ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਗਈ ਸੀ, ਪਰ ਭਾਜਪਾ ਸਰਕਾਰ ਨੇ ਇਸਨੂੰ ਮਨਜ਼ੂਰ ਨਹੀਂ ਕੀਤਾ; CM ਭਗਵੰਤ ਸਿੰਘ ਮਾਨ
ਹੁਸੈਨੀਵਾਲਾ / ਫਿਰੋਜ਼ਪੁਰ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਹੁਸੈਨੀਵਾਲਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ‘ਤੇ ਸ਼ਰਧਾਂਜਲੀ ਅਰਪਿਤ ਕਰਦਿਆਂ ਸ਼ਹੀਦਾਂ ਦੇ ਸੁਪਨਿਆਂ ਅਨੁਸਾਰ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਿਰਫ਼ ਸ਼ਹੀਦਾਂ ਨੂੰ ਯਾਦ ਕਰਨ ਲਈ ਹੀ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਵਾਲੀ ਸੋਚ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਵੀ ਮਹੱਤਵਪੂਰਨ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਸੋਚ ਅਨੁਸਾਰ ਦੇਸ਼ ਅਤੇ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਦੁਹਰਾਇਆ ਅਤੇ ਇਹ ਵੀ ਸਵਾਲ ਉਠਾਇਆ ਕਿ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੂੰ ਅਜੇ ਤੱਕ ‘ਭਾਰਤ ਰਤਨ’ ਨਾਲ ਸਨਮਾਨਿਤ ਕਿਉਂ ਨਹੀ...








