Wednesday, June 10Punjabi People

Tag: punjabi khabarnama

ਸੁਖਬੀਰ ਬਾਦਲ ਦੇ ਨਜ਼ਦੀਕੀ ਰਹੇ ਸਾਬਕਾ ਓਐੱਸਡੀ ਸਣੇ 4 ਅਕਾਲੀ ਨੇਤਾਵਾਂ ‘ਤੇ ਐੱਫਆਈਆਰ

ਸੁਖਬੀਰ ਬਾਦਲ ਦੇ ਨਜ਼ਦੀਕੀ ਰਹੇ ਸਾਬਕਾ ਓਐੱਸਡੀ ਸਣੇ 4 ਅਕਾਲੀ ਨੇਤਾਵਾਂ ‘ਤੇ ਐੱਫਆਈਆਰ

Punjab News
ਚੰਡੀਗੜ੍ਹ /ਗਿੱਦੜਬਾਹਾ, 4 ਜੂਨ 2026: ਗਿੱਦੜਬਾਹਾਨਗਰ ਕੌਂਸਲ ਚੋਣਾਂ ਦੌਰਾਨ ਵੋਟਿੰਗ ਵਾਲੇ ਦਿਨ ਹੋਈ ਝੜਪ ਦਾ ਮਾਮਲਾ ਹੁਣ ਸਿਆਸੀ ਤੌਰ ’ਤੇ ਭਖ ਗਿਆ ਹੈ। ਇਸ ਸਬੰਧੀ ਥਾਣਾ ਗਿੱਦੜਬਾਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਆਗੂਆਂ, ਜਿਨ੍ਹਾਂ ਵਿੱਚ ਸ਼ਿਅਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਓਐੱਸਡੀ ਵੀ ਸ਼ਾਮਲ ਹਨ, ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 20 ਤੋਂ 25 ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਇਹ ਕਾਰਵਾਈ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪੀਐੱਸਓ ਏਐੱਸਆਈ ਹਰਜਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤ ਮੁਤਾਬਕ 26 ਮਈ ਨੂੰ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਦੌਰਾਨ ਵਿਧਾਇਕ ਡਿੰਪੀ ਢਿੱਲੋਂ ਆਪਣੇ ਸੁਰੱਖਿਆ ਕਰਮਚਾਰੀਆਂ ਨਾਲ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਅਤੇ ਡੇਰਾ ਬਾਬਾ ਗੰਗਾ ਰਾਮ ਵਿਖੇ ਮੱਥਾ ਟੇਕਣ ਜਾ ਰਹੇ ਸਨ। ਜਦੋਂ ਉਨ੍ਹਾਂ ਦਾ ਕਾਫ਼ਲਾ ਭੱਠੀ ਵਾਲਾ ਮੋੜ ਨੇੜੇ ਡੀਏਵੀ ਸਕੂਲ ਕੋਲ ਪਹੁੰਚਿਆ ਤਾਂ ਕੁਝ ਪਾਰਟੀ ਵਰਕਰ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਸਨ। ...
1 ਕਿਲੋਵਾਟ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਬਿਨਾਂ ਬੈਂਕ ਗਰੰਟੀ ਦੇ ਲੱਗਣਗੇ ਸੋਲਰ ਸਿਸਟਮ: ਅਨਿਲ ਵਿਜ

1 ਕਿਲੋਵਾਟ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਬਿਨਾਂ ਬੈਂਕ ਗਰੰਟੀ ਦੇ ਲੱਗਣਗੇ ਸੋਲਰ ਸਿਸਟਮ: ਅਨਿਲ ਵਿਜ

