂ ਕਈ ਮਹੱਤਵਪੂਰਨ ਯੋਜਨਾਵਾਂ ਸ਼ਾਮਲ ਹਨ। ਮੁੱਖ ਮੰਤਰੀ ਨੇ ਇਸ ਦੌਰਾਨ 325 ਅੰਮ੍ਰਿਤ ਸਰੋਵਰਾਂ ਅਤੇ 70 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ ਨੂੰ ਵੀ ਲੋਕਾਂ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਹੂਲਤਾਂ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪਿੰਡਾਂ ਵਿੱਚ ਪਾਣੀ ਸੰਭਾਲ ਅਤੇ ਵਾਤਾਵਰਨ ਸੰਤੁਲਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਨਾਰਾਇਣਗੜ੍ਹ ਹੀ ਨਹੀਂ, ਸਗੋਂ ਪੂਰੇ ਹਰਿਆਣਾ ਲਈ ਇਤਿਹਾਸਕ ਹੈ। ਉਨ੍ਹਾਂ ਅਨੁਸਾਰ ਇਹ ਪ੍ਰੋਜੈਕਟ ਸਿਰਫ਼ ਵਿਕਾਸ ਕਾਰਜ ਨਹੀਂ ਹਨ, ਸਗੋਂ “ਸਿਹਤਮੰਦ, ਖੁਸ਼ਹਾਲ ਅਤੇ ਆਧੁਨਿਕ ਹਰਿਆਣਾ” ...
ਨਸ਼ਾ ਛੁਡਾਊ ਕੇਂਦਰ ਦਾ ਸੰਚਾਲਕ ਸਣੇ ਦੋ ਕਾਬੂ, ਸੱਤ ਆਧੁਨਿਕ ਪਿਸਤੌਲ ਬਰਾਮਦ

ਨਸ਼ਾ ਛੁਡਾਊ ਕੇਂਦਰ ਦਾ ਸੰਚਾਲਕ ਸਣੇ ਦੋ ਕਾਬੂ, ਸੱਤ ਆਧੁਨਿਕ ਪਿਸਤੌਲ ਬਰਾਮਦ

Punjab News
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ 2026: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਹਥਿਆਰ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਨਸ਼ਾ ਛੁਡਾਊ ਕੇਂਦਰ ਦੇ ਸੰਚਾਲਕ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਰਹਿਣ ਵਾਲੇ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਗੁਲਬਾਗ ਸਿੰਘ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਇੱਕ ਨਸ਼ਾ ਛੁਡਾਊ ਕੇਂਦ...
ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ, ਮਾਨ ਸਰਕਾਰ ਨੇ ਆਪਣੀ ਆਖਰੀ ਚੋਣ ਗਰੰਟੀ ਕੀਤੀ ਪੂਰੀ: ਵਿਧਾਇਕ ਮਾਲੇਰਕੋਟਲਾ

ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ, ਮਾਨ ਸਰਕਾਰ ਨੇ ਆਪਣੀ ਆਖਰੀ ਚੋਣ ਗਰੰਟੀ ਕੀਤੀ ਪੂਰੀ: ਵਿਧਾਇਕ ਮਾਲੇਰਕੋਟਲਾ

Punjab News
ਮਾਲੇਰਕੋਟਲਾ, 1 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਦਾ ਰਾਜ ਪੱਧਰੀ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦਾ ਵਰਚੂਅਲ ਲਾਈਵ ਸੰਬੋਧਨ ਮਾਲੇਰਕੋਟਲਾ ਦੇ ਸਾਗਰ ਮੈਰਿਜ ਪੈਲੇਸ ਵਿਖੇ ਵੱਡੇ ਪੱਧਰ 'ਤੇ ਦਿਖਾਇਆ ਗਿਆ, ਜਿਸ ਵਿੱਚ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਬ ਅਲੀ ਰਾਜਾ, ਫਰਿਆਲ ਰਹਿਮਾਨ, ਏ.ਕੇ.ਵਾਈ. ਮੁਨਿਸ ਰਹਿਮਾਨ, ਵੱਖ-ਵੱਖ ਪੰਚਾਇਤੀ ਨੁਮਾਇੰਦੇ, ਕੌਂਸਲਰ, ਪਾਰਟੀ ਆਗੂ, ਮਹਿਲਾਵਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਰਹੇ। ਸਮਾਗਮ ਦੌਰਾਨ ਲੋਕਾਂ ਨੇ ਮੁੱਖ ਮੰਤਰੀ ਦੇ ਸੰਬੋਧਨ ਨੂੰ ਉਤਸ਼ਾਹ ਨਾਲ ਸੁਣਿਆ ਅਤੇ ਯੋਜਨਾ ਦਾ ਭਰਪੂਰ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਲਈ ਕੀਤੇ ਵਾਅਦਿਆਂ ਨੂੰ ਲਗਾਤਾਰ ਅਮਲ ਵਿੱਚ ਲਿਆ ਰਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਦੀ ਕੀਤੀ ਅਪੀਲ

