Monday, June 22Punjabi People

Tag: punjabi khabarnama

ਮੁੱਢਲੀ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਸੂਬੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ‘ਖੇਡ ਪਿਟਾਰਾ’ ਕਿੱਟਾਂ ਪ੍ਰਦਾਨ ਕਰੇਗੀ, ਜਿਸ ਨਾਲ 7.5 ਲੱਖ ਤੋਂ ਵੱਧ ਬੱਚਿਆਂ ਨੂੰ ਮਿਲੇਗਾ ਲਾਭ

ਮੁੱਢਲੀ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਸੂਬੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ‘ਖੇਡ ਪਿਟਾਰਾ’ ਕਿੱਟਾਂ ਪ੍ਰਦਾਨ ਕਰੇਗੀ, ਜਿਸ ਨਾਲ 7.5 ਲੱਖ ਤੋਂ ਵੱਧ ਬੱਚਿਆਂ ਨੂੰ ਮਿਲੇਗਾ ਲਾਭ

Breaking News
ਚੰਡੀਗੜ੍ਹ, 28 ਫਰਵਰੀ 2026: ਪੰਜਾਬ ਦੇ ਚਮਕਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਨਾਮਕ ਵਿਸ਼ੇਸ਼ ਖੇਡ-ਅਧਾਰਤ ਸਿੱਖਿਆ ਕਿੱਟ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਮਕਸਦ ਛੋਟੇ ਬੱਚਿਆਂ ਲਈ ਮਨੋਰੰਜਕ ਅਤੇ ਗਤੀਵਿਧੀ-ਅਧਾਰਤ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਕਦਮ ਪੰਜਾਬ ਦੇ ਭਵਿੱਖ ਵਿੱਚ ਇੱਕ ਲੰਬੇ ਸਮੇਂ ਦੇ ਨਿਵੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਸਰਕਾਰ 3 ਤੋਂ 8 ਸਾਲ ਦੀ ਉਮਰ ਦੇ ਬੱਚਿਆਂ ‘ਤੇ ਕੇਂਦਰਿਤ ਹੋ ਕੇ ਸਿੱਖਣ ਦੀ ਮਜ਼ਬੂਤ ਨੀਂਹ ਤਿਆਰ ਕਰ ਰਹੀ ਹੈ, ਜੋ ਉਨ੍ਹਾਂ ਦੀ ਅਕਾਦਮਿਕ ਸਫਲਤਾ, ਆਤਮਵਿਸ਼ਵਾਸ ਅਤੇ ਬੌਧਿਕ ਵਿਕਾਸ ਲਈ ਅਹਿਮ ਹੈ। ਇਹ ਪਹਿਲ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਬੱਚਿਆਂ ਲਈ ਕਲਾਸਰੂਮਾਂ ਨੂੰ ਬਾਲ-ਕੇਂਦ੍ਰਿਤ, ਰੁਚਿਕਰ ਅਤੇ ਖੇਡ-ਅਧਾਰਤ ਮਾਹੌਲ ਵਿੱਚ ਤਬਦੀਲ ਕਰਨ ਦੀ ਸਰਕਾਰ ਦੀ ਵਚਨਬੱਧਤਾ ਦਰਸਾਉਂਦੀ ਹੈ। ਸਿੱਖਣ ਨੂੰ ਖੇਡਾਂ ਅਤੇ ਗਤੀਵਿਧੀਆਂ ਰਾਹੀਂ ਦਿਲਚਸਪ ਬਣਾਇਆ ਜਾਵੇਗਾ। ਇਸ ਪੱਧਰ ‘ਤੇ ਇਸ ਤਰ੍ਹਾਂ ਦੀ ਇਹ ਪਹਿਲ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸੂਬੇ ਵਿੱਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਫੇਲ੍ਹ; ਆਰਡੀਐਕਸ-ਅਧਾਰਤ ਬੰਬ ਅਤੇ ਗਲੌਕ ਪਿਸਤੌਲ ਨਾਲ ਦੋ ਕਾਰਕੁਨ ਕਾਬੂ

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸੂਬੇ ਵਿੱਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਫੇਲ੍ਹ; ਆਰਡੀਐਕਸ-ਅਧਾਰਤ ਬੰਬ ਅਤੇ ਗਲੌਕ ਪਿਸਤੌਲ ਨਾਲ ਦੋ ਕਾਰਕੁਨ ਕਾਬੂ