Haryana news
ਚੰਡੀਗੜ੍ਹ, 4 ਜੂਨ 2026: ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਆਮ ਲੋਕਾਂ ਦੇ ਬਿਜਲੀ ਖਰਚੇ ਘਟਾਉਣ ਲਈ ਇੱਕ ਮਹੱਤਵਪੂਰਨ ਪਹਿਲ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਊਰਜਾ ਮੰਤਰੀ ਅਨਿਲ ਵਿਜ ਨੇ ਐਲਾਨ ਕੀਤਾ ਹੈ ਕਿ ਸਰਕਾਰ ਅਜਿਹੀ ਨਵੀਂ ਯੋਜਨਾ ‘ਤੇ ਕੰਮ ਕਰ ਰਹੀ ਹੈ, ਜਿਸ ਤਹਿਤ 1 ਕਿਲੋਵਾਟ ਤੱਕ ਬਿਜਲੀ ਲੋਡ ਵਾਲੇ ਘਰੇਲੂ ਖਪਤਕਾਰਾਂ ਦੇ ਘਰਾਂ ‘ਚ ਬਿਨਾਂ ਕਿਸੇ ਬੈਂਕ ਕਰਜ਼ੇ ਜਾਂ ਬੈਂਕ ਗਰੰਟੀ ਦੇ ਸੋਲਰ ਸਿਸਟਮ ਲਗਾਏ ਜਾਣਗੇ। ਮੀਡੀਆ ਨਾਲ ਗੱਲਬਾਤ ਦੌਰਾਨ ਅਨਿਲ ਵਿਜ ਨੇ ਦੱਸਿਆ ਕਿ ਇਸ ਯੋਜਨਾ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਖਪਤਕਾਰਾਂ ਨੂੰ ਸੋਲਰ ਸਿਸਟਮ ਲਗਵਾਉਣ ਲਈ ਬੈਂਕਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਵਿਭਾਗ ਦੇ ਕਰਮਚਾਰੀ ਖੁਦ ਘਰ-ਘਰ ਜਾ ਕੇ ਲੋੜੀਂਦੀਆਂ ਕਾਰਵਾਈਆਂ ਪੂਰੀ ਕਰਨਗੇ ਅਤੇ ਯੋਗ ਪਰਿਵਾਰਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਸਥਾਪਤ ਕਰਨਗੇ। ਇਸ ਨਾਲ ਘਰੇਲੂ ਬਿਜਲੀ ਬਿੱਲਾਂ ਵਿੱਚ ਵੱਡੀ ਕਮੀ ਆਵੇਗੀ ਅਤੇ ਕਈ ਪਰਿਵਾਰਾਂ ਦੇ ਬਿਜਲੀ ਬਿੱਲ ਲਗਭਗ ਜ਼ੀਰੋ ਹੋ ਸਕਣਗੇ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ 1 ਕਿਲੋਵਾਟ ਤੱਕ ਦੇ ਲੋਡ ਵਾਲੇ 7 ਲ...
ਹਰਿਆਣਾ ਦੀਆਂ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ‘ਚ ਜਲਦ ਸ਼ੁਰੂ ਹੋਣਗੇ ਕਿੱਤਾਮੁੱਖੀ ਕੋਰਸ: ਮਹੀਪਾਲ ਢਾਂਡਾ

ਹਰਿਆਣਾ ਦੀਆਂ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ‘ਚ ਜਲਦ ਸ਼ੁਰੂ ਹੋਣਗੇ ਕਿੱਤਾਮੁੱਖੀ ਕੋਰਸ: ਮਹੀਪਾਲ ਢਾਂਡਾ

