Wednesday, June 10Punjabi People

Tag: punjabi khabarnama

ਲੋਕ ਨਿਰਮਾਣ ਮੰਤਰੀ ਦੇ ਸਖ਼ਤ ਨਿਰਦੇਸ਼, ਸਾਰੇ ਸੜਕੀ ਪ੍ਰੋਜੈਕਟਾਂ ਦੀ ਰੋਜ਼ਾਨਾ ਨਿਗਰਾਨੀ ਯਕੀਨੀ ਬਣਾਈ ਜਾਵੇ

ਲੋਕ ਨਿਰਮਾਣ ਮੰਤਰੀ ਦੇ ਸਖ਼ਤ ਨਿਰਦੇਸ਼, ਸਾਰੇ ਸੜਕੀ ਪ੍ਰੋਜੈਕਟਾਂ ਦੀ ਰੋਜ਼ਾਨਾ ਨਿਗਰਾਨੀ ਯਕੀਨੀ ਬਣਾਈ ਜਾਵੇ

Breaking News
ਚੰਡੀਗੜ੍ਹ, 5 ਜੂਨ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਸਥਿਤ ਪੰਜਾਬ ਰੋਡ ਅਤੇ ਬ੍ਰਿਜ ਡਿਵੈਲਪਮੈਂਟ ਬੋਰਡ (PRBDB) ਦੇ ਦਫ਼ਤਰ ਵਿੱਚ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਚੱਲ ਰਹੇ ਸੜਕ ਨਿਰਮਾਣ, ਮੁਰੰਮਤ ਅਤੇ ਨਵੀਨੀਕਰਨ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਇਸੇ ਤਹਿਤ ਪੰਜਾਬ ਭਰ ਵਿੱਚ ਲਗਭਗ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਲੋਕਾਂ ਨੂੰ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕ...
ਵਿਸ਼ਵ ਵਾਤਾਵਰਣ ਦਿਵਸ ਮੌਕੇ CM ਨਾਇਬ ਸਿੰਘ ਸੈਣੀ ਦੀ ਹਰ ਨਾਗਰਿਕ ਨੂੰ ਪੌਦਾ ਲਗਾਉਣ ਦੀ ਅਪੀਲ

ਵਿਸ਼ਵ ਵਾਤਾਵਰਣ ਦਿਵਸ ਮੌਕੇ CM ਨਾਇਬ ਸਿੰਘ ਸੈਣੀ ਦੀ ਹਰ ਨਾਗਰਿਕ ਨੂੰ ਪੌਦਾ ਲਗਾਉਣ ਦੀ ਅਪੀਲ

Haryana news
ਚੰਡੀਗੜ੍ਹ, 5 ਜੂਨ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਵਾਤਾਵਰਣ ਦੀ ਸੁਰੱਖਿਆ ਅਤੇ ਸੰਭਾਲ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਧਰਤੀ ਨੂੰ ਹਰਿਆ-ਭਰਿਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਬਣਾਉਣ ਵਾਸਤੇ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2024 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਵਾਤਾਵਰਣ ਸੁਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੀ ਮਾਂ ਦੇ ਸਨਮਾਨ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਰੁੱਖ ਲਗਾਉਣ ਦੀ ਗੱਲ ਨਹੀਂ, ਸਗੋਂ ਕੁਦਰਤ ਅਤੇ ਪਰਿਵਾਰਕ ਮੁੱਲਾਂ ਨਾਲ ਜੁੜਨ ਦਾ ਇੱਕ ਭਾਵਨਾਤਮਕ ਅਤੇ ਸਮਾਜਿਕ ਸੰਦੇਸ਼ ਵੀ ਹੈ। ਵਿਸ਼ਵ ਵਾਤਾਵਰਣ ਦਿਵਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਦੇ ਲਾਡਵਾ ਸਥਿਤ ਪੀਡਬਲਯੂਡੀ ਰ...
ਐੱਸਡੀਐੱਮ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੀ ਅਪੀਲ