Breaking News
ਚੰਡੀਗੜ੍ਹ, 28 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚਲਾਈ ਜਾ ਰਹੀ ਵਿੱਢੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਨੇ ਵਿਦੇਸ਼-ਆਧਾਰਤ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਦਹਿਸ਼ਤਗਰਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੋਸ਼ੀਆਂ ਕੋਲੋਂ ਲਗਭਗ 2.5 ਕਿਲੋਗ੍ਰਾਮ ਆਰਡੀਐਕਸ ਨਾਲ ਤਿਆਰ ਪੂਰੀ ਤਰ੍ਹਾਂ ਅਸੈਂਬਲ ਕੀਤਾ ਗਿਆ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਇੱਕ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਕੁਮਾਰ ਉਰਫ਼ ਕਾਕਾ, ਵਾਸੀ ਪਿੰਡ ਕਲਾਮ ਜ਼ਿਲ੍ਹਾ ਐਸਬੀਐਸ ਨਗਰ (ਮੌਜੂਦਾ ਪਤਾ ਘਨੌਲੀ, ਰੂਪਨਗਰ) ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ, ਵਾਸੀ ਪਿੰਡ ਕਲਾਮ ਐਸਬੀਐਸ ਨਗਰ ਵਜੋਂ ਹੋਈ ਹੈ। ਬਰਾਮਦ ਕੀਤਾ ਗਿਆ ਆਈਈਡੀ ਰਿਮੋਟ ਅਤੇ ਟਾਈਮਰ ਦੋਹਾਂ ਤਰੀਕਿਆਂ ਨਾਲ ਧਮਾਕਾ ਕਰਨ ਯੋਗ ਸ...
ਪੰਜਾਬ ਵਿਜੀਲੈਂਸ ਬਿਊਰੋ ਨੇ ਸਬ ਇੰਸਪੈਕਟਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸਬ ਇੰਸਪੈਕਟਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 28 ਫਰਵਰੀ 2026:  ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਸੰਗਰੂਰ ਜ਼ਿਲ੍ਹੇ ਦੇ ਸਾਇਬਰ ਸੈੱਲ ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਮੇਵਾ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਪ੍ਰਵਕਤਾ ਨੇ ਦੱਸਿਆ ਕਿ ਉਕਤ ਮੁਲਜ਼ਮ ਦੀ ਗ੍ਰਿਫ਼ਤਾਰੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠੇ ਮਹਾਂ ਸਿੰਘ ਵਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਤੇ ਉਸ ਦੀ ਪਤਨੀ ਖ਼ਿਲਾਫ਼ ਸਾਇਬਰ ਕਰਾਈਮ ਥਾਣਾ ਸੰਗਰੂਰ ਵਿੱਚ ਇੱਕ ਮਾਮਲਾ ਦਰਜ ਸੀ, ਜਿਸ ਦੀ ਜਾਂਚ ਸਬ ਇੰਸਪੈਕਟਰ ਮੇਵਾ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਸ਼ਿਕਾਇਤ ਅਨੁਸਾਰ, ਦੋਸ਼ੀ ਅਧਿਕਾਰੀ ਨੇ ਮਾਮਲੇ ਵਿੱਚ ਉਸ ਦੀ ਪਤਨੀ ਨੂੰ ਬਰੀ ਕਰਵਾਉਣ ਅਤੇ ਮਦਦ ਕਰਨ ਦੇ ਨਾਂ ’ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਕਮ ਦੇਣ ਤੋਂ ਇਨਕਾਰ ਕਰਦਿ...
ਦਿੱਲੀ ਸ਼ਰਾਬ ਘੁਟਾਲਾ ਕੇਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤਾ ਗਿਆ, ‘ਆਪ’ ਨੇ ਫੈਸਲੇ ਦਾ ਕੀਤਾ ਸਵਾਗਤ

ਦਿੱਲੀ ਸ਼ਰਾਬ ਘੁਟਾਲਾ ਕੇਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤਾ ਗਿਆ, ‘ਆਪ’ ਨੇ ਫੈਸਲੇ ਦਾ ਕੀਤਾ ਸਵਾਗਤ

