ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ, ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 25 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਨਾਲ ਜੁੜੇ ਆਰਥਿਕ ਬੋਝ ਨੂੰ ਘਟਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਤਹਿਤ ‘ਅਸ਼ੀਰਵਾਦ ਸਕੀਮ’ ਅਧੀਨ ਚਾਲੂ ਵਿੱਤੀ ਸਾਲ 2026-27 ਲਈ ਅਨੁਸੂਚਿਤ ਜਾਤੀਆਂ ਨਾਲ ਸਬੰਧਤ 3282 ਲਾਭਪਾਤਰੀ ਪਰਿਵਾਰਾਂ ਨੂੰ ਕੁੱਲ ₹16.74 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਸਾਂਝੀ ਕਰਦਿਆਂ ਕਿਹਾ ਕਿ ਇਹ ਸਕੀਮ ਸਿਰਫ਼ ਵਿੱਤੀ ਮਦਦ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਭਾਵਨਾਵਾਂ ਨਾਲ ਜੁੜੀ ਇੱਕ ਮਨੁੱਖੀ ਸੰਵੇਦਨਸ਼ੀਲ ਪਹਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਗਰੀਬ ਮਾਪੇ ਨੂੰ ਆਪਣੀ ਧੀ ਦੇ ਵਿਆਹ ਸਮੇਂ ਕਰਜ਼ੇ ਜਾਂ ਚਿੰਤਾ ਦਾ ਸਾਹਮਣਾ ਨਾ ਕਰਨਾ ਪਵੇ।
ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਪੂਰੀ ਪਾਰਦਰਸ਼ਤਾ ਨਾਲ ਅਤੇ ਬਿਨਾਂ ਕਿਸੇ ਦਫਤਰੀ ਖੱਜਲ-ਖੁਆਰੀ ਦੇ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ...









