Sunday, November 1Punjabi People

Tag: Punjabi news

ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਸਿੱਖਿਆ ਤੇ ਮੁਲਾਜ਼ਮਾਂ ਨਾਲ ਜੁੜੇ ਬਿੱਲਾਂ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਸਿੱਖਿਆ ਤੇ ਮੁਲਾਜ਼ਮਾਂ ਨਾਲ ਜੁੜੇ ਬਿੱਲਾਂ ਨੂੰ ਮਨਜ਼ੂਰੀ

Breaking News, CHANDIGARH NEWS, Punjab News
ਚੰਡੀਗੜ੍ਹ, 5 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਿੱਖਿਆ, ਰੁਜ਼ਗਾਰ ਅਤੇ ਵਾਤਾਵਰਣ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਕੈਬਨਿਟ ਨੇ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਦੇ ਨਾਲ-ਨਾਲ ਆਊਟਸੋਰਸ ਕਾਮਿਆਂ, ਦਰੱਖਤਾਂ ਦੀ ਸੁਰੱਖਿਆ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕਰਨ ਨਾਲ ਸਬੰਧਤ ਬਿੱਲਾਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪੰਜਾਬ ਵਿੱਚ ਸਥਾਪਤ ਹੋਣਗੀਆਂ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ ਵਿਖੇ ਕਲਾਊਡ ਯੂਨੀਵਰਸਿਟੀ, ਪਟਿਆਲਾ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਵਿਖੇ ਬਲਰਾਜ ਸਿੰਘਲਾ ਐਜੂਕੇਸ਼ਨ ਸੁਸਾਇਟੀ ਨਾਲ ਸਬੰਧਤ ਯੂਨੀਵਰਸਿਟੀ ਅਤੇ ਪਟਿ...
ਮਹੀਪਾਲ ਢਾਂਡਾ ਦੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਿੱਖਿਆ ਅਤੇ ਨੌਜਵਾਨਾਂ ਦੇ ਭਵਿੱਖ ‘ਤੇ ਹੋਈ ਚਰਚਾ

ਮਹੀਪਾਲ ਢਾਂਡਾ ਦੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਿੱਖਿਆ ਅਤੇ ਨੌਜਵਾਨਾਂ ਦੇ ਭਵਿੱਖ ‘ਤੇ ਹੋਈ ਚਰਚਾ

Haryana news, National News
ਨਵੀਂ ਦਿੱਲੀ, 5 ਅਗਸਤ 2026: ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 'ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਵਿਚਕਾਰ ਹਰਿਆਣਾ ਦੇ ਵਿਕਾਸ, ਸਿੱਖਿਆ ਖੇਤਰ ਵਿੱਚ ਹੋ ਰਹੇ ਸੁਧਾਰਾਂ, ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਜਨਹਿੱਤ ਨਾਲ ਜੁੜੇ ਕਈ ਸਮਕਾਲੀ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਮਹੀਪਾਲ ਢਾਂਡਾ ਨੇ ਰੱਖਿਆ ਮੰਤਰੀ ਨੂੰ ਹਰਿਆਣਾ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ, ਸਕੂਲਾਂ ਅਤੇ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਚੱਲ ਰਹੇ ਕੰਮਾਂ ਅਤੇ ਰਾਸ਼ਟਰੀ ਸਿੱਖਿਆ ਨੀਤੀ-2020 (NEP-2020) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਅਜਿਹੀ ਸਿੱਖਿਆ ਮੁਹੱਈਆ ਕਰਵਾਉਣਾ ਹੈ ਜੋ ਗੁਣਵੱਤਾ ਭਰਪੂਰ ਹੋਣ ਦੇ ਨਾਲ-ਨਾਲ ਰੁਜ਼ਗਾਰ-ਮੁਖੀ, ਹੁਨਰ-ਅਧਾ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੇ ਸ਼੍ਰੀ ਬਾਂਕੇ ਬਿਹਾਰੀ ਤੀਰਥ ਸਥਾਨ ਦੇ ਦਰਸ਼ਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੇ ਸ਼੍ਰੀ ਬਾਂਕੇ ਬਿਹਾਰੀ ਤੀਰਥ ਸਥਾਨ ਦੇ ਦਰਸ਼ਨ