Breaking News
ਚੰਡੀਗੜ੍ਹ, 27 ਫਰਵਰੀ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਇਸ ਫੈਸਲੇ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ‘ਆਮ ਆਦਮੀ ਪਾਰਟੀ’ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਵੱਲੋਂ ਤਿਆਰ ਕੀਤਾ ਗਿਆ ਮਾਮਲਾ ਸਿਰਫ਼ ਸਿਆਸੀ ਸਾਜ਼ਿਸ਼ ਅਤੇ ਬੇਬੁਨਿਆਦ ਦੋਸ਼ਾਂ ’ਤੇ ਆਧਾਰਿਤ ਸੀ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਮਿਲ ਕੇ ਸਾਡੇ ਆਗੂਆਂ ਦੀ ਛਵੀ ਨੂੰ ਦਾਗ਼ਦਾਰ ਕਰਨ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਲਈ ਲਗਾਤਾਰ ਝੂਠਾ ਪ੍ਰਚਾਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਧਿਰ ਵੱਲੋਂ ਖੜ੍ਹੀ ਕੀਤੀ ਗਈ ਝੂਠ ਦੀ ਇਮਾਰਤ ਅੱਜ ਢਹਿ ਗਈ ਹੈ। ਭਾਜਪਾ ਨੇ ਜਾਂਚ ਏਜੰ...
ਜਨਗਣਨਾ 2027: ਪੰਜਾਬ ਵਿੱਚ ਪਹਿਲਾ ਪੜਾਅ 15 ਮਈ ਤੋਂ, ਜਦਕਿ ਸਵੈ-ਗਣਨਾ 30 ਅਪ੍ਰੈਲ ਤੋਂ ਸ਼ੁਰੂ

ਜਨਗਣਨਾ 2027: ਪੰਜਾਬ ਵਿੱਚ ਪਹਿਲਾ ਪੜਾਅ 15 ਮਈ ਤੋਂ, ਜਦਕਿ ਸਵੈ-ਗਣਨਾ 30 ਅਪ੍ਰੈਲ ਤੋਂ ਸ਼ੁਰੂ

Breaking News
ਚੰਡੀਗੜ੍ਹ, 27 ਫਰਵਰੀ 2026: ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ ਘਰਾਂ ਦੇ ਸੂਚੀਕਰਨ ਸੰਬੰਧੀ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇਕ ਦਿਨੀ ਰਾਜ ਪੱਧਰੀ ਕਾਨਫਰੰਸ ਆਯੋਜਿਤ ਕੀਤੀ ਗਈ। ਇਹ ਬੈਠਕ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟੋਰੇਟ ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਕਰਵਾਈ ਗਈ। ਕਾਨਫਰੰਸ ਦਾ ਮੁੱਖ ਉਦੇਸ਼ 15 ਮਈ 2026 ਤੋਂ 13 ਜੂਨ 2026 ਤੱਕ ਹੋਣ ਵਾਲੇ ਜਨਗਣਨਾ 2027 ਦੇ ਪਹਿਲੇ ਪੜਾਅ—ਘਰਾਂ ਦੇ ਸੂਚੀਕਰਨ ਅਤੇ ਮਕਾਨ ਜਨਗਣਨਾ—ਬਾਰੇ ਜ਼ਿਲ੍ਹਾ ਅਤੇ ਸ਼ਹਿਰੀ ਪ੍ਰਸ਼ਾਸਕੀ ਮੁਖੀਆਂ ਨੂੰ ਵਿਸਥਾਰ ਨਾਲ ਜਾਣੂ ਕਰਵਾਉਣਾ ਸੀ। ਇਸ ਤੋਂ ਇਲਾਵਾ, 30 ਅਪ੍ਰੈਲ 2026 ਤੋਂ 14 ਮਈ 2026 ਤੱਕ ਜਨਤਾ ਲਈ ਸਵੈ-ਗਣਨਾ ਦਾ ਵਿਕਲਪ ਵੀ ਉਪਲਬਧ ਰਹੇਗਾ। ਜਨਗਣਨਾ 2027 ਦਾ ਦੂਜਾ ਪੜਾਅ ਫਰਵਰੀ 2027 ਵਿੱਚ ਸ਼ੁਰੂ ਕੀਤਾ ਜਾਵੇਗਾ। ਆਪਣੇ ਉਦਘਾਟਨੀ ਭਾਸ਼ਣ ਦੌਰਾਨ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਜਨਗਣਨਾ ਦੇ ਰਾਸ਼ਟਰੀ ਮਹੱਤਵ ਉੱਤੇ ਜ਼ੋਰ ਦਿੰਦਿ...
ਅੰਮ੍ਰਿਤਸਰ ਵਿੱਚ ਤਿੰਨ ਦਿਨਾਂ ਦੇ ਰੰਗਲਾ ਪੰਜਾਬ ਉਤਸਵ ਦੀ ਸ਼ੁਰੂਆਤ ਪੂਰੀ ਰੌਣਕ ਅਤੇ ਧੂਮਧਾਮ ਨਾਲ ਹੋਈ