Haryana news
ਚੰਡੀਗੜ੍ਹ, 4 ਜੂਨ 2026: ਹਰਿਆਣਾ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਉਦਯੋਗਿਕ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਉਦੇਸ਼ ਨਾਲ ਤਕਨੀਕੀ ਸਿੱਖਿਆ ਖੇਤਰ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਐਲਾਨ ਕੀਤਾ ਹੈ ਕਿ ਅਕਾਦਮਿਕ ਸੈਸ਼ਨ 2026-27 ਤੋਂ ਹਰਿਆਣਾ ਦੀਆਂ ਵੱਖ-ਵੱਖ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਕਈ ਨਵੇਂ ਆਧੁਨਿਕ, ਉਦਯੋਗ-ਅਧਾਰਿਤ ਅਤੇ ਹੁਨਰ-ਕੇਂਦਰਿਤ ਡਿਪਲੋਮਾ ਅਤੇ ਤਕਨੀਕੀ ਕੋਰਸ ਸ਼ੁਰੂ ਕੀਤੇ ਜਾਣਗੇ। ਮਹੀਪਾਲ ਢਾਂਡਾ ਨੇ ਕਿਹਾ ਕਿ ਇਹ ਫ਼ੈਸਲਾ ਤਕਨੀਕੀ ਸਿੱਖਿਆ ਨੂੰ ਮੌਜੂਦਾ ਸਮੇਂ ਦੀਆਂ ਲੋੜਾਂ ਦੇ ਅਨੁਕੂਲ ਬਣਾਉਣ ਅਤੇ ਨੌਜਵਾਨਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆ ਤੇਜ਼ੀ ਨਾਲ ਡਿਜੀਟਲ ਅਤੇ ਤਕਨੀਕੀ ਯੁੱਗ ਵੱਲ ਵੱਧ ਰਹੀ ਹੈ, ਇਸ ਲਈ ਵਿਦਿਆਰਥੀਆਂ ਨੂੰ ਅਜਿਹੀ ਸਿੱਖਿਆ ਅਤੇ ਸਿਖਲਾਈ ਦਿੱਤੀ ਜਾਣੀ ਲਾਜ਼ਮੀ ਹੈ ਜੋ ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਰੁਜ਼ਗਾਰ ਨਾਲ ਜੋੜ ਸਕੇ। ਉਨ੍ਹਾਂ ਦੱਸਿਆ ਕਿ...
ਪੰਜਾਬ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਦਿੱਤੀ ਹਰੀ ਝੰਡੀ

ਪੰਜਾਬ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਦਿੱਤੀ ਹਰੀ ਝੰਡੀ

Breaking News
ਚੰਡੀਗੜ੍ਹ, 4 ਜੂਨ 2026: ਪੰਜਾਬ ਦੀ ਸੱਭਿਆਚਾਰਕ, ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਹੋਰ ਮਜ਼ਬੂਤੀ ਨਾਲ ਵਿਸ਼ਵ ਪੱਧਰ ‘ਤੇ ਉਜਾਗਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਉੱਚ-ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਅਤੇ ਸ਼ੰਭੂ ਸਰਹੱਦ ‘ਤੇ ਬਣਾਏ ਜਾਣ ਵਾਲੇ ਸ਼ਾਨਦਾਰ ਸਵਾਗਤੀ ਗੇਟ ਦੇ ਡਿਜ਼ਾਇਨ ਅਤੇ ਯੋਜਨਾ ਨੂੰ ਹਰੀ ਝੰਡੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖ ਧਰਮ ਦਾ ਇੱਕ ਮਹਾਨ ਇਤਿਹਾਸਕ ਅਤੇ ਅਧਿਆਤਮਿਕ ਕੇਂਦਰ ਹੈ, ਜਿਸ ਨਾਲ ਦੁਨੀਆ ਭਰ ਦੇ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਇੱਥੇ ਬਣਾਈ ਜਾਣ ਵਾਲੀ ਹੈਰੀਟੇਜ ਸਟਰੀਟ ਨਾ ਸਿਰਫ਼ ਸ਼ਹਿਰ ਦੀ ਧਾਰਮਿਕ ਮਹੱਤਤਾ ਨੂੰ ਹੋਰ ਉਭਾਰੇਗੀ, ਸਗੋਂ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਇੱਕ ਵਿਲੱਖਣ ਵਿਰਾਸਤੀ ਅਤੇ ਆਧਿਆਤਮਿਕ ਅਨੁਭਵ ਵੀ ਪ੍ਰਦਾਨ ਕਰੇਗੀ। ਸੋਧੀ ਹੋਈ ਯੋਜਨਾ ਅਨੁਸਾਰ ਹੈਰੀਟ...
ਅੱਤਵਾਦੀ ਸਾਜ਼ਿਸ਼ ਕੇਸ: ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ 10-10 ਸਾਲ ਦੀ ਸਜ਼ਾ, ਜਲੰਧਰ ਕਾਲਜ ਦੇ ਹੋਸਟਲ ਤੋਂ ਹੋਏ ਸਨ ਗ੍ਰਿਫ਼ਤਾਰ