Haryana news
ਚੰਡੀਗੜ੍ਹ, 5 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੀ ਪਤਨੀ ਸੁਮਨ ਸੈਣੀ, ਪੁੱਤਰ ਅਨਿਕੇਤ ਅਤੇ ਧੀ ਵੰਸ਼ਿਕਾ ਨਾਲ ਉੱਤਰ ਪ੍ਰਦੇਸ਼ ਦੇ ਪਵਿੱਤਰ ਧਾਰਮਿਕ ਸ਼ਹਿਰ ਵ੍ਰਿੰਦਾਵਨ ਦਾ ਦੌਰਾ ਕਰਦਿਆਂ ਵਿਸ਼ਵ ਪ੍ਰਸਿੱਧ ਸ਼੍ਰੀ ਬਾਂਕੇ ਬਿਹਾਰੀ ਮੰਦਰ ਵਿੱਚ ਮੱਥਾ ਟੇਕਿਆ ਅਤੇ ਵਿਧੀਵਤ ਪੂਜਾ-ਅਰਚਨਾ ਕੀਤੀ। ਉਨ੍ਹਾਂ ਠਾਕੁਰ ਸ਼੍ਰੀ ਬਾਂਕੇ ਬਿਹਾਰੀ ਜੀ ਨੂੰ ਫੁੱਲਾਂ ਦਾ ਹਾਰ ਭੇਟ ਕਰਕੇ ਹਰਿਆਣਾ ਦੇ ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ, ਚੰਗੀ ਸਿਹਤ ਅਤੇ ਦੇਸ਼ ਦੀ ਨਿਰੰਤਰ ਤਰੱਕੀ ਲਈ ਅਰਦਾਸ ਕੀਤੀ। ਵ੍ਰਿੰਦਾਵਨ ਦੀ ਪਵਿੱਤਰ ਧਰਤੀ 'ਤੇ ਦਰਸ਼ਨ ਕਰਨਾ ਮੇਰੇ ਲਈ ਵੱਡਾ ਸੁਭਾਗ: ਸੈਣੀ ਮੁੱਖ ਮੰਤਰੀ ਨੇ ਕਿਹਾ ਕਿ ਵ੍ਰਿੰਦਾਵਨ ਦੀ ਪਵਿੱਤਰ ਧਰਤੀ 'ਤੇ ਸ਼੍ਰੀ ਬਾਂਕੇ ਬਿਹਾਰੀ ਲਾਲ, ਸ਼੍ਰੀ ਰਾਧਾ ਵੱਲਭ ਲਾਲ ਜੀ ਅਤੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਬੇਹੱਦ ਸੌਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਨਾਲ ਜੁੜੀ ਇਸ ਧਰਤੀ ਦਾ ਹਰ ਕਣ ਆਸਥਾ, ਭਗਤੀ ਅਤੇ ਆਧਿਆਤਮਿਕ ਊਰਜਾ ਨਾਲ ਭਰਪੂਰ ਹੈ। ਉਨ੍ਹਾਂ ਯਾਦ ਕਰਵਾਇਆ ਕਿ ਭਗਵਾਨ ਸ...
ਮੋਹਾਲੀ ਡੀਸੀ ਦਫ਼ਤਰ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ₹1 ਲੱਖ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਮੋਹਾਲੀ ਡੀਸੀ ਦਫ਼ਤਰ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ₹1 ਲੱਖ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਦੇ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਦੀ ਆਰਆਈਏ ਸ਼ਾਖਾ ਵਿੱਚ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ₹1 ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਵਿਜੀਲੈਂਸ ਦੀ ਫਲਾਇੰਗ ਸਕੁਐਡ ਟੀਮ ਵੱਲੋਂ ਸੁਚੱਜੀ ਯੋਜਨਾ ਅਧੀਨ ਕੀਤੀ ਗਈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਤਹਿਸੀਲ ਬਟਾਲਾ ਅਧੀਨ ਪੈਂਦੇ ਪਿੰਡ ਚਿਤ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਪਲਾਟ ਅਲਾਟ ਕਰਨ ਦੇ ਬਦਲੇ ਮੰਗੇ ₹8 ਲੱਖ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸਕਾਈ ਰੌਕ ਵੈਲਫੇਅਰ ਸੋਸਾਇਟੀ, ਸੈਕਟਰ 111/112, ਮੋਹਾਲੀ ਵਿੱਚ ਇੱਕ ਨਿਲਾਮੀ ਰਾਹੀਂ ਮਿਲਣ ਵਾਲਾ ਪਲਾਟ ਅਲਾਟ ਕਰਵਾਉਣ ਦੇ ਬਦਲੇ ਸ਼ਿਕਾਇਤਕਰਤਾ ਤੋਂ ₹8 ਲੱਖ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ...
ਬੰਗਾ–ਸ੍ਰੀ ਆਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਸਿਰਫ਼ ਸੜਕ ਨਹੀਂ, ਖੇਤਰ ਦੀ ਆਰਥਿਕ ਤੇ ਧਾਰਮਿਕ ਜੀਵਨ ਰੇਖਾ: ਕੰਗ