ਐੱਸਡੀਐੱਮ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੀ ਅਪੀਲ

Punjab News
ਸ੍ਰੀ ਅਨੰਦਪੁਰ ਸਾਹਿਬ, 5 ਜੂਨ 2026: ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਸੁਖਪਾਲ ਸਿੰਘ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇਲਾਕਾ ਵਾਸੀਆਂ ਤੋਂ ਸਰਗਰਮ ਸਹਿਯੋਗ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਜਾਗਰੂਕ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਆਪਣਾ ਯੋਗਦਾਨ ਪਾਵੇ। ਐੱਸ.ਡੀ.ਐੱਮ. ਨੇ ਕਿਹਾ ਕਿ ਨਸ਼ਾ-ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਨਸ਼ਾ ਰੋਕਥਾਮ ਲਈ ਤਿਆਰ ਕੀਤੀ ਗਈ ਐੱਸ.ਓ.ਪੀ. ਦੇ ਕੰਮਾਂ ਦੀ ਸਮੀਖਿਆ ਵੀ ਕੀਤੀ ਅਤੇ ਕਨਵੀਨਰਾਂ, ਐਕਟਿੰਗ ਪ੍ਰਧਾਨਾਂ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਜੁੜੀ ਕੋਈ ਵੀ ਸ਼ੱਕੀ ਗਤੀਵਿਧੀ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਬਣਾ ਕੇ ਉਸ ਨੂੰ ਰੋਕਿਆ ਜਾਵੇ। ਇਸ ਮੌਕੇ ਡਾ. ਸੰ...
ਕਾਂਗਰਸ ਅਰਾਜਕਤਾ ਅਤੇ ਅਨਿਸ਼ਚਿਤਤਾ ਫੈਲਾ ਕੇ ਸਿਆਸੀ ਮੌਕੇ ਭਾਲ ਰਹੀ ਹੈ: PM ਮੋਦੀ

ਕਾਂਗਰਸ ਅਰਾਜਕਤਾ ਅਤੇ ਅਨਿਸ਼ਚਿਤਤਾ ਫੈਲਾ ਕੇ ਸਿਆਸੀ ਮੌਕੇ ਭਾਲ ਰਹੀ ਹੈ: PM ਮੋਦੀ

National News
ਗੁਜਰਾਤ, 5 ਜੂਨ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਆਪਣੇ ਦੌਰੇ ਦੌਰਾਨ “ਆਤਮਨਿਰਭਰ ਭਾਰਤ” ਅਭਿਆਨ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਉਜਾਗਰ ਕੀਤਾ। ਸੂਰਤ ਦੇ ਹਜ਼ੀਰਾ ਉਦਯੋਗਿਕ ਖੇਤਰ ਅਤੇ ਦੇਸ਼ ਭਰ ਵਿੱਚ ਫੈਲ ਰਹੇ ਆਧੁਨਿਕ ਸੜਕ ਅਤੇ ਆਵਾਜਾਈ ਨੈੱਟਵਰਕ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਤੇਜ਼ੀ ਨਾਲ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਰਾਜਨੀਤਿਕ ਤਾਕਤਾਂ ਦੇਸ਼ ਵਿੱਚ ਨਿਰਾਸ਼ਾ ਅਤੇ ਨਕਾਰਾਤਮਕਤਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਵਿਰੋਧੀ ਪਾਰਟੀਆਂ ‘ਤੇ ਅਪਰੋਕਸ਼ ਤੌਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕ ਨਾ ਸਿਰਫ਼ ਦੇਸ਼ ਦੀਆਂ ਉਪਲਬਧੀਆਂ ਨੂੰ ਘੱਟ ਕਰਕੇ ਦਿਖਾਉਂਦੇ ਹਨ, ਸਗੋਂ “ਆਤਮਨਿਰਭਰ ਭਾਰਤ” ਵਰਗੀਆਂ ਮਹੱਤਵਪੂਰਨ ਪਹਿਲਾਂ ਦਾ ਵੀ ਮਜ਼ਾਕ ਉਡਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਤੱਤ ਭਾਰਤ ਦੀ ਛਵੀ ਨੂੰ ਵਿਸ਼ਵ ਪੱਧਰ ‘ਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਦੇਸ਼ ਦੀ ਜਨਤਾ ਹੁਣ ਅਜਿਹੀਆਂ ਕੋਸ਼ਿਸ਼ਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਸਵ...
ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਲਾਜ਼ਮੀ, ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਕਦਮ ਦੀ ਕੀਤੀ ਸ਼ਲਾਘਾ