ਅੱਤਵਾਦੀ ਸਾਜ਼ਿਸ਼ ਕੇਸ: ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ 10-10 ਸਾਲ ਦੀ ਸਜ਼ਾ, ਜਲੰਧਰ ਕਾਲਜ ਦੇ ਹੋਸਟਲ ਤੋਂ ਹੋਏ ਸਨ ਗ੍ਰਿਫ਼ਤਾਰ

Punjab News
ਮੋਹਾਲੀ/ਜਲੰਧਰ, 4 ਜੂਨ 2026: ਦੇਸ਼ ਵਿਰੋਧੀ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਮਾਮਲੇ ਵਿੱਚ ਮੋਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਅੱਤਵਾਦੀ ਸੰਗਠਨ ਅੰਸਾਰ ਗਜ਼ਵਤ-ਉਲ-ਹਿੰਦ (ਏਜੀਐਚ) ਨਾਲ ਸਬੰਧਿਤ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਹਰੇਕ ਦੋਸ਼ੀ 'ਤੇ 1.10 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ। ਦੋਸ਼ੀ ਜ਼ਾਹਿਦ ਗੁਲਜ਼ਾਰ, ਯਾਸੀਰ ਰਫੀਕ ਭੱਟ ਅਤੇ ਮੁਹੰਮਦ ਇਦਰੀਸ ਸ਼ਾਹ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਗਈ। ਜਦਕਿ ਇਸ ਮਾਮਲੇ ਵਿੱਚ ਨਾਮਜ਼ਦ ਚੌਥੇ ਦੋਸ਼ੀ ਸੁਹੇਲ ਅਹਿਮਦ ਭੱਟ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਸੀ ਕਿ ਜ਼ਾਹਿਦ ਗੁਲਜ਼ਾਰ ਦਾ ਸਬੰਧ ਅੱਤਵਾਦੀ ਜ਼ਾਕਿਰ ਮੂਸਾ ਦੇ ਪਰਿਵਾਰ ਨਾਲ ਸੀ। ਇਹ ਮਾਮਲਾ ਸਾਲ 2018 ਦਾ ਹੈ। ਉਸ ਸਮੇਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਇੱਕ ਨਿੱਜੀ ਕਾਲਜ ਵਿੱਚ ਪੜ੍ਹ ਰਹੇ ਕੁਝ ਕਸ਼ਮੀਰੀ ਵਿਦਿਆਰਥੀ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਇਸ ਸੂਚਨਾ ਦੇ ਆਧਾਰ 'ਤੇ 10 ਅਕਤੂਬਰ 2018 ਨੂੰ ਹੋਸਟਲ ਵਿੱਚ ਛਾਪੇਮਾਰ...
ਮਜੀਠਾ ਮਾਮਲਾ: ਬਿਕਰਮ ਮਜੀਠੀਆ ਅਤੇ 4 ਹੋਰਾਂ ਸਮੇਤ 50 ਅਣਪਛਾਤਿਆਂ ਖ਼ਿਲਾਫ਼ ਪੁਲਿਸ ਨੇ ਐਫਆਈਆਰ ਕੀਤੀ ਦਰਜ

ਮਜੀਠਾ ਮਾਮਲਾ: ਬਿਕਰਮ ਮਜੀਠੀਆ ਅਤੇ 4 ਹੋਰਾਂ ਸਮੇਤ 50 ਅਣਪਛਾਤਿਆਂ ਖ਼ਿਲਾਫ਼ ਪੁਲਿਸ ਨੇ ਐਫਆਈਆਰ ਕੀਤੀ ਦਰਜ

