ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਏਆਈ ਵੀਡੀਓਜ਼ ‘ਤੇ SGPC ਵੱਲੋਂ ਕੜਾ ਨੋਟਿਸ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ
ਅੰਮ੍ਰਿਤਸਰ, 17 ਮਾਰਚ 2026: ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਕੇ ਬਣਾਈਆਂ ਜਾ ਰਹੀਆਂ ਵੀਡੀਓਜ਼ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨ ਦੇ ਵਧ ਰਹੇ ਮਾਮਲਿਆਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਚਿੰਤਾ ਜਤਾਈ ਹੈ। ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ‘ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਖਾਤਿਆਂ ਅਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਏਆਈ ਤਕਨੀਕ ਦੀ ਗਲਤ ਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰਾ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਇਸ ਮਸਲੇ ਨੂੰ ਬੜੀ ਸੰਵੇਦਨਸ਼ੀਲਤਾ ਨਾਲ ਲੈ ਰਹੀ ਹੈ ਅਤੇ ਇਸਨੂੰ ਰੋਕਣ ਲਈ ਏਆਈ ਖੇਤਰ ਦੇ ਵਿਸ਼ੇਸ਼ਗਿਆਨਾਂ ਨਾਲ ਮਿਲ ਕੇ ਉਪਰਾਲੇ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...









