ਲੁਧਿਆਣਾ ਵਿੱਚ CM ਭਗਵੰਤ ਮਾਨ ਨੇ ਗਿਣਾਈਆਂ ਸਰਕਾਰ ਦੀਆਂ ਪ੍ਰਾਪਤੀਆਂ, ਕਿਹਾ- ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ
ਲੁਧਿਆਣਾ, 19 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਇੰਡੋਰ ਸਟੇਡੀਅਮ ਵਿੱਚ ਆਮ ਆਦਮੀ ਪਾਰਟੀ ਦੀ 2027 ਵਿਧਾਨ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਮੌਕੇ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਅਤੇ ਯੋਜਨਾਵਾਂ ਦਾ ਵੇਰਵਾ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦਾਅਵਾ ਕੀਤਾ ਕਿ AAP ਸਰਕਾਰ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸਿਰਫ਼ ਉਹੀ ਕੰਮ ਪੂਰੇ ਨਹੀਂ ਕੀਤੇ ਜੋ ਚੋਣਾਂ ਤੋਂ ਪਹਿਲਾਂ ਕਹੇ ਗਏ ਸਨ, ਸਗੋਂ ਕਈ ਅਜਿਹੇ ਫੈਸਲੇ ਅਤੇ ਕੰਮ ਵੀ ਕੀਤੇ ਗਏ ਹਨ ਜੋ ਉਸ ਸਮੇਂ ਵਾਅਦਿਆਂ ਦਾ ਹਿੱਸਾ ਨਹੀਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ ਦਾ ਰਿਕਾਰਡ ਲੋਕਾਂ ਸਾਹਮਣੇ ਹੈ।
1 ਅਕਤੂਬਰ ਤੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਆਉਣ ਦਾ ਦਾਅਵਾ
ਭਗਵੰਤ ਮਾਨ ਨੇ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਵਿੱਤੀ ਲਾਭ ਦਾ ਜ਼ਿਕਰ ਕਰਦਿਆਂ ਕਿਹਾ ਕਿ 1 ਅਕਤੂਬਰ ਤੋਂ ਮੁੜ ਮਹਿਲਾਵਾਂ ਦੇ ਬੈਂਕ ਖਾਤਿਆ...