Breaking News, Punjab News
ਚੰਡੀਗੜ੍ਹ/ਸੰਗਰੂਰ, 1 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖੁਦ ਆਪਣਾ ਗਣਨਾ (ਐਨਿਊਮਰੇਸ਼ਨ) ਫਾਰਮ ਭਰ ਕੇ ਲੋਕਾਂ ਨੂੰ ਵੀ ਸਮੇਂ ਸਿਰ ਆਪਣੀ ਵੋਟ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਕਰਨ ਦਾ ਸੱਦਾ ਦਿੱਤਾ। ਗਣਨਾ ਫਾਰਮ ਭਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਇਸ ਮੁਹਿੰਮ ਤਹਿਤ ਲਗਭਗ 90 ਫ਼ੀਸਦੀ ਵੋਟਰਾਂ ਦੀ ਮੈਪਿੰਗ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜਦਕਿ ਬਾਕੀ ਕੰਮ ਵੀ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਚੋਣ ਅਮਲੇ ਦੀ ਮਿਹਨਤ ਦਾ ਨਤੀਜਾ ਹੈ, ਜੋ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ 25 ਜੂਨ ਤੋਂ 24 ਜੁਲਾਈ ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਬੀ.ਐਲ.ਓਜ਼ ਹਰ ਘਰ ਵਿੱਚ ਜਾ ਕੇ ਗਣਨਾ ਫਾਰਮ ਮੁਹੱਈਆ ਕਰਵਾ ...
ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਜਾਰੀ, ਫ਼ੈਸਲਿਆਂ ਦੇ ਵੇਰਵੇ ਜਲਦ ਹੋਣਗੇ ਸਾਂਝੇ

ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਜਾਰੀ, ਫ਼ੈਸਲਿਆਂ ਦੇ ਵੇਰਵੇ ਜਲਦ ਹੋਣਗੇ ਸਾਂਝੇ

Breaking News, Punjab News
ਚੰਡੀਗੜ੍ਹ, 1 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਬੈਠਕ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਜਾਰੀ ਹੈ। ਇਹ ਬੈਠਕ ਸ਼ਾਮ 4 ਵਜੇ ਸ਼ੁਰੂ ਹੋਈ, ਜਿਸ ਵਿੱਚ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ਅਤੇ ਲੋਕ-ਹਿੱਤ ਨਾਲ ਸਬੰਧਤ ਫ਼ੈਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਬੈਠਕ ਤੋਂ ਬਾਅਦ ਸਰਕਾਰ ਵੱਲੋਂ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਅਧਿਕਾਰਕ ਤੌਰ 'ਤੇ ਫ਼ੈਸਲਿਆਂ ਦੀ ਜਾਣਕਾਰੀ ਜਲਦ ਸਾਂਝੀ ਕੀਤੀ ਜਾਵੇਗੀ। ਕੈਬਨਿਟ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿੱਚ ਮੌਜੂਦ ਸਨ, ਜਿੱਥੇ ਉਨ੍ਹਾਂ ਨੇ ਐਸਆਈਆਰ (SIR) ਸਬੰਧੀ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਮੀਡੀਆ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ। ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹ...
ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ ਨੇ ਨਵੀਨਤਾ ਅਤੇ ਉੱਦਮਤਾ ਨੂੰ ਦਿੱਤੀ ਨਵੀਂ ਦਿਸ਼ਾ

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ ਨੇ ਨਵੀਨਤਾ ਅਤੇ ਉੱਦਮਤਾ ਨੂੰ ਦਿੱਤੀ ਨਵੀਂ ਦਿਸ਼ਾ