ਬੰਗਾ–ਸ੍ਰੀ ਆਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਸਿਰਫ਼ ਸੜਕ ਨਹੀਂ, ਖੇਤਰ ਦੀ ਆਰਥਿਕ ਤੇ ਧਾਰਮਿਕ ਜੀਵਨ ਰੇਖਾ: ਕੰਗ

Breaking News, National News, Punjab News
ਨਵੀਂ ਦਿੱਲੀ, 5 ਅਗਸਤ 2026: ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਬੰਗਾ–ਗੜ੍ਹਸ਼ੰਕਰ–ਸ੍ਰੀ ਆਨੰਦਪੁਰ ਸਾਹਿਬ–ਨੈਣਾ ਦੇਵੀ ਸੜਕ ਨੂੰ ਰਾਸ਼ਟਰੀ ਰਾਜਮਾਰਗ (ਨੈਸ਼ਨਲ ਹਾਈਵੇ) ਦਾ ਦਰਜਾ ਦੇਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਮੁੜ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਇਸ ਸੜਕ ਦੀ ਧਾਰਮਿਕ, ਰਣਨੀਤਕ, ਆਰਥਿਕ ਅਤੇ ਖੇਤਰੀ ਵਿਕਾਸ ਲਈ ਮਹੱਤਤਾ ਉਜਾਗਰ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਆਧਾਰ 'ਤੇ ਅੱਗੇ ਵਧਾਉਣ ਦੀ ਅਪੀਲ ਕੀਤੀ। ਲੱਖਾਂ ਸ਼ਰਧਾਲੂਆਂ ਅਤੇ ਯਾਤਰੀਆਂ ਲਈ ਜੀਵਨ ਰੇਖਾ ਹੈ ਇਹ ਸੜਕ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਸਿਰਫ਼ ਇੱਕ ਸੜਕ ਪ੍ਰੋਜੈਕਟ ਨਹੀਂ, ਸਗੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਲੱਖਾਂ ਲੋਕਾਂ ਲਈ ਜੀਵਨ ਰੇਖਾ ਹੈ। ਉਨ੍ਹਾਂ ਦੱਸਿਆ ਕਿ ਇਹ ਰੂਟ ਸਿੱਖ ਧਰਮ ਦੇ ਪਵਿੱਤਰ ਤੀਰਥ ਸਥਾਨ ਸ੍ਰੀ ਆਨੰਦਪੁਰ ਸਾਹਿਬ, ਜਿੱਥੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿ...
ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ: ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਲੱਗੇਗੀ ਲਗਾਮ, ਆਊਟਸੋਰਸ ਕਰਮਚਾਰੀਆਂ ਲਈ ਨਵਾਂ ਕਾਨੂੰਨ

ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ: ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਲੱਗੇਗੀ ਲਗਾਮ, ਆਊਟਸੋਰਸ ਕਰਮਚਾਰੀਆਂ ਲਈ ਨਵਾਂ ਕਾਨੂੰਨ

Breaking News, CHANDIGARH NEWS, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਸਿੱਖਿਆ, ਰੁਜ਼ਗਾਰ ਅਤੇ ਪ੍ਰਸ਼ਾਸਨ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ 'ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼' ਸਬੰਧੀ ਆਰਡੀਨੈਂਸ ਨੂੰ ਹੁਣ ਬਿੱਲ ਦੇ ਰੂਪ ਵਿੱਚ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਣ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ ਵਜੋਂ ਲਾਗੂ ਹੋ ਜਾਵੇਗਾ। ਉਦੋਂ ਤੱਕ ਪਹਿਲਾਂ ਜਾਰੀ ਕੀਤਾ ਗਿਆ ਆਰਡੀਨੈਂਸ ਹੀ ਪ੍ਰਭਾਵੀ ਰਹੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਗੈਰ-ਸਹਾਇਤਾ ਪ੍ਰਾਪਤ (ਪ੍ਰਾਈਵੇਟ) ਸਕੂਲਾਂ ਵੱਲੋਂ ਸਾਲਾਨਾ ਫ਼ੀਸ ਵਾਧੇ ਦੀ ਵੱਧ ਤੋਂ ਵੱਧ ਹੱਦ 5 ਫ਼ੀਸਦੀ ਤੈਅ ਕੀਤੀ ਹੈ। ਜੇ...
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 10 ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਤਸਕਰ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 10 ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਤਸਕਰ ਕਾਬੂ