Punjab News
ਚੰਡੀਗੜ੍ਹ/ਅੰਮ੍ਰਿਤਸਰ, 4 ਜੂਨ 2026: ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਦੇ ਸਪੱਸ਼ਟ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਨੰਬਰ 91 ਦੀ ਕਾਪੀ ਉਨ੍ਹਾਂ ਦੇ ਪੱਖ ਨੂੰ ਸੌਂਪ ਦਿੱਤੀ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਪੁਲਿਸ ਨੂੰ 24 ਘੰਟਿਆਂ ਦੇ ਅੰਦਰ ਐਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ, ਜਿਨ੍ਹਾਂ ਦੀ ਪਾਲਣਾ ਕਰਦਿਆਂ ਇਹ ਦਸਤਾਵੇਜ਼ ਪ੍ਰਦਾਨ ਕੀਤਾ ਗਿਆ। ਐਫਆਈਆਰ ਦੇ ਵੇਰਵਿਆਂ ਅਨੁਸਾਰ ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਸਮੇਤ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ 50 ਤੋਂ ਵੱਧ ਹੋਰ ਵਿਅਕਤੀਆਂ ਨੂੰ ਅਣਪਛਾਤੇ ਜਾਂ ਸਮਰਥਕਾਂ ਵਜੋਂ ਦਰਜ ਕੀਤਾ ਗਿਆ ਹੈ। ਨਾਮਜ਼ਦ ਮੁਲਜ਼ਮਾਂ ਵਿੱਚ ਬਿਕਰਮ ਸਿੰਘ ਉਰਫ਼ ਮਜੀਠੀਆ (ਸਾਬਕਾ ਵਿਧਾਇਕ), ਜੋਧ ਸਿੰਘ ਸਮਰਾ, ਰਾਜਾ, ਸਾਹਿਬ ਸਿੰਘ ਅਤੇ ਬਿਕਰਮਜੀਤ ਸਿੰਘ ਬਾਠ ਦੇ ਨਾਮ ਸ਼ਾਮਲ ਹਨ। ਪੁਲਿਸ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਮੁਤਾਬਕ, 31 ਮਈ 2026 ਨੂੰ ਸਵੇਰੇ ਕਰੀਬ 11:30 ਵਜੇ ਪੁਲਿਸ ਸਟੇਸ਼ਨ ...
ਦਿੱਲੀ ਦੇ ਗ੍ਰੀਨ ਨਾਮ ਰੈਸਟੋਰੈਂਟ ਵਿੱਚ ਭਿਆਨਕ ਅੱਗ, 10 ਲੋਕਾਂ ਦੀ ਮੌਤ