ਅੰਮ੍ਰਿਤਸਰ ਵਿੱਚ ਤਿੰਨ ਦਿਨਾਂ ਦੇ ਰੰਗਲਾ ਪੰਜਾਬ ਉਤਸਵ ਦੀ ਸ਼ੁਰੂਆਤ ਪੂਰੀ ਰੌਣਕ ਅਤੇ ਧੂਮਧਾਮ ਨਾਲ ਹੋਈ

Breaking News
ਚੰਡੀਗੜ੍ਹ/ਅੰਮ੍ਰਿਤਸਰ, 27 ਫਰਵਰੀ 2026: ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਆਯੋਜਿਤ ਤਿੰਨ ਦਿਨਾਂ ਦਾ ‘ਰੰਗਲਾ ਪੰਜਾਬ ਉਤਸਵ’ ਅੱਜ ਸ਼ਾਨਦਾਰ ਢੰਗ ਨਾਲ ਆਰੰਭ ਹੋ ਗਿਆ। ਇਸ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾ ਜੀਵਨਜੋਤ ਕੌਰ (ਅੰਮ੍ਰਿਤਸਰ ਪੂਰਬੀ), ਵਿਧਾਇਕ ਡਾ. ਜਸਬੀਰ ਸਿੰਘ ਸੰਧੂ (ਅੰਮ੍ਰਿਤਸਰ ਪੱਛਮੀ), ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਇਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ, ਟੂਰਿਜ਼ਮ ਵਿਭਾਗ ਦੇ ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ.ਡੀ.ਐੱਮ. ਅਲਕਾ ਕਾਲੀਆ ਸਮੇਤ ਹੋਰ ਅਧਿਕਾਰੀ ਅਤੇ ਸ਼ਖਸੀਅਤਾਂ ਹਾਜ਼ਰ ਸਨ। ਉਦਘਾਟਨੀ ਸਮਾਰੋਹ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ...
ਗੁਰਦਾਸਪੁਰ ਕਤਲ ਕਾਂਡ: ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਾਮਲੇ ‘ਚ ਤੀਜਾ ਆਰੋਪੀ ਗ੍ਰਿਫ਼ਤਾਰ

ਗੁਰਦਾਸਪੁਰ ਕਤਲ ਕਾਂਡ: ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਾਮਲੇ ‘ਚ ਤੀਜਾ ਆਰੋਪੀ ਗ੍ਰਿਫ਼ਤਾਰ