CHANDIGARH NEWS
ਚੰਡੀਗੜ੍ਹ/ਮੋਹਾਲੀ, 30 ਜੂਨ 2026: ਅੱਜ ਦੇ ਤੇਜ਼ੀ ਨਾਲ ਬਦਲਦੇ ਅਤੇ ਨਵੀਨਤਾ-ਕੇਂਦਰਿਤ ਯੁੱਗ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਸਟਾਰਟਅੱਪ ਇਨਕਿਊਬੇਸ਼ਨ ਕੇਂਦਰ ਸੀਜੀਸੀ ਵੈਂਚਰਨੈਸਟ ਦੇਸ਼ ਦੇ ਅਗੇਤੀ ਯੂਨੀਵਰਸਿਟੀ-ਆਧਾਰਿਤ ਇਨਕਿਊਬੇਟਰਾਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾਉਣ ਵਿੱਚ ਸਫਲ ਹੋਇਆ ਹੈ। ਇਹ ਕੇਂਦਰ ਨੌਜਵਾਨਾਂ ਦੇ ਨਵੀਨ ਵਿਚਾਰਾਂ ਨੂੰ ਸਫਲ ਕਾਰੋਬਾਰਾਂ ਵਿੱਚ ਬਦਲਣ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਵੈਂਚਰਨੈਸਟ ਦਾ ਮੁੱਖ ਉਦੇਸ਼ ਨਵੀਨਤਾ ਨੂੰ ਪ੍ਰੋਤਸਾਹਨ ਦੇਣਾ, ਨਵੇਂ ਉੱਦਮੀਆਂ ਨੂੰ ਸਮਰੱਥ ਬਣਾਉਣਾ ਅਤੇ ਸਮਾਜਿਕ ਤੇ ਆਰਥਿਕ ਤੌਰ ‘ਤੇ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ ਹੈ। ਇਸ ਪਲੇਟਫਾਰਮ ਰਾਹੀਂ ਨੌਜਵਾਨਾਂ ਨੂੰ ਆਪਣੇ ਸਟਾਰਟਅੱਪ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ਹਰ ਪੜਾਅ ‘ਤੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਸਟਾਰਟਅੱਪਸ ਨੂੰ ਵਿਆਪਕ ਸਹਿਯੋਗ ਹੁਣ ਤੱਕ ਵੈਂਚਰਨੈਸਟ ਦੇ ਸਹਿਯੋਗ ਨਾਲ 130 ਤੋਂ ਵੱਧ ਸਟਾਰਟਅੱਪਸ ਵਿਕਸਤ ਹੋ ਚੁੱਕੇ ਹਨ, ਜੋ ਕ੍ਰਿਤ੍ਰਿਮ ਬੁੱਧੀਮਤਾ (AI), ਸਿਹਤ, ਖੇਤੀਬਾੜੀ, ਸਿੱਖਿਆ, ਇਲੈਕਟ੍ਰਿਕ ਮੋਬਿਲਿਟੀ, ਟਿਕਾ...
ਸੰਗਰੂਰ ਬਣੇਗਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਦੀ ਨਰਸਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ ਬਣੇਗਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਦੀ ਨਰਸਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab News
ਸੰਗਰੂਰ, 30 ਜੂਨ 2026: ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਉਣ ਦੇ ਸਰਕਾਰ ਦੇ ਮਿਸ਼ਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰੀ ਆਧੁਨਿਕ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਹ ਸਵਿਮਿੰਗ ਪੂਲ ਵਾਰ ਹੀਰੋਜ਼ ਸਟੇਡੀਅਮ ਵਿੱਚ ਸਥਾਪਤ ਕੀਤਾ ਗਿਆ ਹੈ ਅਤੇ ਇਸ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਤਿਆਰ ਕੀਤਾ ਗਿਆ ਹੈ। ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਹੁਣ ਆਉਣ ਵਾਲੇ ਸਮੇਂ ਵਿੱਚ ਏਸ਼ੀਅਨ, ਵਿਸ਼ਵ ਅਤੇ ਓਲੰਪਿਕ ਪੱਧਰ ਦੇ ਚੈਂਪੀਅਨਾਂ ਦੀ ਨਰਸਰੀ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਖੇਡ ਢਾਂਚਾ ਨਹੀਂ, ਸਗੋਂ ਨੌਜਵਾਨਾਂ ਲਈ ਵੱਡੇ ਮੌਕਿਆਂ ਦਾ ਦਰਵਾਜ਼ਾ ਹੈ। ਮੁੱਖ ਮੰਤਰੀ ਮਾਨ ਨੇ ਖੇਡਾਂ ਲਈ ਸਰਕਾਰ ਵੱਲੋਂ ਕੀਤੇ ਗਏ ਵੱਡੇ ਨਿਵੇਸ਼ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਖੇਡ ਬਜਟ ਨੂੰ 200 ਕਰੋੜ ਰੁਪਏ ਤੋਂ ਵੱਧ ਨਹੀਂ ਕੀਤਾ ਸੀ, ਜਦਕਿ ਮੌਜੂਦਾ ਸਰਕਾਰ ਨੇ ਇਸ ਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਪੰਜਾਬ ਦੇ ਖ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਸੂਬੇ ਭਰ ਪਹੁੰਚੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਸੂਬੇ ਭਰ ਪਹੁੰਚੇਗਾ

