ਅੰਮ੍ਰਿਤਸਰ ਵਿੱਚ ਯੂਰਪ ਨਾਲ ਜੁੜੇ ਨਸ਼ਾ ਤਸਕਰੀ ਗਿਰੋਹ ਦਾ ਭੰਡਾਫੋੜ, ਦੋ ਵਿਅਕਤੀ ਗ੍ਰਿਫ਼ਤਾਰ; 31 ਕਰੋੜ ਦੀ ਹੈਰੋਇਨ ਜ਼ਬਤ
ਅੰਮ੍ਰਿਤਸਰ / ਚੰਡੀਗੜ੍ਹ, 5 ਅਪ੍ਰੈਲ 2026: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂਰਪ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਭੰਡਾਫੋੜ ਕਰਦੇ ਹੋਏ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਕਰੀਬ ਸਾਢੇ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਕੀਮਤ ਲਗਭਗ 31 ਕਰੋੜ ਰੁਪਏ ਆਂਕੀ ਗਈ ਹੈ।
ਪ੍ਰਾਰੰਭਿਕ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਸ਼ਖ਼ਸ ਯੂਰਪ ਵਿੱਚ ਬੈਠੇ ਮਾਸਟਰਮਾਈਂਡਾਂ ਅਤੇ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਨਾਲ ਸਿੱਧੇ ਸੰਪਰਕ ਵਿੱਚ ਸਨ। ਇਹ ਨੈੱਟਵਰਕ ਸਰਹੱਦ ਪਾਰੋਂ ਨਸ਼ੇ ਦੀ ਸਪਲਾਈ ਕਰਕੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਇਸ ਦੀ ਵੰਡ ਕਰਦਾ ਸੀ।
ਡੀਜੀਪੀ ਗੌਰਵ ਯਾਦਵ ਅਨੁਸਾਰ, ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨਾਲ ਜੁੜੇ ਮਾਮਲੇ ਦਰਜ ਹਨ।
ਮਾਝਾ-ਦੋਆਬਾ ਖੇਤਰ ਵਿੱਚ ਸਰਗਰਮੀ:ਇਹ ਗਿਰੋਹ ਖਾਸ ਤੌਰ ‘ਤੇ ਮਾਝਾ ਅਤੇ ਦੋਆਬਾ ਇਲਾਕਿਆਂ ਵਿੱਚ ਸਰਗਰਮ ਸੀ ਅਤੇ ਇੱਥ...