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਲਾਜ਼ਮੀ, ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਕਦਮ ਦੀ ਕੀਤੀ ਸ਼ਲਾਘਾ

Breaking News, Punjab News
ਚੰਡੀਗੜ੍ਹ, 5 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਸੂਬਾ ਸਰਕਾਰ ਇੱਕ ਨਵਾਂ ਕਾਨੂੰਨ ਲਿਆਉਣ ਜਾ ਰਹੀ ਹੈ, ਜਿਸ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਇੱਕ ਸਾਲ ਵਿੱਚ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕੇਗਾ। ਇਹ ਫੈਸਲਾ ਅੰਮ੍ਰਿਤਸਰ ਦੀ ਇੱਕ ਵਿਦਿਆਰਥਣ ਦੀ ਖ਼ੁਦਕੁਸ਼ੀ ਦੇ ਮਾਮਲੇ ਤੋਂ ਬਾਅਦ ਲਿਆ ਗਿਆ, ਜਿਸ ਵਿੱਚ ਵਿਦਿਆਰਥਣ ਨੇ ਆਪਣੇ ਸੁਸਾਈਡ ਨੋਟ ਵਿੱਚ ਸਕੂਲ ਪ੍ਰਬੰਧਨ ਵੱਲੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤੇ ਜਾਣ ਦੇ ਦੋਸ਼ ਲਗਾਏ ਸਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਮਾਪਿਆਂ ਅਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨਿਆ ਗਿਆ ਇਹ ਕਾਨੂੰਨ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਰੋਕ ਲਗਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਕੇਜਰੀਵਾਲ ਨੇ ਦੱਸਿਆ ਕਿ ਨਵੇਂ ਕਾਨੂੰਨ ਅਨੁਸਾਰ ਕਿਸੇ ਵੀ ਸਕੂਲ ਨੂੰ ਸਾਲਾਨਾ 5 ਫ਼ੀਸਦੀ ਤੋਂ ਵੱਧ ਫ਼ੀ...
ਈਰਾਨ ਦੇ ਮਰਹੂਮ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦਾ ਅੰਤਿਮ ਸੰਸਕਾਰ ਮਸ਼ਹਦ ਵਿੱਚ ਹੋਵੇਗਾ, ਲੱਖਾਂ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ

ਈਰਾਨ ਦੇ ਮਰਹੂਮ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦਾ ਅੰਤਿਮ ਸੰਸਕਾਰ ਮਸ਼ਹਦ ਵਿੱਚ ਹੋਵੇਗਾ, ਲੱਖਾਂ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ

Global News
ਨਵੀਂ ਦਿੱਲੀ/ਤਹਿਰਾਨ, 04 ਜੂਨ 2026:  ਈਰਾਨ ਦੇ ਮਰਹੂਮ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਸਬੰਧੀ ਵੱਡੀਆਂ ਤਿਆਰੀਆਂ ਜਾਰੀ ਹਨ। ਰਿਪੋਰਟਾਂ ਮੁਤਾਬਕ, ਉਨ੍ਹਾਂ ਦੀ ਮੌਤ ਤੋਂ ਕਰੀਬ ਚਾਰ ਮਹੀਨੇ ਬਾਅਦ ਉਨ੍ਹਾਂ ਨੂੰ ਈਰਾਨ ਦੇ ਪਵਿੱਤਰ ਸ਼ਹਿਰ ਮਸ਼ਹਦ ਵਿੱਚ ਇਮਾਮ ਰਜ਼ਾ ਦੀ ਦਰਗਾਹ ਦੇ ਨੇੜੇ ਦਫ਼ਨਾਇਆ ਜਾਵੇਗਾ। ਜਾਣਕਾਰੀ ਅਨੁਸਾਰ, ਖਾਮੇਨੇਈ ਦੀ ਆਖਰੀ ਇੱਛਾ ਸੀ ਕਿ ਉਨ੍ਹਾਂ ਨੂੰ ਸ਼ੀਆ ਇਸਲਾਮ ਦੇ ਸਭ ਤੋਂ ਪਵਿੱਤਰ ਅਤੇ ਸਤਿਕਾਰਤ ਧਾਰਮਿਕ ਸਥਾਨਾਂ ਵਿੱਚੋਂ ਇੱਕ ਦੇ ਨੇੜੇ ਦਫ਼ਨਾਇਆ ਜਾਵੇ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਰਾਨ ਦੀ ਰਿਵਾਇਤੀ ਧਾਰਮਿਕ ਪ੍ਰਕਿਰਿਆ ਅਨੁਸਾਰ ਉਨ੍ਹਾਂ ਦਾ ਅੰਤਿਮ ਜਲੂਸ ਤਹਿਰਾਨ ਤੋਂ ਸ਼ੁਰੂ ਹੋ ਕੇ ਕੋਮ ਅਤੇ ਫਿਰ ਮਸ਼ਹਦ ਤੱਕ ਲਿਜਾਇਆ ਜਾਵੇਗਾ। ਈਰਾਨੀ ਰੈਵੋਲੂਸ਼ਨਰੀ ਗਾਰਡ (IRGC) ਨਾਲ ਜੁੜੇ ਸੂਤਰਾਂ ਮੁਤਾਬਕ, ਇਹ ਅੰਤਿਮ ਸੰਸਕਾਰ ਸਮਾਰੋਹ ਆਧੁਨਿਕ ਇਤਿਹਾਸ ਦੇ ਸਭ ਤੋਂ ਵੱਡੇ ਜਨ ਸਮਾਗਮਾਂ ਵਿੱਚੋਂ ਇੱਕ ਹੋ ਸਕਦਾ ਹੈ। ਅੰਦਾਜ਼ਾ ਹੈ ਕਿ ਤਹਿਰਾਨ, ਕੋਮ ਅਤੇ ਮਸ਼ਹਦ ਵਿੱਚ ਲਗਭਗ 2 ਕਰੋੜ (20 ਮਿਲੀਅਨ)...
ਦਿੱਲੀ ਅਗਨੀਕਾਂਡ: ਹੋਟਲ ਮਾਲਕ ਲਵਕੇਸ਼ ਬਜਾਜ 4 ਦਿਨਾਂ ਦੀ ਪੁਲਿਸ ਰਿਮਾਂਡ ‘ਤੇ

