NEET ਪੇਪਰ ਲੀਕ ਮਾਮਲੇ ‘ਚ ਸਰਕਾਰ ਦੀ ਵੱਡੀ ਪਹਿਲ, ਲਿਖਤੀ ਭਰੋਸੇ ਤੋਂ ਬਾਅਦ ਸੋਨਮ ਵਾਂਗਚੁਕ ਨੇ 26 ਦਿਨਾਂ ਬਾਅਦ ਭੁੱਖ ਹੜਤਾਲ ਕੀਤੀ ਸਮਾਪਤ
ਨਵੀਂ ਦਿੱਲੀ, 24 ਜੁਲਾਈ 2026: NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਗੁੱਸੇ ਅਤੇ ਲਗਾਤਾਰ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਕੇਂਦਰ ਸਰਕਾਰ ਨੇ ਵੱਡੇ ਕਦਮ ਚੁੱਕੇ ਹਨ। ਵੀਰਵਾਰ ਨੂੰ ਸਵੇਰ ਤੋਂ ਦੇਰ ਰਾਤ ਤੱਕ ਹੋਈਆਂ ਉੱਚ ਪੱਧਰੀ ਬੈਠਕਾਂ ਅਤੇ ਚਰਚਾਵਾਂ ਤੋਂ ਬਾਅਦ ਸਰਕਾਰ ਵੱਲੋਂ ਕਈ ਮਹੱਤਵਪੂਰਨ ਫ਼ੈਸਲੇ ਅਤੇ ਭਰੋਸੇ ਦਿੱਤੇ ਗਏ।
ਇਸੇ ਦੌਰਾਨ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਸਰਕਾਰ ਵੱਲੋਂ ਲਿਖਤੀ ਭਰੋਸਾ ਮਿਲਣ ਉਪਰੰਤ ਆਪਣੀ 26 ਦਿਨਾਂ ਤੋਂ ਚੱਲ ਰਹੀ ਭੁੱਖ ਹੜਤਾਲ ਸਮਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਦੇਰ ਰਾਤ ਕਰੀਬ 12:30 ਵਜੇ ਆਪਣਾ ਵਰਤ ਤੋੜਿਆ।
ਕੇਂਦਰੀ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਕੀਤੀ ਮੁਲਾਕਾਤ
ਸੋਨਮ ਵਾਂਗਚੁਕ ਨੇ ਦੱਸਿਆ ਕਿ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਡਾ. ਜਤਿੰਦਰ ਸਿੰਘ, ਨਾਲ ਹੀ ਲੱਦਾਖ ਐਪੈਕਸ ਬਾਡੀ ਦੇ ਪ੍ਰਮੁੱਖ ਆਗੂ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਤੋਂ ਪਹਿਲਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕਰੀਬ 65 ਸੰਸਦ ਮੈਂਬਰਾਂ ਨੇ ਇੱਕ ਸਾਂਝੇ ਪੱਤਰ 'ਤੇ ਦਸਤਖ਼ਤ ਕਰਕੇ ਉਨ੍ਹਾਂ ਨੂੰ ਭੁੱਖ ਹੜਤਾਲ ਖਤਮ...