Uncategorized
ਗੁਰਦਾਸਪੁਰ ਦੋਹਰਾ ਕਤਲ ਕਾਂਡ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਅੰਮ੍ਰਿਤਸਰ, 27 ਫਰਵਰੀ 2026:  ਗੁਰਦਾਸਪੁਰ ਦੇ ਸਰਹੱਦੀ ਇਲਾਕੇ ਦੋਰੰਗਲਾ ਵਿੱਚ ਆਦੀਆਂ ਚੌਕੀ ‘ਤੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਤਿੰਨ ਦੋਸ਼ੀਆਂ ਵਿੱਚੋਂ ਤੀਜੇ ਆਰੋਪੀ ਇੰਦਰਜੀਤ ਸਿੰਘ, ਜੋ ਲੰਮੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ, ਨੂੰ ਅੱਜ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਨਾਲ ਹੀ ਇਸ ਸਨਸਨੀਖੇਜ਼ ਦੋਹਰੇ ਕਤਲ ਮਾਮਲੇ ਵਿੱਚ ਸ਼ਾਮਲ ਤਿੰਨਾਂ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚੋਂ ਇੱਕ ਦੋਸ਼ੀ ਦੀ ਪੁਲਿਸ ਨਾਲ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ। ਇਹ ਵਾਰਦਾਤ 21 ਫਰਵਰੀ ਦੀ ਰਾਤ ਨੂੰ ਵਾਪਰੀ ਸੀ, ਜਦੋਂ ਦੋਰੰਗਲਾ ਖੇਤਰ ਦੀ ਆਦੀਆਂ ਚੌਕੀ ‘ਤੇ ਡਿਊਟੀ ਕਰ ਰਹੇ ਪੁਲਿਸ ਕਰਮਚਾਰੀ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਤਿਆ ਕਰ ਦਿੱਤਾ ਸੀ। ਇਸ ਘਟਨਾ ਨਾਲ ਨਾ ਸਿਰਫ਼ ਜ਼ਿਲ੍ਹੇ ਵਿੱਚ ਹੜਕੰਪ ਮਚ ਗਿਆ ਸੀ, ਸਗੋਂ ਸੂਬੇ ਭਰ ...
ਸੱਚ ਅਤੇ ਇਮਾਨਦਾਰੀ ਦੀ ਸ਼ਾਨਦਾਰ ਜਿੱਤ, ਅਦਾਲਤੀ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ: ਹਰਜੋਤ ਬੈਂਸ

ਸੱਚ ਅਤੇ ਇਮਾਨਦਾਰੀ ਦੀ ਸ਼ਾਨਦਾਰ ਜਿੱਤ, ਅਦਾਲਤੀ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ: ਹਰਜੋਤ ਬੈਂਸ

Breaking News
ਚੰਡੀਗੜ੍ਹ, 27 ਫਰਵਰੀ 2026: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ਸੱਚ ਅਤੇ ਇਮਾਨਦਾਰੀ ਦੀ ਇਤਿਹਾਸਕ ਜਿੱਤ ਵਜੋਂ ਯਾਦ ਰੱਖਿਆ ਜਾਵੇਗਾ। ਮੰਤਰੀ ਬੈਂਸ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਦਾਲਤੀ ਫ਼ੈਸਲਾ ਸਾਬਤ ਕਰਦਾ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਪੱਕਾ ਸਬੂਤ ਨਹੀਂ ਸੀ। ਉਨ੍ਹਾਂ ਦੱਸਿਆ ਕਿ ਵਿਰੋਧੀਆਂ ਵੱਲੋਂ 100 ਕਰੋੜ ਦੇ ਕਥਿਤ ਘੁਟਾਲੇ ਦਾ ਵੱਡਾ ਦਾਅਵਾ ਕੀਤਾ ਗਿਆ, ਪਰ ਹਕੀਕਤ ਵਿੱਚ ਇੱਕ ਪੈਸਾ ਵੀ ਬਰਾਮਦ ਨਹੀਂ ਹੋਇਆ। ਇਸ ਨਾਲ ਇਹ ਗੱਲ ਸਪਸ਼ਟ ਹੋ ਗਈ ਕਿ ਪੂਰਾ ਮਾਮਲਾ ਅਰਵਿੰਦ ਕੇਜਰੀਵਾਲ ਦੀ ਵਧ ਰਹੀ ਲੋਕਪ੍ਰਿਯਤਾ ਨੂੰ ਰੋਕਣ ਲਈ ਰਚਿਆ ਗਿਆ ਸਿਆਸੀ ਜਾਲ ਸੀ। ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤਿਆ ਗਿਆ, ਜੋ ਅੱਜ ਅਦਾਲਤ ਦੇ ਫ਼ੈਸਲੇ ਨਾਲ ...
ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਬੈਠਕ — ਡਾ. ਬਲਜੀਤ ਕੌਰ

ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਬੈਠਕ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਫਰਵਰੀ 2026: ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਲ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਇੱਕ ਅਹਿਮ ਬੈਠਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਸੰਬੰਧਤ ਯੋਜਨਾਵਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣਾ ਸੀ। ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਸ਼ਾਮਲ ਹੋਇਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ., ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਆਈ.ਏ.ਐਸ., ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਡਾ. ਬਲਜੀਤ ਕੌਰ ਨੇ ਮੀਟਿੰਗ ਦੌਰਾਨ ਖੁਰਾਕ ਅਤੇ ਪੋਸ਼ਣ ਸੁਰੱਖਿਆ ਨਾਲ ਜੁੜੇ ਮਾਮਲਿਆਂ ‘ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕ...
ਰੇਡ ਕੋਰੀਡੋਰ ਉੱਤੇ ਡੁੱਬਦਾ ਸੂਰਜ

ਰੇਡ ਕੋਰੀਡੋਰ ਉੱਤੇ ਡੁੱਬਦਾ ਸੂਰਜ

National News
ਭਾਰਤ ਵਿੱਚ ਦਹਾਕਿਆਂ ਤੋਂ ਚੱਲ ਰਹੀ Communist Party of India-Maoist (CPI-Maoist) ਬਗਾਵਤ, ਜਿਸਨੂੰ ਕਦੇ ਦੇਸ਼ ਦੀ “ਸਭ ਤੋਂ ਵੱਡੀ ਅੰਦਰੂਨੀ ਸੁਰੱਖਿਆ ਚੁਣੌਤੀ” ਕਿਹਾ ਜਾਂਦਾ ਸੀ, ਹੁਣ ਇੱਕ ਇਤਿਹਾਸਕ ਮੋੜ ‘ਤੇ ਪਹੁੰਚ ਗਈ ਹੈ। 22 ਫਰਵਰੀ 2026 ਨੂੰ ਥਿੱਪਰੀ ਤਿਰੁਪਤੀ ਉਰਫ਼ ਦੇਵਜੀ ਉਰਫ਼ ਦੇਵੁਜੀ ਉਰਫ਼ ਦੇਓਜੀ ਉਰਫ਼ ਸੰਜੀਵ ਉਰਫ਼ ਸੰਜੀਵ ਉਰਫ਼ ਚੇਤਨ ਉਰਫ਼ ਰਮੇਸ਼ ਉਰਫ਼ ਕੁੰਮਾ ਉਰਫ਼ ਸ਼ੰਕਰ ਉਰਫ਼ ਸ਼ੇਸ਼ੂ ਉਰਫ਼ ਜਗਨ ਉਰਫ਼ ਸੁਧਰਸ਼ਨ ਉਰਫ਼ ਦੇਵੰਨਾ (60), ਜੋ ਕਿ CPI-ਮਾਓਵਾਦੀ ਦਾ ਜਨਰਲ ਸਕੱਤਰ, ਰਣਨੀਤਿਕਾਰ ਅਤੇ ਸੈਂਟਰਲ ਮਿਲਟਰੀ ਕਮਿਸ਼ਨ (CMC) ਦਾ ਮੁਖੀ ਸੀ, ਨੇ ਤੇਲੰਗਾਨਾ ਪੁਲਿਸ ਅੱਗੇ ਸਰੰਡਰ ਕਰ ਦਿੱਤਾ। ਉਸਦਾ ਸਰੰਡਰ ਦਹਾਕਿਆਂ ਵਿੱਚ ਇਸ ਬਗਾਵਤ ਲਈ ਸਭ ਤੋਂ ਵੱਡੇ ਝਟਕਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਵੱਖ-ਵੱਖ ਰਿਪੋਰਟਾਂ ਅਨੁਸਾਰ, ਦੇਵਜੀ ਅਤੇ ਮੱਲਾ ਰਾਜੀ ਰੈੱਡੀ ਉਰਫ਼ ਸੰਗਰਾਮ (76), ਜੋ ਕਿ ‘ਸੈਂਟਰਲ ਕਮੇਟੀ (CC)’ ਅਤੇ ‘ਪੋਲਿਟਬਿਊਰੋ’ ਦੇ ਮੈਂਬਰ ਸਨ, ਨੇ 21 ਕੈਡਰਾਂ ਸਮੇਤ ਤੇਲੰਗਾਨਾ ਪੁਲਿਸ ਦੇ ਸਪੈਸ਼ਲ ਇੰਟੈਲੀਜੈਂਸ ਬਿਊਰੋ (SIB) ਅੱਗੇ ਸਰੰਡਰ ਕੀਤਾ। ਦੇਵਜੀ ਦਾ ...