ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਬਿਜਲੀ ਵਿਭਾਗ, ਚਾਰ ਸਾਲਾਂ ਤੋਂ ਪੰਜਾਬ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਕੇ ਵੀ ਕਮਾ ਰਿਹਾ ਹੈ ਮੁਨਾਫ਼ਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 6 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਸੂਬੇ ਦੇ ਬਿਜਲੀ ਖੇਤਰ ਵਿੱਚ ਵੱਡੇ ਪੱਧਰ ’ਤੇ ਢਾਂਚਾਗਤ ਸੁਧਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਹੜਾ ਵਿਭਾਗ ਪਹਿਲਾਂ ਘਾਟੇ ਵਿੱਚ ਸੀ, ਉਹ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਬਾਵਜੂਦ ਮੁਨਾਫ਼ੇ ਵਿੱਚ ਚੱਲ ਰਿਹਾ ਹੈ। 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਬਹੁਤ ਸਾਰੇ ਘਰਾਂ ਦੇ ਬਿੱਲ ਜ਼ੀਰੋ ਹੋ ਗਏ ਹਨ ਅਤੇ ਸਰਕਾਰ ਨੇ ਪਿਛਲੀਆਂ ਰਵਾਇਤਾਂ ਤੋਂ ਹਟ ਕੇ ਗੋਇੰਦਵਾਲ ਥਰਮਲ ਪਲਾਂਟ ਖਰੀਦ ਕੇ ਬਿਜਲੀ ਉਪਲਬਧਤਾ ਵਧਾਈ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨ ਤੇ ਟ੍ਰਾਂਸਫਾਰਮਰ ਲਗਾ ਕੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ 9593 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ ਅਤੇ ਹੋਰ ਭਰਤੀਆਂ ਜਾਰੀ ਹਨ। ਪੀਐਸਪੀਸੀਐਲ ਵੱਲੋਂ ਏ+ ਰੇਟਿੰਗ ਪ੍ਰਾਪਤ ਕਰਨਾ ਇਸ ਖੇਤਰ ਵਿੱਚ ਸੁਧਾਰਾਂ ਦੀ ...








