ਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਚਾਲੇ ਹੋਈ ਗੱਲਬਾਤ ਦੀ ਵੀਡੀਓ ਆਈ ਸਾਹਮਣੇ
ਅੰਮ੍ਰਿਤਸਰ, 20 ਜੂਨ 2026: ਪੰਜਾਬ ਦੀ ਸਿਆਸਤ ਅਤੇ ਧਾਰਮਿਕ ਮਹੱਤਤਾ ਨਾਲ ਜੁੜੇ ਇੱਕ ਸੰਵੇਦਨਸ਼ੀਲ ਮਾਮਲੇ ਦੇ ਸੰਦਰਭ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਹੋਈ ਗੱਲਬਾਤ ਦੀ ਵੀਡੀਓ ਸਾਹਮਣੇ ਆਈ ਹੈ। ਇਹ ਗੱਲਬਾਤ ਉਸ ਸਮੇਂ ਨਾਲ ਜੋੜੀ ਜਾ ਰਹੀ ਹੈ ਜਦੋਂ ਮੁੱਖ ਮੰਤਰੀ 15 ਜਨਵਰੀ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਖ-ਵੱਖ ਮਸਲਿਆਂ ਸਬੰਧੀ ਪੇਸ਼ ਹੋਣ ਲਈ ਪੁੱਜੇ ਸਨ।
ਜਾਰੀ ਕੀਤੀ ਗਈ ਵੀਡੀਓ ਵਿੱਚ ਦੋਹਾਂ ਵਿਚਾਲੇ ਇੱਕ ਇਤਰਾਜ਼ਯੋਗ ਕਲਿੱਪ ਨੂੰ ਲੈ ਕੇ ਚਰਚਾ ਹੁੰਦੀ ਦਿਖਾਈ ਦਿੰਦੀ ਹੈ, ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਇਹ ਵੀਡੀਓ “ਪੂਰੀ ਤਰ੍ਹਾਂ ਨਕਲੀ ਅਤੇ ਤਕਨੀਕੀ ਤੌਰ ‘ਤੇ ਤਿਆਰ ਕੀਤੀ ਹੋਈ” ਲੱਗਦੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅੱਜ ਦੇ ਸਮੇਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਨਾਲ ਐਸੀ ਝੂਠੀਆਂ ਵੀਡੀਓ ਬਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਵੀਡੀਓ ਵੀ ਇਸੇ ਤਰ੍ਹਾਂ ਦੀ ਹੋ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਵੀ ਇਸ ਮਾਮਲੇ...









