ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਵਿੱਚ ਲੁਕੇ ਹੋਏ ਭਗੌੜੇ ਭੁਵਨੇਸ਼ ਚੋਪੜਾ ਨੂੰ ਵਾਪਸ ਭਾਰਤ ਲਿਆਉਣ ਵਿੱਚ ਕਾਮਯਾਬੀ ਹਾਸਲ ਕੀਤੀ
ਚੰਡੀਗੜ੍ਹ, 12 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ ਕਈ ਗੰਭੀਰ ਅਪਰਾਧਾਂ ਵਿੱਚ ਲੋੜੀਂਦੇ ਭਗੌੜੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਮੱਧ ਏਸ਼ੀਆਈ ਦੇਸ਼ ਤੋਂ ਡਿਪੋਰਟ ਕਰਵਾ ਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅੰਦਰੂਨੀ ਸੁਰੱਖਿਆ ਵਿੰਗ ਹੇਠ ਬਣਾਏ ਗਏ ਨਵੇਂ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਨੇ ਇਸ ਕਾਰਵਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਸਰਗਰਮੀਆਂ ‘ਤੇ ਨਿਗਰਾਨੀ ਕਰਨ ਅਤੇ ਉਸਦੀ ਹਿਲਜੁਲ ‘ਤੇ ਰੋਕ ਲਗਾਉਣ ਲਈ ਰੈੱਡ ਕਾਰਨਰ ਨੋਟਿਸ ਅਤੇ ਲੁੱਕ-ਆਊਟ ਸਰਕੂਲਰ (ਐਲਓਸੀ) ਜਾਰੀ ...