ਦਿੱਲੀ ਅਗਨੀਕਾਂਡ: ਹੋਟਲ ਮਾਲਕ ਲਵਕੇਸ਼ ਬਜਾਜ 4 ਦਿਨਾਂ ਦੀ ਪੁਲਿਸ ਰਿਮਾਂਡ ‘ਤੇ

National News
ਨਵੀਂ ਦਿੱਲੀ, 4 ਜੂਨ 2026: ਦੱਖਣੀ ਦਿੱਲੀ ਦੇ ਮਾਲਵੀਆ ਨਗਰ ਸਥਿਤ ਹੋਟਲ ਫਲੋਰਿਸ਼ ਸਟੇਅ ਵਿੱਚ ਵਾਪਰੇ ਭਿਆਨਕ ਅਗਨੀਕਾਂਡ ਮਾਮਲੇ ਵਿੱਚ ਸਾਕੇਤ ਅਦਾਲਤ ਨੇ ਹੋਟਲ ਦੇ ਮਾਲਕ ਲਵਕੇਸ਼ ਬਜਾਜ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਦੁਖਦਾਈ ਹਾਦਸੇ ਵਿੱਚ 21 ਲੋਕਾਂ ਦੀ ਜਾਨ ਚਲੀ ਗਈ ਸੀ। ਲਵਕੇਸ਼ ਬਜਾਜ ਨੂੰ ਦਿੱਲੀ ਪੁਲਿਸ ਵੱਲੋਂ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਸਾਕੇਤ ਕੋਰਟ ਕੰਪਲੈਕਸ ਵਿੱਚ ਜੱਜ ਭਾਨੂ ਪ੍ਰਤਾਪ ਸਿੰਘ ਦੀ ਅਦਾਲਤ ਅੱਗੇ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਪੁਲਿਸ ਨੂੰ ਚਾਰ ਦਿਨਾਂ ਦੀ ਹਿਰਾਸਤ ਮਨਜ਼ੂਰ ਕਰ ਦਿੱਤੀ। ਇਹ ਘਟਨਾ ਪਿਛਲੇ ਕੁਝ ਸਾਲਾਂ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਵਾਪਰੀਆਂ ਸਭ ਤੋਂ ਭਿਆਨਕ ਅੱਗ ਦੀਆਂ ਘਟਨਾਵਾਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ। ਪੁਲਿਸ ਨੇ ਲਵਕੇਸ਼ ਬਜਾਜ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀਆਂ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਦਰਜ ਮਾਮਲੇ ਵਿੱਚ ਧਾਰਾ 105 (ਗੈਰ-ਇਰਾਦਤਨ ਕਤਲ), ਧਾਰਾ 326(ਘ) (ਅੱਗ ਰਾਹੀਂ ਨੁਕਸਾਨ ਪਹੁੰਚਾਉਣਾ)...
ਵਿਸਫੋਟ ਲਈ ਪੂਰੀ ਤਰ੍ਹਾਂ ਤਿਆਰ IED ਬਰਾਮਦ, ਵੱਡਾ ਹਾਦਸਾ ਟਲਿਆ: ਡੀਜੀਪੀ ਗੌਰਵ ਯਾਦਵ

ਵਿਸਫੋਟ ਲਈ ਪੂਰੀ ਤਰ੍ਹਾਂ ਤਿਆਰ IED ਬਰਾਮਦ, ਵੱਡਾ ਹਾਦਸਾ ਟਲਿਆ: ਡੀਜੀਪੀ ਗੌਰਵ ਯਾਦਵ

Breaking News, Punjab News
ਐਸ.ਏ.ਐਸ ਨਗਰ (ਮੋਹਾਲੀ), 4 ਜੂਨ 2026: ਪੰਜਾਬ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਸਪੈਸ਼ਲ ਆਪਰੇਸ਼ਨ ਸੈੱਲ (SSOC) ਐਸ.ਏ.ਐਸ ਨਗਰ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਕਰੀਬ 2.5 ਕਿਲੋਗ੍ਰਾਮ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ Gaurav Yadav ਨੇ ਸਾਂਝੀ ਕੀਤੀ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਵਾਸੀ ਮਨੀ ਸਿੰਘ (32) ਅਤੇ ਗਿੱਲਵਾਲੀ ਗੇਟ ਇਲਾਕੇ ਦੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਵਿਦੇਸ਼ ਅਧਾਰਤ ਅੱਤਵਾਦੀ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਇਸ਼ਾਰਿਆਂ ‘ਤੇ ਕਾਰਵਾਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ IED ਪੂਰੀ ਤਰ੍ਹਾਂ ਐਕਟਿਵ ਅਤੇ ਵਿਸਫੋਟ ਲਈ ਤਿਆਰ ਹਾਲਤ ਵਿੱਚ ਸੀ, ਜਿਸ ਕਾਰਨ ਇੱਕ ਵੱਡਾ ਹਾਦਸਾ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕੀਤੀ ਗਈ ਕਾਰਵਾਈ ਨੇ ਐਸ.ਏ.ਐਸ ਨਗਰ ...
ਪੰਜਾਬ ਦੀ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਤਿਹਾਸਕ ਉਪਲਬਧੀਆਂ ਵੱਲ — ਚੀਮਾ

ਪੰਜਾਬ ਦੀ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਤਿਹਾਸਕ ਉਪਲਬਧੀਆਂ ਵੱਲ — ਚੀਮਾ

