ਪੰਜਾਬ ਪੁਲਿਸ ਨੂੰ 508 ਨਵੇਂ ਐਮਰਜੈਂਸੀ ਰਿਸਪਾਂਸ ਵਾਹਨ ਮਿਲੇ, ਡਾਇਲ 112 ਪ੍ਰੋਜੈਕਟ ਹੋਰ ਮਜ਼ਬੂਤ; ਮੁੱਖ ਮੰਤਰੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ
ਧੂਰੀ /ਚੰਡੀਗੜ੍ਹ, 31 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ (ਜ਼ਿਲ੍ਹਾ ਸੰਗਰੂਰ) ਅਤੇ ਨੰਗਲ (ਜ਼ਿਲ੍ਹਾ ਰੂਪਨਗਰ) ਦੇ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ‘ਡਾਇਲ 112’ ਪ੍ਰੋਜੈਕਟ ਦੇ ਤਹਿਤ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਡਾ ਕਦਮ ਚੁੱਕਿਆ ਹੈ। ਇਸ ਤਹਿਤ ਮੁੱਖ ਮੰਤਰੀ ਨੇ ਸੰਗਰੂਰ ਤੋਂ 508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਹ ਵਾਹਨ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਹੋਣਗੇ ਅਤੇ ਐਮਰਜੈਂਸੀ ਸਮੇਂ 112 ‘ਤੇ ਕਾਲ ਕਰਨ ‘ਤੇ ਤੁਰੰਤ ਸਹਾਇਤਾ ਲਈ ਪਹੁੰਚਣਗੇ। ਇਨ੍ਹਾਂ ਵਾਹਨਾਂ ਵਿੱਚ ਮੋਬਾਈਲ ਡਾਟਾ ਟਰਮੀਨਲ ਅਤੇ ਸਮਾਰਟਫੋਨ ਤੋਂ ਇਲਾਵਾ ਡੈਸ਼ ਕੈਮਰੇ, ਵਾਇਰਲੈੱਸ ਸਿਸਟਮ, GPS ਟਰੈਕਰ ਅਤੇ ਹੋਰ ਆਧੁਨਿਕ ਤਕਨੀਕੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।
ਹਰੀ ਝੰਡੀ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਉਪਲੱਬਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤ...