Breaking News
ਸੰਗਰੂਰ, 30 ਜੂਨ 2026: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ, ਸ਼ਰਧਾਪੂਰਵਕ ਅਤੇ ਵਿਸ਼ਾਲ ਪੱਧਰ ‘ਤੇ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਵੱਡੀ ਜਨ-ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤਹਿਤ ਉਨ੍ਹਾਂ ਨੇ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਸੂਬੇ ਭਰ ਲਈ ਰਵਾਨਾ ਕੀਤਾ। ਇਹ ਵਿਸ਼ੇਸ਼ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਭਾਈਚਾਰੇ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ। ਐਲਈਡੀ ਸਕ੍ਰੀਨਾਂ ਨਾਲ ਲੈਸ ਇਹ ਮੋਬਾਈਲ ਵੈਨਾਂ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 13,000 ਪਿੰਡਾਂ ਵਿੱਚ ਜਾ ਕੇ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ‘ਤੇ ਆਧਾਰਿਤ 30 ਮਿੰਟ ਦੀ ਡਾਕੂਮੈਂਟਰੀ ਦਿਖਾਉਣਗੀਆਂ। ਸਰਕਾਰ ਦਾ ਮਕਸਦ ਹੈ ਕਿ ਗੁਰੂ ਰਵਿਦਾਸ ਜੀ ਦੇ ਵਿਚਾਰ, ਖ਼ਾਸ ਕਰਕੇ ਬਰਾਬਰੀ ਅਤੇ ਭੇਦਭਾਵ ਰਹਿਤ ਸਮਾਜ ਦੀ ਸਿੱਖਿਆ, ਹਰ ਘਰ ਤੱਕ ...
ਅਮਰਨਾਥ ਯਾਤਰਾ 2026 ਲਈ ਪੰਜਾਬ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ: ਫੌਜ, BSF ਅਤੇ ਪੁਲਿਸ ਦੀ ਸਾਂਝੀ ਤਾਇਨਾਤੀ

ਅਮਰਨਾਥ ਯਾਤਰਾ 2026 ਲਈ ਪੰਜਾਬ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ: ਫੌਜ, BSF ਅਤੇ ਪੁਲਿਸ ਦੀ ਸਾਂਝੀ ਤਾਇਨਾਤੀ

