ਵਿਰੋਧੀ ਧਿਰ ਦੇ ਕਿਸੇ ਵੀ ਮੈਂਬਰ ਨੂੰ ਸਦਨ ’ਚ ਦਾਖ਼ਲ ਹੋਣ ਤੋਂ ਨਹੀਂ ਰੋਕਿਆ ਗਿਆ: CM ਨਾਇਬ ਸਿੰਘ ਸੈਣੀ
ਚੰਡੀਗੜ੍ਹ, 27 ਅਗਸਤ 2026: ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੱਤਾਧਾਰੀ ਧਿਰ ਅਤੇ ਕਾਂਗਰਸ ਵਿਚਾਲੇ ਤਣਾਅ ਦੇ ਮਾਹੌਲ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਾਂਗਰਸ ਵੱਲੋਂ ਲਗਾਏ ਗਏ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਵਿਰੋਧੀ ਧਿਰ ਦੇ ਆਗੂਆਂ ਅਤੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਜਾਂ ਕਿਸੇ ਹੋਰ ਕਾਂਗਰਸੀ ਮੈਂਬਰ ਨੂੰ ਸਦਨ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰਾਂ ਨੂੰ ਪੂਰੇ ਸਤਿਕਾਰ ਨਾਲ ਵਿਧਾਨ ਸਭਾ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਉਨ੍ਹਾਂ ਕਾਂਗਰਸ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਸੱਚਾਈ ਘਟਨਾ ਨਾਲ ਸਬੰਧਤ ਵੀਡੀਓ ਫੁਟੇਜ ਤੋਂ ਸਾਹਮਣੇ ਆ ਸਕਦੀ ਹੈ।
‘ਕਾਂਗਰਸ ਦਾ ਏਜੰਡਾ ਪਹਿਲਾਂ ਤੋਂ ਤੈਅ’
ਨਾਇਬ ਸਿੰਘ ਸੈਣੀ ਨੇ ਕਿਹ...