Breaking News, Punjab News
ਸੰਗਰੂਰ, 4 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਕੌਮੀ ਪੱਧਰ ਦੀਆਂ ਮੁਕਾਬਲੇਵਾਰ ਪ੍ਰੀਖਿਆਵਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਪਿਛਲੇ ਸਾਲ ਜੇਈਈ ਐਡਵਾਂਸਡ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀ ਸਫ਼ਲ ਹੋਏ ਸਨ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 59 ਹੋ ਗਈ ਹੈ। ਇਸ ਤਰ੍ਹਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਭਗ 34 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਵਿੱਚ ਆਈ ਸਿੱਖਿਆ ਕ੍ਰਾਂਤੀ ਦਾ ਸਪੱਸ਼ਟ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਇਹ ਉਪਲਬਧੀਆਂ ਸਾਬਤ ਕਰਦੀਆਂ ਹਨ ਕਿ ਸੂਬੇ ਦੀ ਸਕੂਲੀ ਸਿੱਖਿਆ ਪ੍ਰਣਾਲੀ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕ...
ਸੁਖਬੀਰ ਬਾਦਲ ਦੇ ਨਜ਼ਦੀਕੀ ਰਹੇ ਸਾਬਕਾ ਓਐੱਸਡੀ ਸਣੇ 4 ਅਕਾਲੀ ਨੇਤਾਵਾਂ ‘ਤੇ ਐੱਫਆਈਆਰ

ਸੁਖਬੀਰ ਬਾਦਲ ਦੇ ਨਜ਼ਦੀਕੀ ਰਹੇ ਸਾਬਕਾ ਓਐੱਸਡੀ ਸਣੇ 4 ਅਕਾਲੀ ਨੇਤਾਵਾਂ ‘ਤੇ ਐੱਫਆਈਆਰ

Punjab News
ਚੰਡੀਗੜ੍ਹ /ਗਿੱਦੜਬਾਹਾ, 4 ਜੂਨ 2026: ਗਿੱਦੜਬਾਹਾਨਗਰ ਕੌਂਸਲ ਚੋਣਾਂ ਦੌਰਾਨ ਵੋਟਿੰਗ ਵਾਲੇ ਦਿਨ ਹੋਈ ਝੜਪ ਦਾ ਮਾਮਲਾ ਹੁਣ ਸਿਆਸੀ ਤੌਰ ’ਤੇ ਭਖ ਗਿਆ ਹੈ। ਇਸ ਸਬੰਧੀ ਥਾਣਾ ਗਿੱਦੜਬਾਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਆਗੂਆਂ, ਜਿਨ੍ਹਾਂ ਵਿੱਚ ਸ਼ਿਅਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਓਐੱਸਡੀ ਵੀ ਸ਼ਾਮਲ ਹਨ, ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 20 ਤੋਂ 25 ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਇਹ ਕਾਰਵਾਈ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪੀਐੱਸਓ ਏਐੱਸਆਈ ਹਰਜਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤ ਮੁਤਾਬਕ 26 ਮਈ ਨੂੰ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਦੌਰਾਨ ਵਿਧਾਇਕ ਡਿੰਪੀ ਢਿੱਲੋਂ ਆਪਣੇ ਸੁਰੱਖਿਆ ਕਰਮਚਾਰੀਆਂ ਨਾਲ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਅਤੇ ਡੇਰਾ ਬਾਬਾ ਗੰਗਾ ਰਾਮ ਵਿਖੇ ਮੱਥਾ ਟੇਕਣ ਜਾ ਰਹੇ ਸਨ। ਜਦੋਂ ਉਨ੍ਹਾਂ ਦਾ ਕਾਫ਼ਲਾ ਭੱਠੀ ਵਾਲਾ ਮੋੜ ਨੇੜੇ ਡੀਏਵੀ ਸਕੂਲ ਕੋਲ ਪਹੁੰਚਿਆ ਤਾਂ ਕੁਝ ਪਾਰਟੀ ਵਰਕਰ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਸਨ। ...