ਦਿੱਲੀ ਦੇ ਗ੍ਰੀਨ ਨਾਮ ਰੈਸਟੋਰੈਂਟ ਵਿੱਚ ਭਿਆਨਕ ਅੱਗ, 10 ਲੋਕਾਂ ਦੀ ਮੌਤ

National News
ਨਵੀਂ ਦਿੱਲੀ, 3 ਜੂਨ 2026: ਦੱਖਣੀ ਦਿੱਲੀ ਦੇ ਮਾਲਵੀਆ ਨਗਰ ਇਲਾਕੇ ਵਿੱਚ ਸਥਿਤ ‘ਲੈਮਨ ਗ੍ਰੀਨ’ ਨਾਮਕ ਰੈਸਟੋਰੈਂਟ ਵਿੱਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਘਟਨਾ ਵਿੱਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਹੋਰ ਲੋਕ ਜ਼ਖ਼ਮੀ ਹੋਏ ਹਨ। ਅੱਗ ਲੱਗਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਬਚਾਅ ਟੀਮਾਂ ਨੂੰ ਤੁਰੰਤ ਮੌਕੇ ‘ਤੇ ਤਾਇਨਾਤ ਕੀਤਾ ਗਿਆ। ਜਾਣਕਾਰੀ ਅਨੁਸਾਰ ਅੱਗ ਮਾਲਵੀਆ ਨਗਰ ਦੀ ਇੱਕ ਪੰਜ ਮੰਜ਼ਿਲਾ ਵਪਾਰਕ ਇਮਾਰਤ ਵਿੱਚ ਸਥਿਤ ਰੈਸਟੋਰੈਂਟ ਵਿੱਚ ਲੱਗੀ। ਅੱਗ ਦੀਆਂ ਲਪਟਾਂ ਅਤੇ ਧੂੰਏਂ ਨੇ ਕੁਝ ਹੀ ਸਮੇਂ ਵਿੱਚ ਇਮਾਰਤ ਦੇ ਹਿੱਸਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਅੰਦਰ ਮੌਜੂਦ ਲੋਕਾਂ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਅਧਿਕਾਰੀਆਂ ਮੁਤਾਬਕ ਸਵੇਰੇ ਕਰੀਬ 9:45 ਵਜੇ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਤੁਰੰਤ ਅੱਗ ‘ਤੇ ਕਾਬੂ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ। ਕਈ ਘੰਟਿਆਂ ਦੀ ...
ਸਫਲ ਵਿਦਿਆਰਥੀਆਂ ਦੀ ਪ੍ਰਾਪਤੀ ‘ਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਮੁਬਾਰਕਾਂ, ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ

ਸਫਲ ਵਿਦਿਆਰਥੀਆਂ ਦੀ ਪ੍ਰਾਪਤੀ ‘ਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਮੁਬਾਰਕਾਂ, ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ

Breaking News, Punjab News
ਚੰਡੀਗੜ੍ਹ, 3 ਜੂਨ 2026: ਪੰਜਾਬ ਦੇ ਸਰਕਾਰੀ ਸਕੂਲਾਂ ਨੇ ਇੱਕ ਵਾਰ ਫਿਰ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਦੇਸ਼ ਦੀ ਸਭ ਤੋਂ ਮੁਸ਼ਕਲ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਜੇਈਈ ਐਡਵਾਂਸਡ-2026 ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਦੀ ਵੱਡੀ ਸਫਲਤਾ ਦਾ ਪ੍ਰਤੀਕ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਾਲ 2025 ਵਿੱਚ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪਾਸ ਕੀਤਾ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 59 ਹੋ ਗਈ ਹੈ, ਜੋ ਲਗਭਗ 34 ਫੀਸਦੀ ਵਾਧਾ ਦਰਸਾਉਂਦੀ ਹੈ। ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ। ਜ਼ਿਲ੍ਹਾ-ਵਾਰ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਪਟਿਆਲਾ 11 ਵਿਦਿਆਰਥੀਆਂ ਨਾਲ ਪਹਿਲੇ ਸਥਾਨ ‘ਤੇ ਰਿਹਾ, ਜਦਕਿ ਸੰਗਰੂਰ ਦੇ 7 ਵਿ...
ਕਿੰਦਾ ਬਿਹਾਰੀਪੁਰੀਆ ਸਮੇਤ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਬੱਡੀ ਸਿਤਾਰੇ ‘ਆਪ’ ਵਿੱਚ ਸ਼ਾਮਲ

ਕਿੰਦਾ ਬਿਹਾਰੀਪੁਰੀਆ ਸਮੇਤ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਬੱਡੀ ਸਿਤਾਰੇ ‘ਆਪ’ ਵਿੱਚ ਸ਼ਾਮਲ

