ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਪੰਜਾਬ ਵਿੱਚ ਗਰੀਨ ਐਨਰਜੀ ਨੂੰ ਪ੍ਰੋਤਸਾਹਨ ਦੇਣ ਲਈ ਪੰਜਾਬ ਸਰਕਾਰ ਨਾਲ ਸਾਂਝੇ ਤੌਰ ‘ਤੇ ਕੰਮ ਕਰਨ ਵਿੱਚ ਦਿਲਚਸਪੀ ਜਤਾਈ
ਐਸ.ਏ.ਐਸ. ਨਗਰ/ਚੰਡੀਗੜ੍ਹ, 13 ਮਾਰਚ 2026: ਪਲਾਕਸ਼ਾ ਯੂਨੀਵਰਸਿਟੀ ਵਿੱਚ ਅੱਜ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ–2026 ਦੌਰਾਨ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸੂਬੇ ਵਿੱਚ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਦੀ ਇੱਛਾ ਜਤਾਈ ਹੈ।
ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਕਿਸਾਨਾਂ ਤੋਂ ਸਿੱਧੇ ਤੌਰ ‘ਤੇ ਝੋਨਾ ਖਰੀਦ ਕੇ ਉਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ। ਇਹ ਪ੍ਰਕਿਰਿਆ ਵਾਤਾਵਰਣ ਅਨੁਕੂਲ ਅਤੇ ਨਵਿਆਉਣਯੋਗ ਊਰਜਾ ਦਾ ਮਹੱਤਵਪੂਰਨ ਸਰੋਤ ਸਾਬਤ ਹੋ ਸਕਦੀ ਹੈ। ਇਸ ਰਾਹੀਂ ਫਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਵੀ ਸੰਭਵ ਬਣੇਗਾ। ਉਨ੍ਹਾਂ ਕਿਹਾ ਕਿ ਇਸ ਪਹਲ ਦਾ ਮਕਸਦ ਗਰੀਨ ਐਨਰਜੀ ਨੂੰ ਵਧਾਵਾ ਦੇਣਾ ਅਤੇ ਕਚਰੇ ਤੋਂ ਅਜਿਹੇ ਕੀਮਤੀ ਉਤਪਾਦ ਤਿਆਰ ਕਰਨਾ ਹੈ ਜੋ ਆਰਥਿਕਤਾ ਨੂੰ ਮਜ਼ਬੂਤੀ ਦੇਣ ਵਿੱਚ ਸਹਾਇਕ ਹੋਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹਰ ਸਾਲ ਲਗਭਗ 20 ਕਰੋੜ ਟਨ ਫਸਲੀ ਰਹਿੰਦ-ਖੂੰਹਦ ਪੈ...









