LPU-ਚਿਤਕਾਰਾ ਯੂਨੀਵਰਸਿਟੀ ਵਿਵਾਦ ’ਤੇ ਬਲਤੇਜ ਪੰਨੂ ਦੀ ਪ੍ਰੈੱਸ ਕਾਨਫਰੰਸ, ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 28 ਸਤੰਬਰ 2026: ਆਮ ਆਦਮੀ ਪਾਰਟੀ (ਪੰਜਾਬ) ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਅਤੇ ਚਿਤਕਾਰਾ ਯੂਨੀਵਰਸਿਟੀ ਨਾਲ ਜੁੜੀਆਂ ਹਾਲੀਆ ਘਟਨਾਵਾਂ ਨੂੰ ਲੈ ਕੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਵਿੱਦਿਅਕ ਮਾਹੌਲ ਯਕੀਨੀ ਬਣਾਉਣ, ਪੁਲਿਸ ਦੀ ਕਾਰਗੁਜ਼ਾਰੀ ਅਤੇ LPU ਮਾਮਲੇ ਦੀ ਜਾਂਚ ਬਾਰੇ ਸਰਕਾਰ ਦਾ ਪੱਖ ਰੱਖਿਆ।
ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨੂੰ ਆਮ ਤੌਰ ’ਤੇ ਸੁਰੱਖਿਅਤ ਸੂਬੇ ਵਜੋਂ ਦੇਖਿਆ ਜਾਂਦਾ ਹੈ, ਜਿਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਇੱਥੇ ਉੱਚ ਸਿੱਖਿਆ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਐਜੂਕੇਸ਼ਨ ਹੱਬ ਵਜੋਂ ਪਛਾਣ ਮਿਲੀ ਹੋਈ ਹੈ ਅਤੇ ਸੁਰੱਖਿਅਤ ਮਾਹੌਲ ਕਾਰਨ ਕਈ ਮਾਪੇ ਆਪਣੀਆਂ ਧੀਆਂ ਨੂੰ ਵੀ ਇੱਥੇ ਪੜ੍ਹਾਈ ਲਈ ਭੇਜਦੇ ਹਨ।
LPU ਅਤੇ ਚਿਤਕਾਰਾ ਮਾਮਲਿਆਂ ’ਚ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ
ਪੰਨੂ ਨੇ ਹਾਲ ਹੀ ਵਿੱਚ LPU ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪ...