Breaking News, Punjab News
ਚੰਡੀਗੜ੍ਹ, 3 ਜੂਨ 2026: ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਰਾਜਨੀਤਿਕ ਅਤੇ ਸਮਾਜਿਕ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ “ਚੀਤਾ” ਦੇ ਨਾਂ ਨਾਲ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਆਪਣੇ ਸਾਥੀ ਪ੍ਰਸਿੱਧ ਖਿਡਾਰੀਆਂ, ਰੈਫਰੀਆਂ, ਕੁਮੈਂਟੇਟਰਾਂ ਅਤੇ ਨੌਜਵਾਨ ਸਮਾਜਿਕ ਆਗੂਆਂ ਸਮੇਤ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪਾਰਟੀ ਦੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪੇ ਭੇਟ ਕੀਤੇ ਅਤੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਸਿੱਧ ਖਿਡਾਰੀਆਂ ਅਤੇ ਸਮਾਜਿਕ ਆਗੂਆਂ ਦਾ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਪ੍ਰਭਾਵਿਤ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬ...
ਏਸ਼ੀਆ ਚੈਂਪੀਅਨਸ਼ਿਪ ‘ਚ ਸੋਨਾ ਜਿੱਤਣ ਵਾਲੀ ਅਮਾਨਤ ਕੰਬੋਜ ਦਾ ਫਾਜ਼ਿਲਕਾ ਵਿੱਚ ਸ਼ਾਨਦਾਰ ਸਵਾਗਤ, MP ਘੁਬਾਇਆ ਨੇ ਕੀਤਾ ਸਨਮਾਨਿਤ

ਏਸ਼ੀਆ ਚੈਂਪੀਅਨਸ਼ਿਪ ‘ਚ ਸੋਨਾ ਜਿੱਤਣ ਵਾਲੀ ਅਮਾਨਤ ਕੰਬੋਜ ਦਾ ਫਾਜ਼ਿਲਕਾ ਵਿੱਚ ਸ਼ਾਨਦਾਰ ਸਵਾਗਤ, MP ਘੁਬਾਇਆ ਨੇ ਕੀਤਾ ਸਨਮਾਨਿਤ

Punjab News, Sports
ਫਾਜ਼ਿਲਕਾ, 3 ਜੂਨ 2026: ਪਿੰਡ ਆਲਮਸ਼ਾਹ ਦੀ ਹੋਣਹਾਰ ਧੀ ਅਤੇ ਏਸ਼ੀਆ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਦੇਸ਼, ਪੰਜਾਬ ਅਤੇ ਫਾਜ਼ਿਲਕਾ ਦਾ ਮਾਣ ਵਧਾਉਣ ਵਾਲੀ ਅਮਾਨਤ ਕੰਬੋਜ ਦਾ ਫਾਜ਼ਿਲਕਾ ਪਹੁੰਚਣ ’ਤੇ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਪੂਜਾ ਲੂਥਰਾ ਸਚਦੇਵਾ ਅਤੇ ਸਮਰਬੀਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਅਮਾਨਤ ਨੂੰ ਸਨਮਾਨਿਤ ਕਰਦਿਆਂ ਉਸ ਦੀ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ। ਸਮਾਗਮ ਦੌਰਾਨ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਨੇ ਅਮਾਨਤ ਕੰਬੋਜ ਦੀ ਕਾਮਯਾਬੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪਿੰਡ ਆਲਮਸ਼ਾਹ, ਫਾਜ਼ਿਲਕਾ ਜ਼ਿਲ੍ਹੇ ਅਤੇ ਸਮੁੱਚੇ ਪੰਜਾਬ ਲਈ ਮਾਣ ਵਾਲਾ ਪਲ ਕਰਾਰ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਅਮਾਨਤ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਪਿੰਡਾਂ ਦੀਆਂ ਧੀਆਂ ਵੀ ਅੰਤਰਰਾਸ਼ਟਰੀ ਮੰਚਾਂ ’ਤੇ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਦੀਆਂ ਹਨ। ਪੂਜਾ ਲੂਥਰਾ ਸਚਦੇਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੀਆਂ ਧੀਆਂ ਹਰ ਖੇਤਰ ਵਿੱਚ ਆਪਣੀ ਯੋਗਤਾ ਦਾ ਲੋ...