ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ, ਦੇਸ਼ਵਾਸੀਆਂ ਨੂੰ ਵਧਾਈ: ਕੇਜਰੀਵਾਲ
ਨਵੀਂ ਦਿੱਲੀ, 25 ਜੁਲਾਈ 2026: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੋਕਤੰਤਰ ਦੀ ਇੱਕ ਅਹਿਮ ਜਿੱਤ ਕਰਾਰ ਦਿੰਦਿਆਂ ਦੇਸ਼ ਦੇ ਨੌਜਵਾਨਾਂ ਅਤੇ ਨਾਗਰਿਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫ਼ਾ ਉਨ੍ਹਾਂ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਲੰਬੇ ਸੰਘਰਸ਼ ਦਾ ਨਤੀਜਾ ਹੈ, ਜਿਨ੍ਹਾਂ ਨੇ ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਮੰਗ ਲਈ ਲਗਾਤਾਰ ਆਵਾਜ਼ ਉਠਾਈ।
ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੇ ਜਿਸ ਦ੍ਰਿੜਤਾ ਅਤੇ ਹੌਸਲੇ ਨਾਲ ਆਪਣੀ ਲੜਾਈ ਲੜੀ, ਉਸ ਨੇ ਆਖ਼ਰਕਾਰ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਸਿਰਫ਼ ਇੱਕ ਵਿਅਕਤੀ ਦਾ ਅਹੁਦਾ ਛੱਡਣਾ ਨਹੀਂ, ਸਗੋਂ ਇਹ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕਤੰਤਰ ਵਿੱਚ ਜਨਤਾ ਦੀ ਆਵਾਜ਼ ਨੂੰ ਹਮੇਸ਼ਾ ਅਣਸੁਣਿਆ ਨਹੀਂ ਕੀਤਾ ਜਾ ਸਕਦਾ।
ਆਪ ਸੁਪਰੀਮੋ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਸ਼ ਦੇ ਲੋਕਾਂ ਦਾ ਲੋਕਤੰਤਰ ਅਤੇ ਸਰਕਾਰੀ ਪ੍ਰਣਾਲੀ 'ਤ...









