ਅੰਮ੍ਰਿਤਸਰ ‘ਚ ਸਰਹੱਦ ਪਾਰ ਹਥਿਆਰ ਤਸਕਰੀ ਗਿਰੋਹ ਬੇਨਕਾਬ; ਨਾਬਾਲਗ ਸਮੇਤ 6 ਕਾਬੂ, 5 ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਨਾਬਾਲਗ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ, ਜ਼ਿਲ੍ਹਾ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼ (21) ਅਤੇ ਆਕਾਸ਼ਦੀਪ ਸਿੰਘ (24), ਤਿੰਨੋਂ ਵਾਸੀ ਪਿੰਡ ਮਰੀ ਮੇਘਾ, ਤਰਨਤਾਰਨ, ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ...









