ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਦੇ ਤਮਗਾ ਜੇਤੂਆਂ ਦਾ ਕੀਤਾ ਜਾਵੇਗਾ ਸਨਮਾਨ: ਆਰਤੀ ਸਿੰਘ ਰਾਓ
ਹਰਿਆਣਾ, 24 ਜੂਨ 2026: ਹਰਿਆਣਾ ਦੀ ਸਿਹਤ ਮੰਤਰੀ ਅਤੇ ਹਰਿਆਣਾ ਪੈਰਾ ਸਪੋਰਟਸ ਐਸੋਸੀਏਸ਼ਨ ਦੀ ਪ੍ਰਧਾਨ ਆਰਤੀ ਸਿੰਘ ਰਾਓ ਨੇ ਐਲਾਨ ਕੀਤਾ ਹੈ ਕਿ ਜਨਵਰੀ 2026 ਵਿੱਚ ਹੋਣ ਵਾਲੀ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਜਲਦ ਹੀ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ।
ਚੰਡੀਗੜ੍ਹ ਵਿੱਚ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਹਰਿਆਣਾ ਪੈਰਾ ਸਪੋਰਟਸ ਐਸੋਸੀਏਸ਼ਨ ਦੀ ਅਹਿਮ ਬੈਠਕ ਹੋਈ, ਜਿਸ ਵਿੱਚ ਸੰਗਠਨ ਦੇ ਕੰਮਕਾਜ, ਆਉਣ ਵਾਲੀਆਂ ਖੇਡ ਗਤੀਵਿਧੀਆਂ ਅਤੇ ਪ੍ਰਬੰਧਕੀ ਸੁਧਾਰਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬੈਠਕ ਵਿੱਚ ਐਸੋਸੀਏਸ਼ਨ ਦੇ ਤਿੰਨ ਸਾਲਾ ਕਾਰਜਕਾਲ ਦੇ ਸਮਾਪਤ ਹੋਣ ਤੋਂ ਬਾਅਦ ਨਵੀਂ ਗਵਰਨਿੰਗ ਬਾਡੀ ਦੀ ਚੋਣ ਕਰਵਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਹਰਿਆਣਾ ਰਾਜ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਸਤੰਬਰ 2026 ਵਿੱਚ ਕਰਵਾਈ ਜਾਵੇਗੀ, ਤਾਂ ਜੋ ਰਾਜ ਦੇ ਪੈਰਾ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਹੋਰ ਵਧੀਆ ਮੰਚ ਮਿਲ ਸਕੇ।
ਆਰਤੀ ਸਿੰਘ ਰਾਓ ...