Punjab News
ਅੰਮ੍ਰਿਤਸਰ, 5 ਅਗਸਤ 2026: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਸਰਗਰਮ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਕਥਿਤ ਤਸਕਰਾਂ ਨੂੰ 10.03 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਸ਼ਾ ਤਸਕਰੀ ਵਿੱਚ ਵਰਤਿਆ ਜਾ ਰਿਹਾ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਸਰਹੱਦ ਪਾਰ ਚੱਲ ਰਹੇ ਡਰੱਗ ਤਸਕਰੀ ਨੈੱਟਵਰਕ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ਿਆਂ ਦੀ ਪੂਰੀ ਸਪਲਾਈ ਚੇਨ ਨੂੰ ਤੋੜਨ ਲਈ ਜਾਂਚ ਤੇਜ਼ੀ ਨਾਲ ਜਾਰੀ ਹੈ। ਦੋਵੇਂ ਮੁਲਜ਼ਮ ਅੰਮ੍ਰਿਤਸਰ ਦੇ ਰਹਿਣ ਵਾਲੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂੰ ਅਤੇ ਅੰਮ੍ਰਿਤਪਾਲ ਸ...
ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਬਦਲ ਰਿਹਾ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਬਦਲ ਰਿਹਾ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਸਰਕਾਰ ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨੂੰ ਵਿਕਾਸ ਦੀ ਮਜ਼ਬੂਤ ਨੀਂਹ ਬਣਾਉਂਦਿਆਂ ਸੂਬੇ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੁੱਖ ਟੀਚਾ ਅਜਿਹਾ ਆਤਮ-ਨਿਰਭਰ, ਬਰਾਬਰੀ ਵਾਲਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਪ੍ਰਾਪਤ ਹੋਵੇ। ਮਿਹਨਤ ਅਤੇ ਬਰਾਬਰੀ ਦੀ ਸੋਚ ਨਾਲ ਬਣੇਗਾ ਨਵਾਂ ਪੰਜਾਬ ਡਾ. ਬਲਜੀਤ ਕੌਰ ਨੇ ਪ੍ਰਸਿੱਧ ਸ਼ਾਇਰ ਡਾ. ਨਵਤੇਜ ਭਾਰਤੀ ਦੀਆਂ ਸਤਰਾਂ ਦਾ ਹਵਾਲਾ ਦਿੰਦਿਆਂ ਕਿਹਾ, “ਕੰਮ ਕਰਦੇ ਹੱਥ ਜਦੋਂ ਇੱਕ-ਦੂਜੇ ਨਾਲ ਮਿਲਦੇ ਹਨ ਤਾਂ ਇਹ ਦੁਨੀਆ ਜਿਉਣ ਜੋਗੀ ਹੋ ਜਾਂਦੀ ਹੈ। ਸਾਡੀ ਧਰਤੀ ਸੂਰਜ ਦੁਆਲੇ ਨਹੀਂ, ਸਗੋਂ ਮਿਹਨਤੀ ਹੱਥਾਂ ਦੁਆਲੇ ਘੁੰ...
4.5 ਸਾਲਾਂ ‘ਚ 68 ਹਜ਼ਾਰ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਨਿਵੇਸ਼ ਨਾਲ 6.36 ਲੱਖ ਰੁਜ਼ਗਾਰ: ਅਮਨ ਅਰੋੜਾ

4.5 ਸਾਲਾਂ ‘ਚ 68 ਹਜ਼ਾਰ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਨਿਵੇਸ਼ ਨਾਲ 6.36 ਲੱਖ ਰੁਜ਼ਗਾਰ: ਅਮਨ ਅਰੋੜਾ

