ਅੰਬਾਲਾ ਦੇ ਪੰਜੋਖਰਾ ਸਾਹਿਬ ਵਿੱਚ ਬਣੇਗਾ ਨਵਾਂ ਕਮਿਊਨਿਟੀ ਸਿਹਤ ਕੇਂਦਰ
ਹਰਿਆਣਾ, 06 ਅਗਸਤ 2026: ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚਯੋਗ ਬਣਾਉਣ ਲਈ ਇੱਕ ਅਹਿਮ ਫੈਸਲਾ ਲਿਆ ਹੈ। ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਅਤੇ ਆਧੁਨਿਕ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ ਪੰਜੋਖਰਾ ਸਾਹਿਬ ਸਥਿਤ ਪ੍ਰਾਇਮਰੀ ਸਿਹਤ ਕੇਂਦਰ (ਪੀਐਚਸੀ) ਨੂੰ ਕਮਿਊਨਿਟੀ ਸਿਹਤ ਕੇਂਦਰ (ਸੀਐਚਸੀ) ਵਿੱਚ ਅਪਗ੍ਰੇਡ ਕਰਨ ਅਤੇ ਰੇਵਾੜੀ ਜ਼ਿਲ੍ਹੇ ਦੇ ਸੰਗਵਾੜੀ ਪਿੰਡ ਵਿੱਚ ਨਵਾਂ ਪ੍ਰਾਇਮਰੀ ਸਿਹਤ ਕੇਂਦਰ ਸਥਾਪਤ ਕਰਨ ਨੂੰ ਪ੍ਰਸ਼ਾਸਕੀ ਮਨਜ਼ੂਰੀ ਦੇ ਦਿੱਤੀ ਹੈ।
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ 2 ਮਾਰਚ 2026 ਨੂੰ ਪੇਸ਼ ਕੀਤੇ ਗਏ ਸੂਬਾ ਬਜਟ ਵਿੱਚ ਲੋਕ ਭਲਾਈ ਨਾਲ ਸਬੰਧਤ ਕਈ ਮਹੱਤਵਪੂਰਨ ਐਲਾਨ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਉਨ੍ਹਾਂ ਵਾਅਦਿਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਇਹ ਦੋਵੇਂ ਸਿਹਤ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਅੰਬਾਲ...