Breaking News, Punjab News
ਪੰਜਾਬ, 30 ਜੂਨ 2026: ਆਉਣ ਵਾਲੀ ਅਮਰਨਾਥ ਯਾਤਰਾ 2026 ਨੂੰ ਸੁਰੱਖਿਅਤ, ਸੁਚਾਰੂ ਅਤੇ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰਵਾਉਣ ਲਈ ਪੰਜਾਬ ਵਿੱਚ ਵਿਸ਼ਾਲ ਪੱਧਰ ‘ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧ ਵਿੱਚ ਪੰਜਾਬ ਪੁਲਿਸ, ਭਾਰਤੀ ਫੌਜ, BSF ਅਤੇ ਸਿਵਲ ਪ੍ਰਸ਼ਾਸਨ ਵੱਲੋਂ ਮਿਲਜੁਲ ਕੇ ਇੱਕ ਸੰਯੁਕਤ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ ਇਸ ਸਾਲ ਅਮਰਨਾਥ ਯਾਤਰਾ 3 ਜੁਲਾਈ 2026 ਤੋਂ ਸ਼ੁਰੂ ਹੋਵੇਗੀ, ਜਦਕਿ ਪੰਜਾਬ ਅਤੇ ਨੇੜਲੇ ਸੂਬਿਆਂ ਤੋਂ ਸ਼ਰਧਾਲੂਆਂ ਦੀ ਆਵਾਜਾਈ 1 ਜੁਲਾਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਲੱਖਾਂ ਸ਼ਰਧਾਲੂਆਂ ਦੀ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਏਜੰਸੀਆਂ ਨੇ ਹਾਈ ਅਲਰਟ ਮੋਡ ਅਪਣਾਇਆ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਸ ਸਾਲ ਨੌਂ ਨੀਮ-ਫੌਜੀ ਬਲਾਂ ਦੀਆਂ ਕੰਪਨੀਆਂ ਵੀ ਉਪਲਬਧ ਕਰਵਾਈਆਂ ਗਈਆਂ ਹਨ। ਇਨ੍ਹਾਂ ਨੂੰ ਸੰਵੇਦਨਸ਼ੀਲ ਰੂਟਾਂ ਅਤੇ ਮਹੱਤਵਪੂਰਨ ਸਥਾਨਾਂ ‘ਤੇ ਤਾਇਨਾਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਸੁਰੱਖਿਆ ਦਲਾਂ ਦੀ ਤਾਇਨਾਤੀ ਵੀ ਕੀਤੀ ਜਾ ਸਕਦ...
ਹਰਿਆਣਾ ਰਾਜਪਾਲ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਨਵੇਂ ਕੈਫੇਟੇਰੀਆ ਦਾ ਨੀਂਹ ਪੱਥਰ ਰੱਖਿਆ ਗਿਆ

ਹਰਿਆਣਾ ਰਾਜਪਾਲ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਨਵੇਂ ਕੈਫੇਟੇਰੀਆ ਦਾ ਨੀਂਹ ਪੱਥਰ ਰੱਖਿਆ ਗਿਆ

Haryana news
ਹਰਿਆਣਾ/ਕੁਰੂਕਸ਼ੇਤਰ, 30 ਜੂਨ 2026: ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਆਪਣੇ ਸਾਬਕਾ ਵਿਦਿਆਰਥੀਆਂ (ਐਲੂਮਨੀ) ਨਾਲ ਸੰਬੰਧ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਆਪਣੇ ਐਲੂਮਨੀ ਨੈੱਟਵਰਕ ਨੂੰ ਹੋਰ ਸਰਗਰਮ ਕਰਕੇ ਸਮਾਜਿਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਸਹਾਇਤਾ ਵੱਲ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਵਿੱਤੀ ਰੁਕਾਵਟਾਂ ਕਿਸੇ ਵੀ ਵਿਦਿਆਰਥੀ ਦੀ ਉੱਚ ਸਿੱਖਿਆ ਵਿੱਚ ਰੁਕਾਵਟ ਨਾ ਬਣਨ। ਰਾਜਪਾਲ ਲੋਕ ਭਵਨ ਤੋਂ ਵਰਚੁਅਲੀ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਰੋਜ਼ ਗਾਰਡਨ ਵਿੱਚ ਬਣਾਏ ਜਾਣ ਵਾਲੇ ਨਵੇਂ ਕੈਫੇਟੇਰੀਆ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਲੇਡੀ ਗਵਰਨਰ ਮਿੱਤਰਾ ਘੋਸ਼ ਵੀ ਮੌਜੂਦ ਸਨ। ਆਪਣੇ ਸੰਬੋਧਨ ਵਿੱਚ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਿੱਖਿਆ ਦੀ ਬਦਲਾਅ ਲਿਆਉਣ ਵਾਲੀ ਤਾਕਤ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਨੂੰ ਖ਼ਾਸ ਕਰਕੇ ਉਹਨਾਂ ਪਰਿਵਾਰਾਂ ਦੇ ਹੋਣਹਾਰ ਵਿਦਿਆਰਥੀਆਂ ਦ...