ਭਾਰਤ ਸਰਕਾਰ ਵੱਲੋਂ ਟੈਲੀਗ੍ਰਾਮ ਮੈਸੇਜਿੰਗ ਪਲੇਟਫਾਰਮ ਅਸਥਾਈ ਤੌਰ ‘ਤੇ ਬਲੌਕ
ਨਵੀਂ ਦਿੱਲੀ, 16 ਜੂਨ 2026: ਭਾਰਤ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਅਸਥਾਈ ਤੌਰ ‘ਤੇ ਬਲੌਕ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਨੀਟ (UG) 2026 ਦੀ ਮੁੜ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਪ੍ਰਕਿਰਿਆ ਦੀ ਸੁਰੱਖਿਆ, ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।
ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਵੱਲੋਂ ਜਾਰੀ ਹੁਕਮਾਂ ਅਨੁਸਾਰ ਟੈਲੀਗ੍ਰਾਮ ਦੀਆਂ ਸੇਵਾਵਾਂ ਭਾਰਤ ਵਿੱਚ 22 ਜੂਨ 2026 ਤੱਕ ਅਸਥਾਈ ਤੌਰ ‘ਤੇ ਬੰਦ ਰਹਿਣਗੀਆਂ। ਇਹ ਪਾਬੰਦੀ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 69A ਦੇ ਤਹਿਤ ਲਗਾਈ ਗਈ ਹੈ।
ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਕਦਮ ਪ੍ਰੀਖਿਆ ਨਾਲ ਜੁੜੀ ਸੰਭਾਵਿਤ ਗਲਤ ਜਾਣਕਾਰੀ, ਅਫਵਾਹਾਂ ਅਤੇ ਪ੍ਰਸ਼ਨ ਪੱਤਰਾਂ ਦੀ ਲੀਕਿੰਗ ਵਰਗੀਆਂ ਸਮੱਸਿਆਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਏਜੰਸੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਸੋਸ਼ਲ ਮੀਡੀਆ ਅਤੇ ਮੈਸੇਜਿੰਗ ਪਲੇਟਫਾਰਮਾਂ ਰਾਹੀਂ ਪ੍ਰੀਖਿਆ ਨਾਲ ਜੁੜੀ ਗਲਤ ਜਾਣਕਾਰੀ ਫੈਲਣ ਦੀਆਂ ਘਟਨਾਵ...









