‘ਆਪ’ ਸਰਕਾਰ ਦੇ ਦੌਰਾਨ ਪੰਜਾਬ ਮਾਲੀਆ ਵਾਧੇ ਦੇ ਮਾਮਲੇ ਵਿੱਚ ਦੇਸ਼ ਦੇ ਟੌਪ 3 ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ, ਜਦਕਿ ਰਾਜ ਦਾ ਆਪਣਾ ਕਰ ਮਾਲੀਆ 57,919 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਮਾਰਚ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਪੰਜਾਬ ਨੇ ਮਾਲੀਆ ਵਾਧੇ ਦੇ ਮਾਮਲੇ ਵਿੱਚ ਦੇਸ਼ ਦੇ ਸਿਰਮੌਰ ਤਿੰਨ ਸੂਬਿਆਂ ਵਿੱਚ ਆਪਣੀ ਥਾਂ ਬਣਾਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਢਾਂਚਾਗਤ ਸੁਧਾਰਾਂ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਕਾਰਨ ਸੂਬੇ ਦੀ ਵਿੱਤੀ ਹਾਲਤ ਵਿੱਚ ਵੱਡਾ ਸੁਧਾਰ ਆਇਆ ਹੈ। ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਵਿਸਥਾਰ ਨਾਲ ਅੰਕੜੇ ਪੇਸ਼ ਕਰਦੇ ਹੋਏ ਇਸ ਬਦਲਾਅ ਨੂੰ ਰੌਸ਼ਨ ਕੀਤਾ।
ਵਿੱਤ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਆਪਣੇ ਕਰ ਮਾਲੀਏ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। 2021-22 ਵਿੱਚ ਇਹ ਰਕਮ 37,327 ਕਰੋੜ ਰੁਪਏ (ਜੀਐਸਡੀਪੀ ਦਾ 6.39%) ਸੀ, ਜੋ 2024-25 ਵਿੱਚ ਵਧ ਕੇ 57,919 ਕਰੋੜ ਰੁਪਏ (ਜੀਐਸਡੀਪੀ ਦਾ 7.15%) ਹੋ ਗਈ ਹੈ।
ਆਬਕਾਰੀ ਮਾਲੀਏ ਬਾਰੇ ਉਨ੍ਹਾਂ ਕਿਹਾ ਕਿ ਚਾਰ ਸਾਲਾਂ ਤੋਂ ਘੱਟ ਸਮੇਂ ਵਿੱਚ 86.77 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜ ਸਾਲਾਂ ਵਿੱਚ ਕੁੱਲ...









