ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਮੁਫ਼ਤ ਰਿਹਾਇਸ਼ੀ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ
ਚੰਡੀਗੜ੍ਹ, 18 ਜੂਨ 2026: ਪੰਜਾਬ ਸਰਕਾਰ ਨੇ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਮੰਤਵ ਨਾਲ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਧੀਨ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਸਿਖਲਾਈ ਕੌਮੀ ਪੱਧਰ ਦੀ ਸੰਸਥਾ ਅਪੋਲੋ ਮੇਡ ਸਕਿੱਲਜ਼ ਰਾਹੀਂ ਕਰਵਾਈ ਜਾਵੇਗੀ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਉਪਰਾਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਹਿੱਸਾ ਹੈ, ਜਿਸ ਤਹਿਤ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੁਜ਼ਗਾਰ ਅਤੇ ਸਮਾਵੇਸ਼ੀ ਵਿਕਾਸ ਰਾਹੀਂ ਸਸ਼ਕਤ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ “ਕੇਅਰ-ਗਿਵਰ – ਮਦਰ ਐਂਡ ਨਿਊ ਬੌਰਨ” (ਮਾਂ ਅਤੇ ਨਵਜੰਮੇ ਬੱਚੇ ਦੀ ਦੇਖਭਾਲ) ਅਤੇ “ਐਲਡਰਲੀ ਕੇਅਰ ਟੇਕਰ” (ਬਜ਼ੁਰ...









