ਭਗਵੰਤ ਸਿੰਘ ਮਾਨ ਸਰਕਾਰ ਸਮਾਜਿਕ ਸੁਰੱਖਿਆ ਸਕੀਮਾਂ ਰਾਹੀਂ ਸੂਬਾ ਵਾਸੀਆਂ ਦੀ ਭਲਾਈ ਨੂੰ ਕਰ ਰਹੀ ਹੈ ਯਕੀਨੀ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 11 ਮਾਰਚ 2026: ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਸਮਾਜਿਕ ਸੁਰੱਖਿਆ ਸਕੀਮਾਂ ਰਾਹੀਂ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਗੱਲ ਅੱਜ ਕੈਬਨਿਟ ਮੰਤਰੀ Harbhajan Singh ETO ਨੇ ਬਜਟ ਸਬੰਧੀ ਚਰਚਾ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਹੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਕਦਮ ਇੱਕ ਵੱਡੀ ਸਮਾਜਿਕ ਕ੍ਰਾਂਤੀ ਸਾਬਤ ਹੋਵੇਗਾ ਜੋ ਮਹਿਲਾਵਾਂ ਨੂੰ ਬਰਾਬਰੀ ਦੇ ਅਧਿਕਾਰ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਯੋਜਨਾ ਲਈ ਸਰਕਾਰ ਵੱਲੋਂ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ Harpal Singh Cheema ਦਾ ਧੰਨਵਾਦ ਕੀਤਾ।
ਉਨ੍ਹਾਂ ਆਪਣੇ ਜੀਵਨ ਦੇ ਕੁਝ...









