ਪਿੰਡ ਕੁੱਬੇ ਵਿੱਚ ਨਵਾਂ ਮੋਘਾ ਲੱਗਣ ਨਾਲ 250 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ: ਵਿਧਾਇਕ ਉੱਗੋਕੇ
ਤਪਾ/ਭਦੌੜ, 14 ਜੂਨ 2026: ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵੱਲੋਂ ਅੱਜ ਪਿੰਡ ਕੁੱਬੇ ਵਿੱਚ ਨਵੇਂ ਨਹਿਰੀ ਮੋਘੇ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਨਾਲ ਪਿੰਡ ਕੁੱਬੇ ਅਤੇ ਆਸ-ਪਾਸ ਦੇ ਕਰੀਬ 250 ਏਕੜ ਖੇਤੀਬਾੜੀ ਰਕਬੇ ਨੂੰ ਪਹਿਲੀ ਵਾਰ ਸਿੱਧਾ ਨਹਿਰੀ ਪਾਣੀ ਮਿਲਣ ਦਾ ਰਸਤਾ ਸਾਫ ਹੋ ਗਿਆ ਹੈ, ਜਿਸ ਨੂੰ ਇਲਾਕੇ ਦੇ ਕਿਸਾਨਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਨਹਿਰੀ ਪ੍ਰਣਾਲੀ ਨੂੰ ਸੁਧਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਅਤੇ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਪਹਿਲਾਂ ਹੀ ਨਹਿਰੀ ਪ੍ਰੋਜੈਕਟ ਸਫਲਤਾਪੂਰਵਕ ਲਾਗੂ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੈਂਕੜੇ ਏਕੜ ਜ਼ਮੀਨ ਨੂੰ ਸਿੰਚਾਈ ਦੀ ਸਹੂਲਤ ਮਿਲੀ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ “ਖੇਤ-ਖੇਤ ਤੱਕ” ਪਹੁੰਚਾਉਣ ਲਈ ਇੰਨੀ ਵੱਡੀ ਪੱਧਰ ‘ਤੇ ਯੋਜਨਾਬੱਧ ਕੋਸ਼ਿਸ...