Breaking News, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਆਪਣੇ ਦਾਅਵੇ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ₹1,83,837 ਕਰੋੜ ਦੇ ਨਿਵੇਸ਼ ਨੂੰ ਆਕਰਸ਼ਿਤ ਕਰਕੇ ਨਿੱਜੀ ਖੇਤਰ ਵਿੱਚ 6,36,636 ਤੋਂ ਵੱਧ ਰੁਜ਼ਗਾਰ ਦੇ ਮੌਕੇ ਸਿਰਜੇ ਗਏ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਸਬੰਧੀ ਲਿਆਂਦੇ ਮਤੇ 'ਤੇ ਚਰਚਾ ਦਾ ਜਵਾਬ ਦਿੰਦਿਆਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਰੁਜ਼ਗਾਰ ਸਿਰਜਣ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਲਈ ਅਨੁਕੂਲ ਮਾਹੌਲ ਅਤੇ ਕਾਰੋਬਾਰ ਨੂੰ ਆਸਾਨ ਬਣਾਉਣ ਵਾਲੀਆਂ ਨੀਤੀਆਂ ਕਾਰਨ ਪੰਜਾਬ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਆ ਰਿਹਾ ਹੈ, ਜਿਸ ਨਾਲ ਸਿੱਧੇ ਅਤੇ ਅਸਿੱਧੇ ਤੌ...
ਅੰਮ੍ਰਿਤਸਰ ਨੂੰ ਮਿਲੇਗਾ 60 MLD ਦਾ ਨਵਾਂ ਸੀਵਰੇਜ ਟ੍ਰੀਟਮੈਂਟ ਪਲਾਂਟ, AMRUT 2.0 ਤਹਿਤ ਸਰਕਾਰ ਨੇ ਦਿੱਤੀ ਮਨਜ਼ੂਰੀ

ਅੰਮ੍ਰਿਤਸਰ ਨੂੰ ਮਿਲੇਗਾ 60 MLD ਦਾ ਨਵਾਂ ਸੀਵਰੇਜ ਟ੍ਰੀਟਮੈਂਟ ਪਲਾਂਟ, AMRUT 2.0 ਤਹਿਤ ਸਰਕਾਰ ਨੇ ਦਿੱਤੀ ਮਨਜ਼ੂਰੀ

Breaking News, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਸਰਕਾਰ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀਵਰੇਜ ਸਮੱਸਿਆ ਦੇ ਸਥਾਈ ਹੱਲ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅਮਰੁਤ (AMRUT) 2.0 ਯੋਜਨਾ ਤਹਿਤ 60 ਐਮਐਲਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਸਮਰੱਥਾ ਵਾਲੇ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਅਤੇ ਲੋੜੀਂਦੇ ਪੰਪਿੰਗ ਸਟੇਸ਼ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਾਜੈਕਟ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਅਗਸਤ 2026 ਵਿੱਚ ਟੈਂਡਰ ਪ੍ਰਕਿਰਿਆ ਪੂਰੀ ਹੋਣ ਉਪਰੰਤ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ। ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਨੈੱਟਵਰਕ ਵਧਦੀ ਆਬਾਦੀ ਅਤੇ ਸ਼ਹਿਰੀਕਰਨ ਕਾਰਨ ਭਾਰੀ ਦਬਾਅ ਹੇਠ ਸੀ। ਕਈ ਇਲਾਕਿਆਂ ਵਿੱਚ ਨਾਲੀਆਂ ਅਤੇ ਡਰੇਨਾਂ ਵਿੱਚ ਅਣਸੋਧਿਆ ਗੰਦਾ ਪਾਣੀ ਵਗਣ ਕਾਰਨ ਵਾਤਾਵਰਨ ਅਤੇ ਲੋਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਲਗਾਤਾਰ ਸਾਹਮਣੇ ਆ ਰਹੀਆਂ ਸਨ। ਨਵਾਂ ਪ੍ਰਾਜੈਕਟ ਨਾ ਸਿਰਫ਼ ਇਸ ਦਬਾਅ ਨੂੰ ਘਟਾਏਗਾ, ਸਗੋਂ ਸ਼ਹਿਰ ਵਿੱਚ ਗੰਦੇ ਪਾਣੀ ਦੇ ਵਿਗਿਆਨਕ ਅਤੇ ਆਧੁਨਿਕ ਢੰਗ ਨਾਲ ਨਿਪਟਾਰੇ ਨੂੰ ਵੀ ਯਕੀਨੀ ਬਣਾਏਗਾ। ...